ਕਰਤਾਰਪੁਰ ਸਾਹਿਬ ਪਾਕਿਸਤਾਨ ‘ਚ ਜਾਣਾ ਕਾਂਗਰਸ ਦੀ ਗਲਤੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਨੂੰ ਘੇਰਿਆ

Updated On: 

24 Jun 2023 20:11 PM

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਵਿੱਚ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ ਅਤੇ ਕੇਂਦਰੀ ਦੀ ਮੋਦੀ ਸਰਕਾਰ ਦੀਆਂ 9 ਸਾਲ ਦੀਆਂ ਪ੍ਰਾਪਤੀਆਂ ਬਾਰੇ ਦੀ ਦੱਸਿਆ।

ਕਰਤਾਰਪੁਰ ਸਾਹਿਬ ਪਾਕਿਸਤਾਨ ਚ ਜਾਣਾ ਕਾਂਗਰਸ ਦੀ ਗਲਤੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਨੂੰ ਘੇਰਿਆ
Follow Us On

ਚੰਡੀਗੜ੍ਹ ਨਿਊਜ਼। ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ‘ਚ ਸੈਕਟਰ-34 ਵਿੱਚ ਰੈਲੀ ਦਾ ਆਯੋਜਨ ਕੀਤੀ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੋਦੀ ਸਰਕਾਰ ਦੇ 9 ਸਾਲ ਦੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਕੇਂਦਰੀ ਦੀ ਮੋਦੀ ਸਰਕਾਰ ਵੱਲੋਂ 30 ਜੂਨ ਤੱਕ ਦੇਸ਼ ਭਰ ਵਿੱਚ ਜਨ ਸੰਪਰਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਬੀਜੇਪੀ ਵੱਲੋਂ ਸਿੱਖਾਂ ਲਈ ਕੀਤੇ ਕੰਮਾਂ ਦਾ ਜ਼ਿਕਰ ਵੀ ਕੀਤਾ।

ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਇਸ ਮੌਕੇ ਕਾਂਗਰਸ ਸਰਕਾਰ ‘ਤੇ ਨਿਸ਼ਾਨ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਨੂੰ ਆਜ਼ਾਦੀ ਮਿਲੀ ਤਾਂ ਉਸ ਵੇਲੇ ਪੰਜਾਬ ਦੇ ਸੀਨੇ ਤੇ ਵੰਡ ਦੀ ਲਕੀਰ ਖਿੱਚੀ ਗਈ। ਦੇਸ਼ ਦੀ ਵੰਡ ਵੇਲੇ ਕਾਂਗਰਸੀ ਆਗੂ ਸੱਤਾ ਹਾਸਲ ਕਰਨ ਲਈ ਇੰਨੇ ਕਾਹਲੇ ਸਨ ਕਿ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਨੂੰ ਹੱਥੋਂ ਜਾਣ ਦਿੱਤਾ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਣਾਇਆ ਹੈ।

ਪੰਜਾਬ ਵਿੱਚ ਵਿਕਾਸ ਸਾਡੀ ਸਭ ਤੋਂ ਵੱਡੀ ਤਰਜੀਹ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ ਪੰਜਾਬ ਵਿੱਚ ਵਿਕਾਸ ਸਾਡੀ ਸਭ ਤੋਂ ਵੱਡੀ ਤਰਜੀਹ ਰਹੀ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ। ਉਨ੍ਹਾਂ ਨੇ ਕਿਹਾ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਸੁਰੱਖਿਆ ਦੇ ਮਾਮਲਿਆਂ ਵਿੱਚ ਚੰਗਾ ਤਾਲਮੇਲ ਸੀ।

ਇਸ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਕਿ ਮੈਂ ਦੇਸ਼ ਦਾ ਰੱਖਿਆ ਮੰਤਰੀ ਹਾਂ ਪੰਜਾਬ ਅਤੇ ਪੰਜਾਬੀਅਤ ਤੋਂ ਮੈਂ ਚੰਗੀ ਤਰ੍ਹਾਂ ਨਾਲ ਜਾਣੂ ਹਾਂ। ਜਦੋਂ ਵੀ ਦੇਸ਼ ਦੀ ਸੁੱਰਿਆ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਪੰਜਾਬ ਦੇ ਲੋਕ ਖਾਸ ਕਰਕੇ ਸਿੱਖ ਕੌਮ ਦੇ ਲੋਕ ਆਪਣੇ ਸਾਰੇ ਦੁੱਖ ਭੁਲਾ ਕੇ ਇਕੱਠੇ ਹੋ ਜਾਂਦੇ ਹਨ। ਇਸ ਤੋਂ ਵੱਧ ਦੇਸ਼ ਭਗਤ ਅਤੇ ਬਹਾਦਰ ਸਮਾਜ ਦੁਨੀਆਂ ਵਿੱਚ ਖੋਜ ਕਰਨ ‘ਤੇ ਹੀ ਮਿਲਦੇ ਹਨ।

ਰਾਜਨਾਥ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ

ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਕਿਹਾ ਕਿ NDA ਵਿੱਚ ਭਾਵੇਂ ਕੋਈ ਵੀ ਪਾਰਟੀ ਸ਼ਾਮਲ ਹੋਵੇ ਜਾਂ ਵੱਖ ਹੋਈ ਹੋਵੇ, ਕਦੇ ਵੀ ਦਿਲ ਤੋਂ ਦੂਰੀ ਨਹੀਂ ਰਹੀ। ਅੱਜ ਮੈਨੂੰ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਉੱਚੇ-ਸੁੱਚੇ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਆ ਰਹੀ ਹੈ। ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories
ਗਲਵਾਨ ਤੋਂ ਬਾਅਦ ਵੀ LAC ‘ਤੇ ਹੋਈਆਂ ਝੜਪਾਂ, ਭਾਰਤੀ ਸੈਨਿਕਾਂ ਨੇ ਚੀਨੀ ਸੈਨਿਕਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ 76 ਸਾਲ ਬਾਅਦ ਮਿਲੇ ਦੌਸਤ, ਵੰਡ ਤੋਂ ਪਹਿਲਾਂ ਸਨ ਗੁਆਂਢੀ, ਇੱਕ ਦੂਜੇ ਨੂੰ ਲਗਾਇਆ ਗਲੇ
Asian Games 2023: ਰੱਖਿਆ ਮੰਤਰੀ ਨੇ ਏਸ਼ੀਅਨ ਖੇਡਾਂ ‘ਚ ਫੌਜ ਦੇ ਮੈਡਲ ਜੇਤੂਆਂ ਨਾਲ ਕੀਤੀ ਮੁਲਾਕਾਤ, ਕਹੀ ਇਹ ਗੱਲ
25 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ, ਪ੍ਰਸ਼ਾਸਨ ਦਾ ਫੈਸਲਾ, ਪਾਣੀ ਭਰਨ ਕਰਕੇ ਹੋਈ ਸੀ ਬੰਦ
ਰਾਵੀ ਅਤੇ ਉੱਜ ਦਰਿਆਵਾਂ ਦੇ ਪਾਣੀ ਨਾਲ ਬਣੇ ਹੜ੍ਹ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਕਰਤਾਰਪੁਰ ਪਹੁੰਚੇ ਧਾਲੀਵਾਲ, ਬੋਲੇ-ਸਰਕਾਰ ਅਤੇ ਪ੍ਰਸ਼ਾਸਨ ਤਿਆਰ
ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਦਿਲਜੀਤ ਦੋਸਾਂਝ ਦੇ ਫੈਨ, PM ਮੋਦੀ ਸਾਹਮਣੇ ਕੀਤੀ ਤਾਰੀਫ਼