AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Defense Minister ਚੰਡੀਗੜ੍ਹ ਵਿੱਚ ਖੁੱਲ੍ਹਿਆ ਦੇਸ਼ ਦਾ ਪਹਿਲਾ ਏਅਰਫੋਰਸ ਦਾ ਵਿਰਾਸਤ ਕੇਂਦਰ, ਰੱਖਿਆ ਮੰਤਰੀ ਨੇ ਕੀਤਾ ਉਦਘਾਟਨ

ਇਹ ਵਿਰਾਸਤੀ ਕੇਂਦਰ 17,000 ਵਰਗ ਫੁੱਟ ਤੋਂ ਵੱਧ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ ਅਤੇ 1965, 1971 ਦੀਆਂ ਜੰਗਾਂ ਅਤੇ ਕਾਰਗਿਲ ਯੁੱਧ ਅਤੇ ਬਾਲਾਕੋਟ ਹਵਾਈ ਹਮਲੇ ਸਮੇਤ ਵੱਖ-ਵੱਖ ਲੜਾਈਆਂ ਵਿੱਚ ਨਿਭਾਈ ਗਈ ਏਅਰਫੋਰਸ ਦੀ ਭੂਮਿਕਾ ਨੂੰ ਦਰਸਾਉਂਦਾ ਹੈ।

Defense Minister ਚੰਡੀਗੜ੍ਹ ਵਿੱਚ ਖੁੱਲ੍ਹਿਆ ਦੇਸ਼ ਦਾ ਪਹਿਲਾ ਏਅਰਫੋਰਸ ਦਾ ਵਿਰਾਸਤ ਕੇਂਦਰ, ਰੱਖਿਆ ਮੰਤਰੀ ਨੇ ਕੀਤਾ ਉਦਘਾਟਨ
tv9-punjabi
| Updated On: 08 May 2023 15:04 PM IST
Share
ਚੰਡੀਗੜ੍ਹ। ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਸੋਮਵਾਰ ਨੂੰ ਇੱਥੇ ਆਪਣੀ ਕਿਸਮ ਦੇ ਪਹਿਲੇ ਭਾਰਤੀ ਹਵਾਈ ਸੈਨਾ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਰਹੇ। ਰੱਖਿਆ ਮੰਤਰੀ ਨੇ ਇੱਥੇ ਸਥਾਪਤ ਮਿਗ 21 ਦਾ ਜਾਇਜ਼ਾ ਲਿਆ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਹਵਾਈ ਸੈਨਾ ਦਰਮਿਆਨ ਹੋਏ ਸਮਝੌਤੇ ਤਹਿਤ ਇਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਪਿਛਲੇ ਮਹੀਨੇ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਏਅਰਫੋਰਸ (Air Force) ਦੇ ਵਿਰਾਸਤੀ ਕੇਂਦਰ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਸੀ।

‘17,000 ਵਰਗ ਫੁੱਟ ਤੋਂ ਵੱਧ ਫੈਲਿਆ ਹੈ ਵਿਰਾਸਤੀ ਕੇਂਦਰ’

ਇਹ ਵਿਰਾਸਤੀ ਕੇਂਦਰ (Heritage Centre) 17,000 ਵਰਗ ਫੁੱਟ ਤੋਂ ਵੱਧ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ ਅਤੇ 1965, 1971 ਦੀਆਂ ਜੰਗਾਂ ਅਤੇ ਕਾਰਗਿਲ ਯੁੱਧ ਅਤੇ ਬਾਲਾਕੋਟ ਹਵਾਈ ਹਮਲੇ ਸਮੇਤ ਵੱਖ-ਵੱਖ ਲੜਾਈਆਂ ਵਿੱਚ ਫਰੈਸਕੋ ਅਤੇ ਯਾਦਗਾਰੀ ਚਿੰਨ੍ਹਾਂ ਰਾਹੀਂ ਨਿਭਾਈ ਭੂਮਿਕਾ ਨੂੰ ਦਰਸਾਉਂਦਾ ਹੈ।

ਮਿਗ 21 ਜਹਾਜ਼ ਵੀ ਕੀਤਾ ਗਿਆ ਪ੍ਰਦਰਸ਼ਿਤ

ਵਿਰਾਸਤੀ ਕੇਂਦਰ ਦੇ ਆਕਰਸ਼ਣਾਂ ਵਿੱਚ ਪੰਜ ਵਿੰਟੇਜ ਜਹਾਜ਼ ਅਤੇ SAM-3 ਪੇਚੋਰਾ ਮਿਜ਼ਾਈਲ ਸ਼ਾਮਲ ਹਨ। ਕੇਂਦਰ ਵਿੱਚ ਇੱਕ ਹਿੰਦੁਸਤਾਨ ਪਿਸਟਨ ਟ੍ਰੇਨਰ 32 ਪ੍ਰਾਇਮਰੀ ਫਲਾਇੰਗ ਟ੍ਰੇਨਰ ਏਅਰਕ੍ਰਾਫਟ ਸੈਂਟਰ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਹੈ। ਇਹ 1977 ਤੋਂ 2009 ਤੱਕ ਹਵਾਈ ਸੈਨਾ ਦੀ ਸੇਵਾ ਵਿੱਚ ਸੀ। ਵਿਰਾਸਤੀ ਕੇਂਦਰ ਵਿੱਚ ਸਿੰਗਲ ਸੀਟਰ ਮਿਗ 21 ਜਹਾਜ਼ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਦਰਸ਼ਨੀ ਵਿੱਚ ਏਅਰ ਫੋਰਸ ਕਾਨਪੁਰ-1 ਨੂੰ ਵੀ ਰੱਖਿਆ ਗਿਆ ਹੈ। ਕੇਂਦਰ ਵਿੱਚ ਇੱਕ ਵਿਸ਼ੇਸ਼ ਸੈਕਸ਼ਨ ਵੀ ਦੇਸ਼ ਦੀ ਸੇਵਾ ਵਿੱਚ ਹਵਾਈ ਸੈਨਾ ਦੀਆਂ ਮਹਿਲਾ ਅਧਿਕਾਰੀਆਂ ਦੇ ਯੋਗਦਾਨ ਨੂੰ ਸਮਰਪਿਤ ਹੈ।

ਕੁੱਝ ਮਹਿਲਾ ਅਧਿਕਾਰੀਆਂ ਦੀ ਤਸਵੀਰਾਂ ਵੀ ਲਗਾਈਆਂ

ਵਿਰਾਸਤੀ ਕੇਂਦਰ ਵਿੱਚ ਦਿਖਾਈਆਂ ਗਈਆਂ ਮਹਿਲਾ ਅਧਿਕਾਰੀਆਂ ਵਿੱਚ ਸਕੁਐਡਰਨ ਲੀਡਰ ਨਿਵੇਦਿਤਾ ਚੌਧਰੀ (ਸੇਵਾਮੁਕਤ) ਅਤੇ ਏਅਰ ਮਾਰਸ਼ਲ ਪਦਮਾ ਬੰਦੋਪਾਧਿਆਏ (ਸੇਵਾਮੁਕਤ) ਸ਼ਾਮਲ ਹਨ। ਚੌਧਰੀ ਮਾਊਂਟ ਐਵਰੈਸਟ, ਦੁਨੀਆ ਦੀ ਸਭ ਤੋਂ ਉੱਚੀ ਪਹਾੜੀ ਚੋਟੀ ਨੂੰ ਸਰ ਕਰਨ ਵਾਲੀ ਭਾਰਤੀ ਹਵਾਈ ਸੈਨਾ ਦੀ ਪਹਿਲੀ ਮਹਿਲਾ ਅਧਿਕਾਰੀ ਹੈ, ਜਦੋਂ ਕਿ ਬੰਦੋਪਾਧਿਆਏ ਏਅਰ ਮਾਰਸ਼ਲ ਵਜੋਂ ਤਰੱਕੀ ਪ੍ਰਾਪਤ ਕਰਨ ਵਾਲੀ ਪਹਿਲੀ ਮਹਿਲਾ ਅਧਿਕਾਰੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...