ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 2950 ਪਿੰਡਾਂ ‘ਚ 140.25 ਕਰੋੜ ਰੁਪਏ ਜਾਰੀ: ਜਿੰਪਾ

Published: 

16 Jun 2023 18:45 PM

ਜਿੰਪਾ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਸਾਰੇ 23 ਜ਼ਿਲ੍ਹਿਆਂ ਦੇ 2950 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿਚ ਸਾਫ-ਸਫਾਈ ਅਤੇ ਗੰਦੇ ਪਾਣੀ ਦਾ ਸਾਰਥਕ ਤਰੀਕੇ ਨਾਲ ਪ੍ਰਬੰਧਨ ਕੀਤਾ ਜਾ ਸਕੇ।

ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 2950 ਪਿੰਡਾਂ ਚ 140.25 ਕਰੋੜ ਰੁਪਏ ਜਾਰੀ: ਜਿੰਪਾ
Follow Us On

ਚੰਡੀਗੜ੍ਹ ਨਿਊਜ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ, ਖਾਸ ਤੌਰ ਤੇ ਛੱਪੜਾਂ ਵਿੱਚ ਜਾ ਰਹੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਕੁੱਲ 140.25 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਰਾਸ਼ੀ ਵਿੱਚੋਂ ਕਰੀਬ 103 ਕਰੋੜ ਰੁਪਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਰੀ ਕੀਤੇ ਹਨ। ਇਹ ਸਾਰੀ ਰਾਸ਼ੀ ਪੰਜਾਬ ਦੇ 2950 ਪਿੰਡਾਂ ਵਿਚ ਖਰਚ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿੰਡਾਂ ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 140.25 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਤਰਲ ਰਹਿੰਦ-ਖੂੰਹਦ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਭਾਲਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ 288 ਪਿੰਡਾਂ ਨੂੰ 11.84 ਕਰੋੜ ਰੁਪਏ, ਬਰਨਾਲਾ ਦੇ 89 ਪਿੰਡਾਂ ਨੂੰ 8.66 ਕਰੋੜ ਰੁਪਏ, ਬਠਿੰਡਾ ਦੇ 226 ਪਿੰਡਾਂ ਨੂੰ 10.50 ਕਰੋੜ ਰੁਪਏ, ਫਰੀਦਕੋਟ ਦੇ 35 ਪਿੰਡਾਂ ਨੂੰ 5.28 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਦੇ 42 ਪਿੰਡਾਂ ਨੂੰ 1.27 ਕਰੋੜ ਰੁਪਏ ਦੀ ਰਾਸ਼ੀ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਦਿੱਤੀ ਗਈ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version