ਚੰਡੀਗੜ੍ਹ ‘ਚ 4 ਸਤੰਬਰ ਤੋਂ ਡਾਕਟਰਾਂ ਦੀ ਹੜਤਾਲ, ਕੇਂਦਰੀ ਪੇਅ-ਸਕੇਲ ਲਾਗੂ ਕਰਨ ਦੀ ਮੰਗ
ਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ (GMCH-32) ਦੇ ਰੈਜ਼ੀਡੈਂਟ ਡਾਕਟਰਾਂ ਨੇ 4 ਸਤੰਬਰ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਡਾਕਟਰਾਂ ਨੇ ਕਿਹਾ ਕਿ ਹੜਤਾਲ 'ਤੇ ਜਾਣ ਤੋਂ ਬਾਅਦ ਹਸਪਤਾਲ ਦੀਆਂ ਸਾਰੀਆਂ ਗੈਰ-ਐਮਰਜੈਂਸੀ ਸੇਵਾਵਾਂ ਬੰਦ ਹੋਣ ਨਾਲ OPD ਅਤੇ ਹੋਰ ਸਿਹਤ ਸਹੂਲਤਾਂ ਪ੍ਰਭਾਵਿਤ ਹੋਣਗੀਆਂ।
ਚੰਡੀਗੜ੍ਹ ਨਿਊਜ਼। ਚੰਡੀਗੜ੍ਹ ਦੇ ਡਾਕਟਰ ਕੇਂਦਰੀ ਪੇਅ-ਸਕੇਲ ਲਾਗੂ ਨਾ ਹੋਣ ਕਾਰਨ ਨਾਰਾਜ਼ ਹਨ। ਇਸ ਕਾਰਨ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ (GMCH-32) ਦੇ ਰੈਜ਼ੀਡੈਂਟ ਡਾਕਟਰਾਂ ਨੇ 4 ਸਤੰਬਰ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (RDA) ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹੜਤਾਲ ‘ਤੇ ਜਾਣ ਤੋਂ ਬਾਅਦ ਹਸਪਤਾਲ ਦੀਆਂ ਸਾਰੀਆਂ ਗੈਰ-ਐਮਰਜੈਂਸੀ ਸੇਵਾਵਾਂ ਬੰਦ ਹੋਣ ਨਾਲ OPD ਅਤੇ ਹੋਰ ਸਿਹਤ ਸਹੂਲਤਾਂ ਪ੍ਰਭਾਵਿਤ ਹੋਣਗੀਆਂ।
ਸਲਾਹਕਾਰ ਸਮੇਤ ਸਿਹਤ ਸਕੱਤਰ ਨੂੰ ਭੇਜਿਆ ਪੱਤਰ
RDA ਵੱਲੋਂ ਦੱਸਿਆ ਗਿਆ ਕਿ 21 ਅਗਸਤ ਨੂੰ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਪ੍ਰੋ. ਜਸਬਿੰਦਰ ਕੌਰ ਨੂੰ ਪੱਤਰ ਲਿਖ ਕੇ ਰੈਜ਼ੀਡੈਂਟ ਡਾਕਟਰਾਂ ਲਈ ਕੇਂਦਰੀ ਪੇਅ-ਸਕੇਲ ਲਾਗੂ ਕਰਨ ਦੀ ਮੰਗ ਕੀਤੀ ਗਈ। ਇਹ ਪੱਤਰ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਸਿਹਤ ਸਕੱਤਰ ਨੂੰ ਵੀ ਭੇਜਿਆ ਗਿਆ ਸੀ ਪਰ ਪ੍ਰਸ਼ਾਸਨਿਕ ਅਤੇ ਹਸਪਤਾਲ ਪ੍ਰਬੰਧਨ ਪੱਧਰ ਤੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਮਜਬੂਰਨ ਹੜਤਾਲ ਦਾ ਐਲਾਨ ਕਰਨਾ ਪਿਆ।
4 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ
ਰੈਜ਼ੀਡੈਂਟ ਡਾਕਟਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਯੂਟੀ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਪੇਅ ਸਕੂਲ ਕਰਨ ਲਈ ਕਰੀਬ ਇੱਕ ਸਾਲ ਛੇ ਮਹੀਨੇ ਪਹਿਲਾਂ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਹੁਣ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਚੰਡੀਗੜ੍ਹ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਇਸ ਸਬੰਧੀ ਯੂਟੀ ਪ੍ਰਸ਼ਾਸਨ ਨੂੰ ਕਈ ਵਾਰ ਲਿਖਤੀ ਰੂਪ ਵਿੱਚ ਜਾਣੂ ਕਰਵਾਇਆ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਜੇਕਰ ਇੱਥੇ ਪੰਜਾਬ ਦੀ ਗੱਲ੍ਹ ਕਰਿਏ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਸੈਂਸ਼ੀਅਲ ਸਰਵਿਸਿਜ਼ ਮੇਨਟੇਨੈਂਸ ਐਕਟ ਲਗਾਇਆ ਹੋਇਆ ਹੈ। ਕਿਊਂਕਿ ਪੰਜਾਬ ਦੇ ਪਟਵਾਰੀਆਂ, ਕਾਨੂੰਗੋ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਕਲਮ ਛੋੜਦਾ ਹੈ ਤਾਂ ਉਸ ਨੂੰ ਵਾਪਿਸ ਨੌਕਰੀ ‘ਤੇ ਰੱਖਣ ਨਹੀਂ ਰੱਖਣਾ ਸਾਡੀ ਮਰਜ਼ੀ ਹੈ।