AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bains on Education: ਸਕੂਲੀ ਸਿੱਖਿਆ, ਉੱਚ-ਸਿੱਖਿਆ ਅਤੇ ਤਕਨੀਕੀ ਸਿਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ ਸਰਕਾਰ, ਵਿਦਿਆਰਥੀਆਂ ਨੂੰ ਮਿਲ ਰਿਹਾ ਸਿੱਧਾ ਲਾਭ: ਬੈਂਸ

Harjot Singh Bains ਵੱਲੋਂ ਦੱਸਿਆ ਗਿਆ ਕਿ ਸਕੂਲ ਸਿੱਖਿਆ, ਤਕਨੀਕੀ ਸਿਖਿਆ ਤੇ ਉਚੇਰੀ ਸਿੱਖਿਆ ਵਿੱਚ ਆਪਸੀ ਰਾਬਤਾ ਘਟਦਾ ਜਾ ਰਿਹਾ ਸੀ। ਆਪੋ ਆਪਣੀ ਸਮਰੱਥਾ ਨਾਲ ਬਿਹਤਰ ਭਾਵੇਂ ਕਰ ਰਹੇ ਸੀ, ਪਰ ਮਿਲਕੇ ਬਹੁਤ ਬਿਹਤਰ ਵੱਲ ਕਦਮ ਨਹੀਂ ਵਧ ਰਹੇ ਸਨ।

Bains on Education: ਸਕੂਲੀ ਸਿੱਖਿਆ, ਉੱਚ-ਸਿੱਖਿਆ ਅਤੇ ਤਕਨੀਕੀ ਸਿਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ ਸਰਕਾਰ, ਵਿਦਿਆਰਥੀਆਂ ਨੂੰ ਮਿਲ ਰਿਹਾ ਸਿੱਧਾ ਲਾਭ: ਬੈਂਸ
ਪੁਰਾਣੀ ਤਸਵੀਰ
tv9-punjabi
| Published: 09 May 2023 21:50 PM IST
Share
ਕਪੂਰਥਲਾ/ਚੰਡੀਗੜ੍ਹ ਨਿਊਜ: ਪੰਜਾਬ ਸਰਕਾਰ ਬੀਤੇ ਇੱਕ ਸਾਲ ਤੋਂ ਸਕੂਲੀ ਸਿੱਖਿਆ, ਉੱਚ-ਸਿੱਖਿਆ ਤੇ ਤਕਨੀਕੀ ਸਿਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ ਹੈ। ਇਸਦਾ ਨਤੀਜਾ ਹੈ ਕਿ ਇਸ ਵਾਰ ਸਕੂਲਾਂ ਵਿਚ ਦਾਖਲੇ 13 ਪ੍ਰਤੀਸ਼ਤ ਤਕ ਵਧੇ ਹਨ ਤੇ ਹੁਣ ਉਮੀਦ ਹੈ ਕਿ ਉੱਚ ਸਿੱਖਿਆ ਦੇ ਅਦਾਰਿਆਂ ਵਿਚ ਵੀ ਇਸ ਬਾਰ ਦਾਖਲਿਆਂ ਦਾ ਗ੍ਰਾਫ ਉੱਚਾ ਹੋਵੇਗਾ। ਇਹ ਕਹਿਣਾ ਹੈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦਾ। ਸਿੱਖਿਆ ਮੰਤਰੀ ਬੈਂਸ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਚਲਾਏ ਗਏ ਪ੍ਰੋਜੈਕਟ “ਘਰ ਦੇ ਨੇੜੇ-ਮੇਰੇ ਨਾਲ, ਉੱਚ ਸਿਖਿਆ ਦੇ ਮੌਕੇ ਅਪਾਰ” ਦਾ ਰਿਵਿਊ ਕਰਨ ਪਹੁੰਚੇ ਸਨ। ਯੂਨੀਵਰਸਿਟੀ ਰਜਿਸਟਰਾਰ ਡਾ.ਐਸ.ਕੇ.ਮਿਸ਼ਰਾ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਸਕੂਲ ਵਿਦਿਆਥੀਆਂ, ਉਹਨਾਂ ਦੇ ਮਾਪਿਆਂ ਨੂੰ ਜਾਣਕਾਰੀ ਹੀ ਨਹੀਂ ਸੀ ਕਿ ਉਨ੍ਹਾਂ ਦੇ ਘਰ ਦੇ ਨੇੜੇ ਵੱਡੇ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਸੰਪੰਨ, ਵਰਲਡ ਕਲਾਸ ਇਨਫਰਾਸਟਰਕਚਰ ਵਾਲੇ ਉੱਚ ਸਿੱਖਿਆ ਦੇ ਅਦਾਰੇ ਮੌਜੂਦ ਹਨ। ਇਸੇ ਜਾਗਰੂਕਤਾ ਲਈ ਸਰਕਾਰੀ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਜਿਥੇ ਪੰਜਾਬ ਅੰਦਰਲੇ ਵੱਡੇ ਉੱਚ ਸਿੱਖਿਆ ਦੇ ਅਦਾਰਿਆਂ ਦੇ ਵਿਦਿਅਕ ਟੂਰ ਕਰਵਾਏ ਗਏ ਉਥੇ ਹੀ ਉੱਚ ਸਿੱਖਿਆ ਦੇ ਅਦਾਰਿਆਂ ਨੂੰ ਵੀ ਆਪਣੀ ਪਹੁੰਚ ਸਕੂਲਾਂ ਤੱਕ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਤਕਨੀਕੀ ਸਿੱਖਿਆ ‘ਚ ਬਿਹਤਰ ਮੌਕੇ ਮੌਜੂਦ

ਆਈ ਕੇ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (Punjab Technical University) ਕਪੂਰਥਲਾ ਇਸ ਵਿਚ ਮੋਹਰੀ ਯੂਨੀਵਰਸਿਟੀ ਬਣੀ। ਹਜ਼ਾਰਾਂ ਵਿਦਿਆਰਥੀਆਂ ਨੂੰ ਅਤੇ ਫੈਕਲਟੀ ਮੈਂਬਰਾਂ ਨੂੰ ਯੂਨੀਵਰਸਿਟੀ ਵੱਲੋਂ ਅਕਾਦਮਿਕ ਵਿਜਿਟ ਕਰਵਾਈ ਗਈ। ਯੂਨੀਵਰਸਿਟੀ ਟੀਮਾਂ ਵੱਲੋਂ ਖੁਦ ਵੀ ਵੱਖੋ ਵੱਖ ਸਕੂਲਾਂ ਵਿੱਚ ਪਹੁੰਚ ਬਣਾ ਕੇ ਪੰਜਾਬ ਅੰਦਰ ਤਕਨੀਕੀ ਸਿੱਖਿਆ ਦੇ ਮੌਜੂਦ ਬੇਹਤਰ ਮੌਕਿਆਂ ਬਾਰੇ ਦੱਸਿਆ ਗਿਆ। ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਨੂੰ ਪੂਰਨ ਆਸ ਹੈ ਕਿ “ਘਰ ਦੇ ਨੇੜੇ, ਮੇਰੇ ਨਾਲ – ਉੱਚ ਸਿੱਖਿਆ ਦੇ ਮੌਕੇ ਅਪਾਰ” ਮਿਸ਼ਨ ਦਾ ਲਾਭ ਸਾਲ 2023-24 ਦੇ ਅਕਾਦਮਿਕ ਦਾਖਲਿਆਂ ਵਿਚ ਮਾਰਕੇ ਦੇ ਮੁਕਾਮ ਹਾਸਲ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ। ਇਸ ਦੌਰਾਨ ਉਹਨਾਂ ਵੱਲੋਂ ਯੂਨੀਵਰਸਿਟੀ ਦੇ ਐਡਮਿਸ਼ਨ ਸੱਤਰ 2023-24 ਸੰਬੰਧੀ ਔਨਲਾਈਨ ਪੋਰਟਲ ਦੀ ਸ਼ੁਰੂਆਤ ਵੀ ਕੀਤੀ ਗਈ! ਇਹ ਪੋਰਟਲ ਯੂਨੀਵਰਸਿਟੀ ਦੇ ਆਈ.ਟੀ ਵਿਭਾਗ ਵੱਲੋਂ ਐਡਮਿਸ਼ਨ ਸੈੱਲ ਨਾਲ ਮਿਲਕੇ ਤਿਆਰ ਕੀਤਾ ਗਿਆ ਹੈ! ਕੈਬਿਨੇਟ ਮੰਤਰੀ ਵੱਲੋਂ ਯੂਨੀਵਰਸਿਟੀ ਵਿਖੇ ਪੜ੍ਹਦੇ ਵੱਖੋ-ਵੱਖ ਰਾਜਾਂ ਦੇ ਵਿਦਿਆਰਥੀਆਂ ਨਾਲ ਵੀ ਮਿਲਣੀ ਕੀਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਯੂਨੀਵਰਸਿਟੀ ਨੂੰ 7ਵੇਂ ਪੇ-ਕਮਿਸ਼ਨ ਦੇ ਲਾਭ ਜਲਦ ਦਿਲਵਾਉਣ, ਪੈਨਸ਼ਨ ਦੇ ਦਾਇਰੇ ਚ ਲੈ ਕੇ ਆਉਣ ਸੰਬੰਧੀ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ! ਉਹਨਾਂ ਵੱਲੋਂ ਆਈ.ਕੇ.ਜੀ ਪੀ.ਟੀ.ਯੂ ਦੇ ਉਪ-ਕੁਲਪਤੀ ਦੀ ਨਿਯੁਕਤੀ ਵੀ ਇਸੇ ਮਹੀਨੇ ਕਰਨ ਦੇ ਸੰਕੇਤ ਦਿੱਤੇ ਗਏ! ਉਹਨਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਦਾ ਜਿਕਰ ਕਰਦੇ ਹੋਏ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਦੇਸ਼ ਚ ਸੱਭ ਤੋਂ ਅੱਗੇ ਰੱਖਣ ਦਾ ਟੀਚਾ ਰੱਖਣ ਬਾਰੇ ਵੀ ਪੰਜਾਬ ਸਰਕਾਰ ਦਾ ਵਿਜ਼ਨ ਮੰਚ ਤੋਂ ਸਾਂਝਾ ਕੀਤਾ! ਇਸ ਮੌਕੇ ਯੂਨੀਵਰਸਿਟੀ ਦੀ ਖਾਸ ਪਹਿਚਾਣ ਵੱਖੋ-ਵੱਖ ਰਾਜਾਂ ਦੇ ਲੋਕ ਨਾਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ। ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਸਾਰੇ ਡੀਨ ਅਤੇ ਉੱਚ ਅਧਿਕਾਰੀ ਸ਼ਾਮਿਲ ਰਹੇ! ਧੰਨਵਾਦ ਦਾ ਪ੍ਰਸਤਾਵ ਡੀਨ ਪੀ.ਐਂਡ.ਈ.ਪੀ ਡਾ.ਆਰ.ਪੀ.ਐਸ ਬੇਦੀ ਵੱਲੋਂ ਰੱਖਿਆ ਗਿਆ ਤੇ ਮੰਚ ਸੰਚਾਲਨ ਡਿਪਟੀ ਰਜਿਸਟਰਾਰ ਲੋਕ ਸੰਪਰਕ ਰਜਨੀਸ਼ ਸ਼ਰਮਾਂ ਵੱਲੋਂ ਕੀਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...