AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

2 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ, ਡਾ: ਬਲਜੀਤ ਕੌਰ ਦਾ ਸਖਤ ਕਾਰਵਾਈ ਦਾ ਆਦੇਸ਼

ਡਾ: ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਪੜਤਾਲ ਕਮੇਟੀ ਵੱਲੋਂ ਜਾਂਚ ਦੌਰਾਨ ਇਨ੍ਹਾਂ ਦੋਵੇਂ ਜਾਅਲੀ ਸਰਟੀਫਿਕੇਟਾਂ ਦਾ ਪਤਾ ਲਗਾਇਆ ਗਿਆ | ਇਸ ਤੋਂ ਬਾਅਦ ਕਮੇਟੀ ਨੇ ਇਨ੍ਹਾਂ ਸਰਟੀਫਿਕੇਟਾਂ ਨੂੰ ਰੱਦ ਕਰ ਦਿੱਤਾ।

2 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ, ਡਾ: ਬਲਜੀਤ ਕੌਰ ਦਾ ਸਖਤ ਕਾਰਵਾਈ ਦਾ ਆਦੇਸ਼
ਡਾ. ਬਲਜੀਤ ਕੌਰ
tv9-punjabi
| Updated On: 26 Jul 2023 17:32 PM IST
Share
ਪੰਜਾਬ ਸਰਕਾਰ ਵੱਲੋਂ 2 ਹੋਰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (SC Certificate) ਰੱਦ ਕਰ ਦਿੱਤੇ ਗਏ ਹਨ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਸਰਟੀਫਿਕੇਟ ਰੱਦ ਕਰਨ ਅਤੇ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਧਾਰਕਾਂ ਦੀ ਪਛਾਣ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਮਦੋਟ, ਫ਼ਿਰੋਜ਼ਪੁਰ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ, ਹਿੰਦੀ ਅਧਿਆਪਕ, ਸਰਕਾਰੀ ਮਿਡਲ ਸਕੂਲ ਜੰਡਪੁਰ, ਐਸਏਐਸ ਨਗਰ ਵਜੋਂ ਹੋਈ ਹੈ। ਇਸ ਧੋਖਾਧੜੀ ਦੀ ਸ਼ਿਕਾਇਤ ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਪਿੰਡ ਪਮਾਲੀ, ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਗਈ। ਸ਼ਿਕਾਇਤ ਵਿੱਚ ਬਲਵਿੰਦਰ ਕੁਮਾਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਦੱਸਿਆ ਗਿਆ ਸੀ। ਇਸੇ ਆਧਾਰ ਤੇ ਬਲਵਿੰਦਰ ਕੁਮਾਰ ਨੇ ਬੀਐਸਸੀ (ਖੇਤੀਬਾੜੀ) ਦੀ ਡਿਗਰੀ ਹਾਸਲ ਕਰਕੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਰਨਰੀ ਸਾਇੰਸਜ਼, ਲੁਧਿਆਣਾ ਵਿੱਚ ਨੌਕਰੀ ਹਾਸਿਲ ਕੀਤੀ ਸੀ। ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਪਟਿਆਲਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿੱਚ ਐਸ.ਏ.ਐਸ.ਨਗਰ ਦੇ ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਹਿੰਦੀ ਅਧਿਆਪਕਾ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਵਾ ਲਿਆ।

ਫਰਜ਼ੀ ਸਰਟੀਫਿਕੇਟ ਜ਼ਬਤ ਕਰਨ ਦੇ ਆਦੇਸ਼

ਸ਼ਿਕਾਇਤਾਂ ਦੀ ਜਾਂਚ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਸੌਂਪੀ ਗਈ ਸੀ। ਫਿਰ ਵਿਜੀਲੈਂਸ ਸੈੱਲ ਦੀ ਰਿਪੋਰਟ ਤੇ ਰਾਜ ਪੱਧਰੀ ਪੜਤਾਲ ਕਮੇਟੀ ਨੇ ਬਲਵਿੰਦਰ ਕੁਮਾਰ ਅਤੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਜਾਅਲੀ ਹੋਣ ਦੀ ਪੁਸ਼ਟੀ ਕੀਤੀ। ਇਸ ਤੋਂ ਬਾਅਦ ਦੋਵੇਂ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਦੋਵਾਂ ਦੇ ਅਨੂਸੂਚਿਤ ਜਾਤੀ ਸਰਟੀਫਿਕੇਟ ਜ਼ਬਤ ਕਰਨ ਲਈ ਕਿਹਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...