2 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ, ਡਾ: ਬਲਜੀਤ ਕੌਰ ਦਾ ਸਖਤ ਕਾਰਵਾਈ ਦਾ ਆਦੇਸ਼

Updated On: 

26 Jul 2023 17:32 PM

ਡਾ: ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਪੜਤਾਲ ਕਮੇਟੀ ਵੱਲੋਂ ਜਾਂਚ ਦੌਰਾਨ ਇਨ੍ਹਾਂ ਦੋਵੇਂ ਜਾਅਲੀ ਸਰਟੀਫਿਕੇਟਾਂ ਦਾ ਪਤਾ ਲਗਾਇਆ ਗਿਆ | ਇਸ ਤੋਂ ਬਾਅਦ ਕਮੇਟੀ ਨੇ ਇਨ੍ਹਾਂ ਸਰਟੀਫਿਕੇਟਾਂ ਨੂੰ ਰੱਦ ਕਰ ਦਿੱਤਾ।

2 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ, ਡਾ: ਬਲਜੀਤ ਕੌਰ ਦਾ ਸਖਤ ਕਾਰਵਾਈ ਦਾ ਆਦੇਸ਼

ਕੈਬਿਨੇਟ ਬਲਜੀਤ ਕੌਰ ਦੀ ਇੱਕ ਪੁਰਾਣੀ ਤਸਵੀਰ

Follow Us On

ਪੰਜਾਬ ਸਰਕਾਰ ਵੱਲੋਂ 2 ਹੋਰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (SC Certificate) ਰੱਦ ਕਰ ਦਿੱਤੇ ਗਏ ਹਨ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਸਰਟੀਫਿਕੇਟ ਰੱਦ ਕਰਨ ਅਤੇ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਧਾਰਕਾਂ ਦੀ ਪਛਾਣ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਮਦੋਟ, ਫ਼ਿਰੋਜ਼ਪੁਰ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ, ਹਿੰਦੀ ਅਧਿਆਪਕ, ਸਰਕਾਰੀ ਮਿਡਲ ਸਕੂਲ ਜੰਡਪੁਰ, ਐਸਏਐਸ ਨਗਰ ਵਜੋਂ ਹੋਈ ਹੈ।

ਇਸ ਧੋਖਾਧੜੀ ਦੀ ਸ਼ਿਕਾਇਤ ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਪਿੰਡ ਪਮਾਲੀ, ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਗਈ। ਸ਼ਿਕਾਇਤ ਵਿੱਚ ਬਲਵਿੰਦਰ ਕੁਮਾਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਦੱਸਿਆ ਗਿਆ ਸੀ। ਇਸੇ ਆਧਾਰ ਤੇ ਬਲਵਿੰਦਰ ਕੁਮਾਰ ਨੇ ਬੀਐਸਸੀ (ਖੇਤੀਬਾੜੀ) ਦੀ ਡਿਗਰੀ ਹਾਸਲ ਕਰਕੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਰਨਰੀ ਸਾਇੰਸਜ਼, ਲੁਧਿਆਣਾ ਵਿੱਚ ਨੌਕਰੀ ਹਾਸਿਲ ਕੀਤੀ ਸੀ।

ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਪਟਿਆਲਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿੱਚ ਐਸ.ਏ.ਐਸ.ਨਗਰ ਦੇ ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਹਿੰਦੀ ਅਧਿਆਪਕਾ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਵਾ ਲਿਆ।

ਫਰਜ਼ੀ ਸਰਟੀਫਿਕੇਟ ਜ਼ਬਤ ਕਰਨ ਦੇ ਆਦੇਸ਼

ਸ਼ਿਕਾਇਤਾਂ ਦੀ ਜਾਂਚ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਸੌਂਪੀ ਗਈ ਸੀ। ਫਿਰ ਵਿਜੀਲੈਂਸ ਸੈੱਲ ਦੀ ਰਿਪੋਰਟ ਤੇ ਰਾਜ ਪੱਧਰੀ ਪੜਤਾਲ ਕਮੇਟੀ ਨੇ ਬਲਵਿੰਦਰ ਕੁਮਾਰ ਅਤੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਜਾਅਲੀ ਹੋਣ ਦੀ ਪੁਸ਼ਟੀ ਕੀਤੀ। ਇਸ ਤੋਂ ਬਾਅਦ ਦੋਵੇਂ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਦੋਵਾਂ ਦੇ ਅਨੂਸੂਚਿਤ ਜਾਤੀ ਸਰਟੀਫਿਕੇਟ ਜ਼ਬਤ ਕਰਨ ਲਈ ਕਿਹਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ