16 ਕਿਸਾਨ ਜਥੇਬੰਦੀਆਂ ਦਾ ਚੰਡੀਗੜ੍ਹ ‘ਚ ਪ੍ਰਦਰਸ਼ਨ, ਬਾਰਡਰ ਸੀਲ, 5000 ਪੁਲਿਸ ਮੁਲਾਜ਼ਮ ਤਾਇਨਾਤ
Farmers Protest: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਧਰਨਾ ਦੇਣਾ ਚਾਹੁੰਦੇ ਹਨ। ਚੰਡੀਗੜ੍ਹ ਪੁਲਿਸ ਕਿਸਾਨਾਂ ਨੂੰ ਸਰਹੱਦ ਤੇ ਹੀ ਰੋਕਣ ਦੀ ਯੋਜਨਾ ਬਣਾ ਰਹੀ ਹੈ। ਇਸ ਲਈ ਕਰੀਬ ਸਾਢੇ 5 ਹਜ਼ਾਰ ਤੋਂ ਜ਼ਿਆਦਾ ਜਵਾਨ ਤੈਨਾਤ ਕੀਤੇ ਗਏ ਹਨ। ਹਾਲਾਂਕਿ ਪੰਜਾਬ ਅਤੇ ਹਰਿਆਣਾ ਤੋਂ ਚੰਡੀਗੜ੍ਹ ਆਉਣ ਵਾਲੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ ਮੰਗਲਵਾਰ (22 ਅਗਸਤ) ਨੂੰ ਚੰਡੀਗੜ੍ਹ (Chandigarh) ਵਿੱਚ ਧਰਨੇ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਪੂਰੀ ਤਿਆਰੀ ਕਰ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਪੰਚਕੂਲਾ ਅਤੇ ਮੁਹਾਲੀ ਨਾਲ ਲੱਗਦੇ ਸ਼ਹਿਰ ਦੇ 27 ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਹੈ। ਇਨ੍ਹਾਂ ਸਾਰੀਆਂ ਥਾਵਾਂ ‘ਤੇ ਬੈਰੀਕੇਡ ਲਗਾ ਕੇ ਹਥਿਆਰਬੰਦ ਰਿਜ਼ਰਵ ਫੋਰਸ ਤਾਇਨਾਤ ਕੀਤੀ ਗਈ ਹੈ।
ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ 4000 ਪੁਲਿਸ ਮੁਲਾਜ਼ਮ (Policeman) ਸਰਹੱਦਾਂ ਤੇ ਲਾਏ ਹੋਏ ਹਨ ਤੇ ਮੁਹਾਲੀ ਪੁਲੀਸ ਨੇ 1500 ਪੁਲੀਸ ਮੁਲਾਜ਼ਮ ਡਿਊਟੀ ਤੇ ਲਾਏ ਹਨ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸੋਮਵਾਰ ਨੂੰ ਸ਼ਹਿਰ ਦੇ ਸਾਰੇ ਪ੍ਰਵੇਸ਼ ਦੁਆਰਾਂ ਦੀ ਚੈਕਿੰਗ ਕੀਤੀ। ਕਿਸਾਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਡਿਵੀਜ਼ਨਾਂ ਦੇ ਡੀਐਸਪੀ ਦੀ ਜ਼ਿੰਮੇਵਾਰੀ ਲਗਾਈ ਗਈ ਹੈ।
ਕਈ ਕਿਸਾਨ ਹਿਰਾਸਤ ‘ਚ ਲਏ
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ (Chandigarh) ਵਿੱਚ ਦਾਖ਼ਲ ਹੋ ਕੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਧਰਨਾ ਦੇਣਾ ਚਾਹੁੰਦੇ ਹਨ। ਚੰਡੀਗੜ੍ਹ ਪੁਲਿਸ ਕਿਸਾਨਾਂ ਨੂੰ ਸਰਹੱਦ ਤੇ ਹੀ ਰੋਕਣ ਦੀ ਯੋਜਨਾ ਬਣਾ ਰਹੀ ਹੈ। ਹਾਲਾਂਕਿ ਪੰਜਾਬ ਅਤੇ ਹਰਿਆਣਾ ਤੋਂ ਚੰਡੀਗੜ੍ਹ ਆਉਣ ਵਾਲੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।Large scale arrests of farmer leaders from Punjab, Haryana in wake of their scheduled protest in Chandigarh 22nd August demanding compensation for floods affected farmers. Police cane Charged farmers heavily in Longowal in Sangrur. Update by farmer leader #SurjeetPhool pic.twitter.com/8dvhjziSjz
— Gurshamshir Singh (@gurshamshir) August 21, 2023ਇਹ ਵੀ ਪੜ੍ਹੋ


