AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ, BJP ਦਫਤਰ ਦਾ ਘੇਰਾਵ ਕਰਨ ਪਹੁੰਚੇ ਸੀ

ਅਮਰੀਕਾ-ਭਾਰਤ ਮੁਫ਼ਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਪਹੁੰਚ ਗਏ। ਸੈਕਟਰ-35 ਸਥਿਤ ਕਿਸਾਨ ਭਵਨ ਤੋਂ ਭਾਜਪਾ ਦਫ਼ਤਰ ਵੱਲ ਮਾਰਚ ਕੱਢ ਰਹੇ ਕਿਸਾਨਾਂ ਨੂੰ ਪੁਲਿਸ ਨੇ ਵਿਚਕਾਰ ਰਸਤੇ ਵਿੱਚ ਹੀ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਬਲ ਵਿਚਕਾਰ ਤਿੱਖੀ ਧੱਕਾਮੁੱਕੀ ਅਤੇ ਝੜਪ ਹੋ ਗਈ।

ਚੰਡੀਗੜ੍ਹ 'ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ, BJP ਦਫਤਰ ਦਾ ਘੇਰਾਵ ਕਰਨ ਪਹੁੰਚੇ ਸੀ
tv9-punjabi
| Updated On: 22 Jul 2026 16:59 PM IST
Share

ਅਮਰੀਕਾ-ਭਾਰਤ ਮੁਫ਼ਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਪਹੁੰਚ ਗਏ। ਸੈਕਟਰ-35 ਸਥਿਤ ਕਿਸਾਨ ਭਵਨ ਤੋਂ ਭਾਜਪਾ ਦਫ਼ਤਰ ਵੱਲ ਮਾਰਚ ਕੱਢ ਰਹੇ ਕਿਸਾਨਾਂ ਨੂੰ ਪੁਲਿਸ ਨੇ ਵਿਚਕਾਰ ਰਸਤੇ ਵਿੱਚ ਹੀ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਬਲ ਵਿਚਕਾਰ ਤਿੱਖੀ ਧੱਕਾਮੁੱਕੀ ਅਤੇ ਝੜਪ ਹੋ ਗਈ।

ਇਹ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕਿਆ ਗਿਆ ਸੀ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬਹੁਤ ਵੱਡੀ ਸੰਖਿਆ ਵਿੱਚ ਕਿਸਾਨ ਸ਼ਾਮਲ ਹੋਣ ਲਈ ਪਹੁੰਚੇ ਸਨ। ਜਿਵੇਂ ਹੀ ਕਿਸਾਨ ਵਿਕਾਸ ਭਵਨ ਤੋਂ ਅੱਗੇ ਵੱਧਣ ਲੱਗੇ, ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਹਲਕੀ ਝੜਪ ਵੀ ਦੇਖਣ ਨੂੰ ਮਿਲੀ। ਹਾਲਾਂਕਿ, ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵੱਧਣ ਤੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਕਿਸਾਨਾਂ ਨੇ ਮੌਕੇ ‘ਤੇ ਹੀ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਭਾਜਪਾ ਦੇ ਚੰਡੀਗੜ੍ਹ ਪ੍ਰਧਾਨ ਜਤਿੰਦਰ ਮਲਹੋਤਰਾ ਨੂੰ ਮੌਕੇ ‘ਤੇ ਬੁਲਾਇਆ ਅਤੇ ਕਿਸਾਨਾਂ ਨਾਲ ਉਨ੍ਹਾਂ ਦੀ ਬੈਠਕ ਕਰਵਾਈ, ਜਿਸ ਤੋਂ ਬਾਅਦ ਕਿਸਾਨ ਸ਼ਾਂਤ ਹੋਏ।

ਕੀ ਬੋਲੇ ਚੰਡੀਗੜ੍ਹ ਭਾਜਪਾ ਪ੍ਰਧਾਨ?

ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਆਖਿਆ ਕਿ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁਝ ਮੰਗਾਂ ਦਾ ਨਿਪਟਾਰਾ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਕਿਸਾਨਾਂ ‘ਤੇ ਦਰਜ ਹੋਏ ਕੇਸ ਵਾਪਸ ਲੈਣ ਦੇ ਮੁੱਦੇ ‘ਤੇ ਬੋਲਦਿਆਂ ਮਲਹੋਤਰਾ ਨੇ ਕਿਹਾ ਕਿ ਜ਼ਿਆਦਾਤਰ ਕੇਸ ਰੱਦ ਕੀਤੇ ਜਾ ਚੁੱਕੇ ਹਨ, ਪਰ ਚੰਡੀਗੜ੍ਹ ਵਿੱਚ ਕੁਝ ਮਾਮਲੇ ਅਜੇ ਵੀ ਬਕਾਇਆ ਹਨ। ਇਸ ਸਬੰਧੀ ਉਹ ਜਲਦ ਹੀ ਡੀਜੀਪੀ ਨਾਲ ਗੱਲਬਾਤ ਕਰਨਗੇ ਅਤੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਉਚਿਤ ਜਵਾਬ ਦਿੱਤਾ ਜਾਵੇਗਾ।

ਟ੍ਰੇਡ ਡੀਲ ਅਤੇ ਸ਼ਾਮਲਾਤ ਜ਼ਮੀਨ ਦੇ ਮੁੱਦੇ ‘ਤੇ ਚਰਚਾ ਦਾ ਭਰੋਸਾ

ਅਮਰੀਕਾ-ਭਾਰਤ ਟ੍ਰੇਡ ਡੀਲ ਨੂੰ ਲੈ ਕੇ ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਉਨ੍ਹਾਂ ਕਿਹਾ ਕਿ ਇਸ ਗੰਭੀਰ ਮੁੱਦੇ ‘ਤੇ ਆਹਮੋ-ਸਾਹਮਣੇ ਬੈਠ ਕੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸ਼ਾਮਲਾਤ ਜ਼ਮੀਨਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰਨ ਦੇ ਮਾਮਲੇ ਵਿੱਚ ਕਿਸਾਨਾਂ ਦੀ ਡਿਪਟੀ ਕਮਿਸ਼ਨਰ (DC) ਨਾਲ ਵਿਸ਼ੇਸ਼ ਬੈਠਕ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...