ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Cheema on Punjab GDP: 2047 ਤੱਕ 10 ਫੀਸਦੀ ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਤਿਆਰ ਕਰ ਰਿਹਾ ਵਿਜ਼ਨ ਦਸਤਾਵੇਜ਼: ਚੀਮਾ

ਚੀਮਾ ਨੇ ਕਿਹਾ ਕਿ ਉਨ੍ਹਾਂ ਆਪਣੇ ਕੈਬਨਿਟ ਸਾਥੀ ਕੁਲਦੀਪ ਸਿੰਘ ਧਾਲੀਵਾਲ ਨਾਲ ਇਸ ਪ੍ਰੋਗਰਾਮ ਦੌਰਾਨ 23 ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨਾਲ ਹਾਲ ਹੀ ਵਿੱਚ ਮਾਨਸਾ ਵਿਖੇ ਮੀਟਿੰਗ ਕੀਤੀ ਅਤੇ ਇਹ ਪ੍ਰੋਗਰਾਮ ਸਰਕਾਰ ਨੂੰ ਲੋਕਾਂ ਤੋਂ ਸਿੱਧਾ ਫੀਡਬੈਕ ਪ੍ਰਾਪਤ ਕਰਨ ਵਿੱਚ ਵੀ ਮਦਦ ਕਰ ਰਿਹਾ ਹੈ।

Cheema on Punjab GDP: 2047 ਤੱਕ 10 ਫੀਸਦੀ ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਤਿਆਰ ਕਰ ਰਿਹਾ ਵਿਜ਼ਨ ਦਸਤਾਵੇਜ਼: ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Follow Us
tv9-punjabi
| Updated On: 12 Jun 2023 19:10 PM

ਚੰਡੀਗੜ੍ਹ ਨਿਊ: ਪੰਜਾਬ ਸਰਕਾਰ ਸਾਲ 2030 ਤੱਕ ਆਰਥਿਕ ਵਿਕਾਸ ਦਰ 7.5 ਫੀਸਦੀ ਸਾਲਾਨਾ ਅਤੇ ਸਾਲ 2047 ਤੱਕ 10 ਫੀਸਦੀ ਸਾਲਾਨਾ ਹਾਸਲ ਕਰਨ ਲਈ ਵਿਜ਼ਨ ਦਸਤਾਵੇਜ਼ ਤਿਆਰ ਕਰ ਰਹੀ ਹੈ। ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸੋਮਵਾਰ ਨੂੰ ਇਸ ਬਾਰੇ ਜਿਆਦਾ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਦਸਤਾਵੇਜ਼ ਆਉਣ ਵਾਲੀਆਂ ਸਰਕਾਰਾਂ ਲਈ ਵੀ ਆਪਣੇ ਯਤਨਾਂ ਅਤੇ ਨੀਤੀਆਂ ਨੂੰ ਸਹੀ ਦਿਸ਼ਾ ਵਿੱਚ ਕੇਂਦਰਿਤ ਕਰਨ ਲਈ ਇੱਕ ਮਾਰਗਦਰਸ਼ਕ ਦਸਤਾਵੇਜ਼ ਵਜੋਂ ਕੰਮ ਕਰੇਗਾ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੋਜਨਾ ਵਿਭਾਗ ਵੱਲੋਂ ਤਿਆਰ ਕੀਤਾ ਜਾ ਰਿਹਾ ਇਹ ਵਿਆਪਕ ਦਸਤਾਵੇਜ਼ ਮੌਜੂਦਾ ਸਥਿਤੀ, ਵੱਖ-ਵੱਖ ਖੇਤਰਾਂ ਦੀਆਂ ਚੁਣੌਤੀਆਂ, ਥੋੜ੍ਹੇ ਸਮੇਂ (2030) ਅਤੇ ਲੰਮੇ ਸਮੇਂ (2047) ਦੇ ਟੀਚਿਆਂ, ਅਤੇ ਇੰਨਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਰਣਨੀਤੀਆਂ ਤੇ ਚਾਨਣ ਪਾਵੇਗਾ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਵੱਖ-ਵੱਖ ਪ੍ਰਸ਼ਾਸਕੀ ਵਿਭਾਗਾਂ ਅਤੇ ਏਜੰਸੀਆਂ ਦੇ ਯਤਨਾਂ ਇਕੱਠਾ ਕਰਕੇ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਮਿਥੇ ਗਏ ਖੇਤਰੀ ਟੀਚਿਆਂ ਨੂੰ ਪ੍ਰਾਪਤ ਕਰਨਾ ਹੈ।

ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਤੇ ਜ਼ੋਰ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਦਸਤਾਵੇਜ਼ ਉਨ੍ਹਾਂ ਖੇਤਰਾਂ ਨੂੰ ਵੀ ਉਜਾਗਰ ਕਰੇਗਾ ਜਿਨ੍ਹਾਂ ਬਾਰੇ ਗੰਭੀਰ ਅਤੇ ਸਖ਼ਤ ਯਤਨਾਂ ਦੀ ਲੋੜ ਹੈ ਤਾਂ ਜੋ ਰੁਜ਼ਗਾਰ, ਉਦਯੋਗ, ਖੇਤੀਬਾੜੀ ਅਤੇ ਪੇਂਡੂ ਵਿਕਾਸ, ਬੁਨਿਆਦੀ ਢਾਂਚੇ ਦੇ ਵਿਕਾਸ, ਟਿਕਾਊ ਸ਼ਹਿਰਾਂ ਅਤੇ ਨਿਵਾਸ ਸਥਾਨਾਂ ਨੂੰ ਹੁਲਾਰਾ ਦਿੰਦੇ ਹੋਏ ਰਾਜ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਚੀਮਾ ਨੇ ਕਿਹਾ ਕਿ ਸਮੂਹਿਕ ਅਤੇ ਬਰਾਬਰ ਗੁਣਵੱਤਾ ਵਾਲੀ ਸਿੱਖਿਆ, ਸਿਹਤ ਬੁਨਿਆਦੀ ਢਾਂਚਾ ਅਤੇ ਵਿਵਸਥਾ, ਲਿੰਗ ਸਮਾਨਤਾ ਪ੍ਰਾਪਤ ਕਰਨ, ਕਿਫਾਇਤੀ ਅਤੇ ਸਾਫ਼ ਊਰਜਾ, ਜਲਵਾਯੂ ਨੂੰ ਬਚਾਉਣ ਲਈ ਕਾਰਵਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਤੇ ਧਿਆਨ ਕੇਦਰਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਸੂਬੇ ਦੀ ਪੁਰਾਣੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਸਰਕਾਰ

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਆਰਥਿਕ ਨੀਤੀਆਂ ਅਤੇ ‘ਸਰਕਾਰ ਤੁਹਾਡੇ ਦੁਆਰ’ ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ ‘ਰੰਗਲਾ ਪੰਜਾਬ’ ਬਣਾ ਕੇ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਹੁਣ ਤੱਕ ਤਿੰਨ ਕੈਬਨਿਟ ਮੀਟਿੰਗਾਂ ਲੁਧਿਆਣਾ, ਜਲੰਧਰ ਅਤੇ ਮਾਨਸਾ ਵਿਖੇ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਅਫਸਰਸ਼ਾਹੀ ਨੂੰ ਸਿੱਧੇ ਤੌਰ ‘ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਂਦੀ ਗਈ ਹੈ।

ਸਰਕਾਰ ਤੁਹਾਡੇ ਦੁਆਰ‘ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਚੀਮਾ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਆਮ ਲੋਕ, ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਸਿੱਧੇ ਤੌਰ ‘ਤੇ ਸਬੰਧਤ ਵਿਭਾਗ ਦੇ ਕੈਬਨਿਟ ਮੰਤਰੀ ਅੱਗੇ ਆਪਣੇ ਮੁੱਦੇ ਉਠਾ ਸਕਦੇ ਹਨ, ਜਿਸ ਨਾਲ ਜ਼ਿਲ੍ਹਾ ਪੱਧਰੀ ਪ੍ਰਸ਼ਾਸਨ ‘ਤੇ ਸਮੇਂ ਸਿਰ ਸੇਵਾਵਾਂ ਦੇਣ ਅਤੇ ਬਕਾਇਆ ਕੰਮਾਂ ਨੂੰ ਪੂਰਾ ਕਰਨ ਲਈ ਦਬਾਅ ਵਧ ਗਿਆ ਹੈ।

‘ਸਰਕਾਰ ਦੀ ਸਭ ਤੋਂ ਵੱਧ ਜਵਾਬਦੇਹੀ ਸੂਬੇ ਦੇ ਲੋਕਾਂ ਪ੍ਰਤੀ’

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਪੰਜਾਬ ਸਰਕਾਰ ਦੀ ਸਭ ਤੋਂ ਵੱਧ ਜਵਾਬਦੇਹੀ ਸੂਬੇ ਦੇ ਲੋਕਾਂ ਪ੍ਰਤੀ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨਸਾ ਵਿਖੇ ਹਾਲ ਹੀ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ 14239 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਦਾ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹਾ ਫੈਸਲਾ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲਿਆ ਗਿਆ ਹੈ ਅਤੇ ਉਹ ਵੀ ਕਾਰਜਕਾਲ ਦੇ ਸ਼ੁਰੂਆਤੀ ਸਾਲਾਂ ਦੌਰਾਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਬਹੁਤੀਆਂ ਗਾਰੰਟੀਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਵਾਅਦੇ ਵੀ ਪੂਰੇ ਕੀਤੇ ਜਾਣਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ
ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ  ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ...
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ...
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼...
ਫਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਅੱਤਵਾਦੀਆਂ ਤੋਂ RDX ਨਾਲ ਲੈਸ IED ਵੀ ਬਰਾਮਦ!
ਫਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਅੱਤਵਾਦੀਆਂ ਤੋਂ RDX ਨਾਲ ਲੈਸ IED ਵੀ ਬਰਾਮਦ!...
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!...
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!...
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ...
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?...
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ...