AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ ਖਿਲਾਫ਼ FIR, ਸ਼ਿਕਾਇਤਕਰਤਾ ਨਰਵੀਰ ‘ਤੇ ਵੀ ਕ੍ਰਾਸ ਪਰਚਾ

ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇੱਕ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਉਦੈਵੀਰ ਸਿੰਘ ਅਤੇ SOI ਦੇ ਆਗੂ ਨਰਵੀਰ ਸਿੰਘ ਵਿਚਾਲੇ ਤਕਰਾਰ ਹੋਈ ਸੀ। ਪੁਲਿਸ ਨੇ ਸ਼ਿਕਾਇਤਕਰਤਾ ਨਰਵੀਰ 'ਤੇ ਵੀ ਕ੍ਰਾਸ ਪਰਚਾ ਦਰਜ ਕੀਤਾ ਹੈ। ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ ਖਿਲਾਫ਼ FIR, ਸ਼ਿਕਾਇਤਕਰਤਾ ਨਰਵੀਰ 'ਤੇ ਵੀ ਕ੍ਰਾਸ ਪਰਚਾ
abhishek-thakur
| Updated On: 25 Aug 2023 15:25 PM IST
Share
ਚੰਡੀਗੜ੍ਹ ਨਿਊਜ਼। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਚੰਡੀਗੜ੍ਹ ਦੇ ਸੈਕਟਰ-17 ਸਥਿਤ ਇੱਕ ਹੋਟਲ ‘ਚ ਆਪਣਾ ਜਨਮ ਦਿਨ ਮਨਾ ਰਿਹਾ ਸੀ। ਜਿੱਥੇ ਸਾਹਮਣੇ ਮੇਜ਼ ‘ਤੇ ਬੈਠੇ SOI ਪਾਰਟੀ ਦੇ ਆਗੂ ਨਰਵੀਰ ਸਿੰਘ ਨਾਲ ਤਕਰਾਰ ਹੋ ਗਈ। ਦੋਵਾਂ ‘ਤੇ ਸੈਕਟਰ-17 ਥਾਣੇ ‘ਚ ਕਰਾਸ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਨਰਵੀਰ ਦੀ ਸ਼ਿਕਾਇਤ ‘ਤੇ ਉਦੈਵੀਰ ਦੇ ਖਿਲਾਫ IPC ਦੀ ਧਾਰਾ 323 ਅਤੇ 341 (ਕੁੱਟਮਾਰ ਅਤੇ ਝਗੜਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਦੈਵੀਰ ਦੀ ਸ਼ਿਕਾਇਤ ‘ਤੇ ਨਰਵੀਰ ਦੇ ਖਿਲਾਫ ਆਈਪੀਸੀ ਦੀ ਧਾਰਾ 323, 341 ਅਤੇ 506 (ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣਾ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਝਗੜੇ ਤੋਂ ਬਾਅਦ ਦੋਵਾਂ ਨੇ ਪੁਲਿਸ ਨੂੰ ਕੁੱਟਮਾਰ ਦੀ ਸ਼ਿਕਾਇਤ ਦਿੱਤੀ ਸੀ। ਨਰਵੀਰ ਦਾ ਇਹ ਵੀ ਇਲਜ਼ਾਮ ਹੈ ਕਿ ਪੁਲਿਸ ਉਸ ‘ਤੇ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾ ਰਹੀ ਸੀ।

ਸੀਸੀਟੀਵੀ ‘ਚ ਕੈਦ ਹੋਇਆ ਪੂਰਾ ਝਗੜਾ

ਪੁਲਿਸ ਨੇ ਦੱਸਿਆ ਕਿ ਹੋਟਲ ਦੇ ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਰਿਹਾ ਹੈ ਕਿ ਉਦੈਵੀਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਹੋਟਲ ਵਿੱਚ ਬੈਠਾ ਸੀ, ਪਾਰਟੀ ਚੱਲ ਰਹੀ ਸੀ। ਉਸ ਦੇ ਮੇਜ਼ ਅੱਗੇ ਨਰਵੀਰ ਸਮੇਤ ਤਿੰਨ ਨੌਜਵਾਨ ਬੈਠੇ ਸਨ। ਇਸ ਦੌਰਾਨ ਉਦੈਵੀਰ ਵਾਸ਼ਰੂਮ ਚਲਾ ਗਿਆ ਅਤੇ 20 ਸੈਕਿੰਡ ਬਾਅਦ ਨਰਵੀਰ ਵੀ ਵਾਸ਼ਰੂਮ ਚਲਾ ਗਿਆ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਫੁਟੇਜ ‘ਚ ਦੇਖਿਆ ਜਾ ਰਿਹਾ ਹੈ ਕਿ ਉਦੈਵੀਰ ਖਰਾਬ ਹੋਏ ਵਾਲਾਂ ਨਾਲ ਸਭ ਤੋਂ ਪਹਿਲਾਂ ਬਾਹਰ ਆਉਂਦਾ ਹੈ ਅਤੇ ਨਰਵੀਰ ਉਸ ਦੇ ਪਿੱਛੇ ਭੱਜਦਾ ਹੈ। ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਹ ਗੰਨਮੈਨ ਸਮੇਤ ਉਦੈਵੀਰ ਨੂੰ ਬਚਾਉਣ ਲਈ ਭੱਜੇ। ਸੂਤਰਾਂ ਮੁਤਾਬਕ ਉਦੈਵੀਰ ਨੂੰ ਵਾਲਾਂ ਤੋਂ ਘਸੀਟਿਆ ਗਿਆ। ਜਦੋਂ ਕਿ ਨਰਵੀਰ ਦਾ ਇਲਜ਼ਾਮ ਹੈ ਕਿ ਵਾਸ਼ਰੂਮ ਵਿੱਚ ਉਦੈਵੀਰ ਨੇ 2019 ਦੀ ਦੁਸ਼ਮਣੀ ਨੂੰ ਲੈ ਕੇ ਲੜਾਈ ਸ਼ੁਰੂ ਕਰ ਦਿੱਤੀ ਅਤੇ ਬਾਹਰ ਉਸ ਦੇ ਬੰਦੂਕਧਾਰੀ ਨੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ।

ਉਦੈਵੀਰ ‘ਤੇ ਸ਼ਰਾਬ ਦਾ ਇਲਜ਼ਾਮ

ਉਸ ਨੇ ਇਲਜ਼ਾਮ ਲਗਾਇਆ ਕਿ ਉਦੈਵੀਰ ਨੇ ਸ਼ਰਾਬ ਪੀਤੀ ਸੀ ਪਰ ਪੁਲਿਸ ਨੇ ਉਸ ਦਾ ਮੈਡੀਕਲ ਨਹੀਂ ਕਰਵਾਇਆ। ਝਗੜੇ ਵਿੱਚ ਨਰਵੀਰ ਦੇ ਮੱਥੇ ‘ਤੇ ਸੱਟ ਲੱਗ ਗਈ। ਇਲਜ਼ਾਮ ਹੈ ਕਿ ਉਦੈਵੀਰ ਅਤੇ ਉਸ ਦੇ ਗੰਨਮੈਨ ਨੇ ਉਸ ਨੂੰ ਜ਼ਬਰਦਸਤੀ ਬੰਦੂਕ ਦੀ ਨੋਕ ‘ਤੇ ਗੱਡੀ ਵਿੱਚ ਬਿਠਾ ਲਿਆ ਅਤੇ ਉਸ ਨੂੰ ਕੁੱਟਣ ਤੋਂ ਬਾਅਦ ਸੈਕਟਰ-17 ਥਾਣੇ ਲੈ ਗਏ। ਉੱਥੇ ਡਿਊਟੀ ‘ਤੇ ਮੌਜੂਦ ਕਰਮੀਆਂ ਅਤੇ ਉਦੈਵੀਰ ਅਤੇ ਉਸ ਦੇ ਗੰਨਮੈਨ ਵਿਚਾਲੇ ਬਹਿਸ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮਾਂ ਨਾਲ ਵੀ ਦੁਰਵਿਵਹਾਰ ਕੀਤਾ ਗਿਆ ਹੈ। ਇਹ ਸਾਰੀ ਘਟਨਾ ਥਾਣੇ ਦੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

2019 ਵਿੱਚ ਵੀ ਹੋਈ ਸੀ ਲੜਾਈ

ਨਰਵੀਰ ਦੇ ਦੋਸਤ ਮੀਤ ਅਤੇ ਹੋਰਾਂ ਨੇ ਦੱਸਿਆ ਕਿ ਦੋਵਾਂ ਦੀ ਪੁਰਾਣੀ ਦੁਸ਼ਮਣੀ ਹੈ। ਇਸ ਤੋਂ ਪਹਿਲਾਂ ਵੀ ਦੋਵਾਂ ਵਿਚਾਲੇ ਕਈ ਵਾਰ ਲੜਾਈਆਂ ਹੋ ਚੁੱਕੀਆਂ ਹਨ। ਸਾਲ 2019 ਵਿੱਚ ਇੱਕ ਕਾਮਨ ਫ੍ਰੈਂਡ ਨੂੰ ਲੈ ਕੇ ਦੋਵਾਂ ਵਿੱਚ ਲੜਾਈ ਹੋਈ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...