Flood Update: ਪੰਜਾਬ ‘ਚ ਲਗਾਤਾਰ
ਭਾਰੀ ਮੀਂਹ ਤੋਂ ਬਾਅਦ ਵਿਗੜਦੇ ਹਾਲਾਤ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹਨ। ਨਾਲ ਹੀ, ਇਹ ਖਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ। ਉਮੀਦ ਹੈ ਕਿ ਅੱਜ ਸ਼ਾਮ ਤੱਕ ਸਥਿਤੀ ਸੁਧਰ ਜਾਵੇਗੀ। ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਮਦਦ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਥਿਤੀ ਨੂੰ ਲੈ ਕੇ ਹਰ ਤਰ੍ਹਾਂ ਦੀ ਅਪਡੇਟ ਲਈ ਜਾ ਰਹੀ ਹੈ, ਉਸ ਅਨੁਸਾਰ ਹੀ ਸਾਰੀ ਰਣਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦਾ ਭਰੋਸਾ ਦਿੱਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਮੋਰਚਾ ਸਾਂਭਿਆ ਹੋਇਆ ਹੈ। ਉਹ ਲੋਕਾਂ ਨੂੰ
ਹੜ੍ਹ ‘ਚੋਂ ਬਾਹਰ ਕੱਢਣ ‘ਚ ਮਦਦ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੂੰ ਭੋਜਨ ਅਤੇ ਹੋਰ ਸਮੱਗਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ ਉਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਚੁੱਕੇ ਹਨ ਜਿੱਥੇ ਪਾਣੀ ਭਰਨ ਅਤੇ ਹੜ੍ਹਾਂ ਦੀ ਸਮੱਸਿਆਵਾਂ ਆਈਆਂ ਸਨ। ਲੋਕਾਂ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਓਆਰਐਸ ਅਤੇ
ਦਵਾਈਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ।

ਸਿਹਤ ਵਿਭਾਗ ਦਾ ਦਾਅਵਾ ਹੈ ਕਿ ਸਥਿਤੀ ਕਾਬੂ ਹੇਠ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਡਾਕਟਰੀ ਮਦਦ ਲਈ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ