Water Distribution Network: ਪਾਣੀ ਦੀ ਵੰਡ ਨੂੰ ਬਿਹਤਰ ਬਣਾਉਣ ਲਈ 5.72 ਕਰੋੜ ਰੁਪਏ ਮਨਜ਼ੂਰ
ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਦਾ ਕਰਨ ਲਈ ਬਿਹਤਰ ਨੈਟਵਰਕ ਤਿਆਰ ਕਰ ਰਹੀ ਹੈ।
ਰੱਖ-ਰਖਾਅ ਨਾ ਹੋਣ ਕਾਰਨ ਠੱਪ ਪਈ ਵੰਡ ਪ੍ਰਣਾਲੀ
ਮੀਤ ਹੇਅਰ ਨੇ ਅੱਗੇ ਕਿਹਾ ਕਿ ਇਨ੍ਹਾਂ 7 ਡੈਮਾਂ ਦੀ ਵੰਡ ਪ੍ਰਣਾਲੀ ਰੱਖ-ਰਖਾਅ ਨਾ ਹੋਣ ਕਾਰਨ ਠੱਪ ਪਈ ਹੈ, ਜਿਸ ਕਾਰਨ ਕੰਢੀ ਖੇਤਰ ਦੇ ਇਨ੍ਹਾਂ 7 ਡੈਮਾਂ ਅਧੀਨ ਆਉਂਦੇ ਖੇਤਰ ਦੀ ਸਿੰਜਾਈ ਨਹੀਂ ਹੋ ਰਹੀ ਹੈ। ਏਅਰ ਕੰਪ੍ਰੈਸ਼ਰ ਦੀ ਮਦਦ ਨਾਲ 7 ਡੈਮਾਂ ਦੇ ਜਲ ਵੰਡ ਨੈੱਟਵਰਕ ਪ੍ਰਣਾਲੀ ਨੂੰ ਖੋਲ੍ਹ ਕੇ ਕਾਰਜਸ਼ੀਲ ਬਣਾਉਣ ਲਈ ਇੱਕ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
