ਚੰਡੀਗੜ੍ਹ ‘ਚ ਅਮਰੀਕਨ ਕੌਂਸਲੇਟ ਖੋਲ੍ਹਣ ਦੀ ਮੰਗ, ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ
American consulate in Chandigarh: ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਚੰਡੀਗੜ੍ਹ ਵਿੱਚ ਵੀ ਅਮਰੀਕਨ ਕੌਂਸਲੇਟ ਖੋਲ੍ਹਣ ਦੀ ਮੰਗ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਚਿੱਠੀ ਲਿਖੀ ਹੈ।
ਚੰਡੀਗੜ੍ਹ ਨਿਊਜ਼: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਚੰਡੀਗੜ੍ਹ ਵਿੱਚ ਵੀ ਅਮਰੀਕਨ ਕੌਂਸਲੇਟ ਖੋਲ੍ਹਣ ਦੀ ਮੰਗ ਚੁੱਕੀ ਹੈ। ਰਾਜਪਾਲ ਪੁਰੋਹਿਤ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਚਿੱਠੀ ਲਿਖੀ ਹੈ। ਵਿਦੇਸ਼ ਮੰਤਰੀ ਨੂੰ ਭੇਜੇ ਪੱਤਰ ਵਿੱਚ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ (Banwarilal Purohit) ਨੇ ਲਿਖਿਆ ਹੈ ਕਿ ਪੰਜਾਬੀ ਬਹੁਤ ਉਤਸ਼ਾਹੀ ਲੋਕ ਹਨ ਅਤੇ ਵਿਦੇਸ਼ ਜਾਣਾ ਪਸੰਦ ਕਰਦੇ ਹਨ ਅਤੇ ਅਮਰੀਕਾ ਵਿੱਚ ਭਾਰਤੀ ਡਾਇਸਪੋਰਾ ਦੇ ਇੱਕ ਵੱਡੇ ਹਿੱਸੇ ਦੀ ਨੁਮਾਇੰਦਗੀ ਕਰਦੇ ਹਨ।


