Subscribe to
Notifications
Subscribe to
Notifications
ਚੰਡੀਗੜ੍ਹ ਨਿਊਜ਼: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਚੰਡੀਗੜ੍ਹ ਵਿੱਚ ਵੀ ਅਮਰੀਕਨ ਕੌਂਸਲੇਟ ਖੋਲ੍ਹਣ ਦੀ ਮੰਗ ਚੁੱਕੀ ਹੈ। ਰਾਜਪਾਲ ਪੁਰੋਹਿਤ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਚਿੱਠੀ ਲਿਖੀ ਹੈ। ਵਿਦੇਸ਼ ਮੰਤਰੀ ਨੂੰ ਭੇਜੇ ਪੱਤਰ ਵਿੱਚ ਪ੍ਰਸ਼ਾਸਕ
ਬਨਵਾਰੀਲਾਲ ਪੁਰੋਹਿਤ (Banwarilal Purohit) ਨੇ ਲਿਖਿਆ ਹੈ ਕਿ ਪੰਜਾਬੀ ਬਹੁਤ ਉਤਸ਼ਾਹੀ ਲੋਕ ਹਨ ਅਤੇ ਵਿਦੇਸ਼ ਜਾਣਾ ਪਸੰਦ ਕਰਦੇ ਹਨ ਅਤੇ ਅਮਰੀਕਾ ਵਿੱਚ ਭਾਰਤੀ ਡਾਇਸਪੋਰਾ ਦੇ ਇੱਕ ਵੱਡੇ ਹਿੱਸੇ ਦੀ ਨੁਮਾਇੰਦਗੀ ਕਰਦੇ ਹਨ।
ਅਮਰੀਕਾ ਦੇ ਭਾਰਤ ਵਿੱਚ ਸਿਰਫ਼ ਚਾਰ ਕੌਂਸਲੇਟ
ਪੰਜਾਬੀ ਭਾਈਚਾਰਾ ਦੀ ਵਿਸ਼ੇਸ਼ਤਾ ਹੈ ਕਿ ਆਪਣੀਆਂ ਜੜ੍ਹਾਂ ਨਾਲ ਡੂੰਘੇ ਜੁੜੇ ਹੋਣ ਅਤੇ ਭਾਰਤ ਵਿੱਚ ਆਪਣੇ ਪਰਿਵਾਰਾਂ ਨਾਲ ਨਿਰੰਤਰ ਸੰਪਰਕ ਬਣਾਏ ਰੱਖਦੇ ਹਨ। ਇਸ ਲਈ ਚੰਡੀਗੜ੍ਹ ਵਿੱਚ ਅਮਰੀਕਨ ਕੌਂਸਲੇਟ ਖੋਲ੍ਹਣਾ ਇੱਕ ਵੱਡਾ ਅਤੇ ਚੰਗਾ ਕਾਰਨ ਹੈ, ਜੋ ਕਿ ਪੰਜਾਬੀ ਸੱਭਿਆਚਾਰ ਦਾ ਇੱਕ ਵੱਡਾ ਕੇਂਦਰ ਵੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਨੂੰ ਲਿਖਿਆ ਹੈ ਕਿ
ਅਮਰੀਕਾ (America) ਦੇ ਸੰਸਦ ਮੈਂਬਰਾਂ ਵੱਲੋਂ ਭਾਰਤ ਵਿੱਚ ਵਾਧੂ ਕੌਂਸਲੇਟ ਦੀ ਮੰਗ ਕਰਨ ਲਈ ਵੀ ਦਬਾਅ ਪਾਇਆ ਜਾ ਰਿਹਾ ਹੈ, ਜਿਸ ਨਾਲ ਚੰਡੀਗੜ੍ਹ ਦੀ ਇਸ ਮੰਗ ਨੂੰ ਹੋਰ ਬਲ ਮਿਲਦਾ ਹੈ। ਇਸ ਸਮੇਂ ਅਮਰੀਕਾ ਵਿੱਚ ਭਾਰਤ ਦੇ ਪੰਜ ਕੌਂਸਲੇਟ ਹਨ, ਜਦੋਂ ਕਿ ਅਮਰੀਕਾ ਦੇ ਭਾਰਤ ਵਿੱਚ ਸਿਰਫ਼ ਚਾਰ ਕੌਂਸਲੇਟ ਹਨ।
ਰਾਜਪਾਲ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਵਿੱਚ ਅਮਰੀਕੀ ਕੌਂਸਲੇਟ ਖੋਲ੍ਹਿਆ ਜਾਂਦਾ ਹੈ ਤਾਂ ਇਹ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਪਹਿਲੂਆਂ ਨੂੰ ਛੂਹਣ ਦੇ ਉਦੇਸ਼ ਦੀ ਪੂਰਤੀ ਕਰੇਗਾ। ਉਨ੍ਹਾਂ ਨੇ ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੂੰ ਉਚਿਤ ਅਮਰੀਕੀ ਅਧਿਕਾਰੀਆਂ ਕੋਲ ਇਸ ਮਾਮਲੇ ਦੀ ਪੈਰਵੀ ਕਰਨ ਦੀ ਬੇਨਤੀ ਵੀ ਕੀਤੀ ਹੈ।
ਕੀ ਹੁੰਦਾ ਸਫ਼ਾਰਤਖ਼ਾਨਾ ਅਤੇ ਕੌਂਸਲੇਟ…?
ਸਫ਼ਾਰਤਖ਼ਾਨਾ ਅਤੇ ਕੌਂਸਲੇਟ ਕੂਟਨੀਤਕ ਮਾਮਲਿਆਂ ਦੀ ਸਹੂਲਤ ਅਤੇ ਵਿਦੇਸ਼ੀ ਦੇਸ਼ ਦੇ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਹਾਲਾਂਕਿ ਸ਼ਬਦ “ਸਫ਼ਾਰਤਖਾਨਾ” ਅਤੇ “ਕੌਂਸਲੇਟ” ਅਕਸਰ ਇੱਕ ਦੂਜੇ ਦੇ ਬਦਲੇ ਵਰਤੇ ਜਾਂਦੇ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ