ਗੈਰ ਸੰਵਿਧਾਨਿਕ ਸੀ ਵਿਸ਼ੇਸ਼ ਸ਼ੈਸਨ, ਮੇਰੇ ‘ਲਵ ਲੈਟਰਸ’ ਦੇ ਛੇਤੀ ਦਿਓ ਜਵਾਬ, ਗਵਰਨਰ ਦਾ ਸੀਐੱਮ ਨੂੰ ਨਵਾਂ ਪੱਤਰ
Governor Vs CM Mann: ਰਾਜਪਾਲ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਕਿ ਸੈਸ਼ਨ ਕਾਨੂੰਨੀ ਹੈ ਜਾਂ ਗੈਰ-ਕਾਨੂੰਨੀ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਸੈਸ਼ਨ ਪੁਰੀ ਤਰ੍ਹਾਂ ਨਾਲ ਗੈਰ ਸੰਵਿਧਾਨਿਕ ਸੀ।
ਸੰਵਿਧਾਨ ਦੇ ਮਾਹਿਰਾਂ ਤੋਂ ਲਈ ਹੈ ਰਾਏ- ਗਵਰਨਰ
ਰਾਜਪਾਲ ਨੇ ਅੱਗੇ ਲਿਖਿਆ- ਇਹ ਮੰਦਭਾਗੀ ਗੱਲ ਹੈ ਕਿ ਮੀਡੀਆ ਵਿੱਚ ਕਿਹਾ ਜਾ ਰਿਹਾ ਹੈ ਕਿ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਸਬੰਧੀ ਕੋਈ ਕਾਨੂੰਨੀ ਰਾਏ ਨਹੀਂ ਲਈ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਵਿਧਾਨ ਸਭਾ ਦਾ ਸੈਸ਼ਨ 19 ਅਤੇ 20 ਜੂਨ ਨੂੰ ਬੁਲਾਇਆ ਗਿਆ ਸੀ, ਜਿਸ ਲਈ ਸੰਵਿਧਾਨ ਦੇ ਮਾਹਿਰਾਂ ਤੋਂ ਰਾਏ ਲਈ ਗਈ ਸੀ। ਤੁਹਾਡੀ ਜਾਣਕਾਰੀ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਰਾਏ ਦਾ ਸਾਰ ਵੀ ਨੱਥੀ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਸਪੱਸ਼ਟ ਲਿਖਿਆ ਹੈ ਕਿ ਬੁਲਾਇਆ ਗਿਆ ਵਿਧਾਨ ਸਭਾ ਸੈਸ਼ਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਤੁਹਾਡੀਆਂ ਟਿੱਪਣੀਆਂ ਤੇ ਪ੍ਰਤੀਕਰਮ ਦੇਣ ਲਈ ਹੁਣ ਕੁਝ ਵੀ ਨਹੀਂ ਬਚਿਆ ਹੈ।19 ਅਤੇ 20 ਜੂਨ ਨੂੰ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ ਸੀ
ਜਿਕਰਯੋਗ ਹੈ ਕਿ ਬੀਤੀ 19 ਅਤੇ 20 ਜੂਨ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ, ਜਿਸ ਵਿੱਚ ਚਾਰ ਬਿੱਲ ਸਿੱਖ ਗੁਰਦੁਆਰਾ ਸੋਧ ਬਿੱਲ-2023, ਪੰਜਾਬ ਯੂਨੀਵਰਸਿਟੀ ਲਾਅ ਅਮੈਂਡਮੈਂਟ ਬਿੱਲ-2023, ਪੰਜਾਬ ਐਫੀਲੀਏਟਿਡ ਕਾਲਜ (ਸੇਫਟੀ ਆਫ ਸਰਵਿਸਿਜ਼) ਸੋਧ ਬਿੱਲ-2023 ਅਤੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ-2023 ਪਾਸ ਕੀਤੇ ਗਏ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਰਾਜਪਾਲ ਨੂੰ ਇਨ੍ਹਾਂ ਚਾਰ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਸੀ, ਪਰ ਰਾਜਪਾਲ ਨੇ ਸਾਫ਼ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਅਟਾਰਨੀ ਜਨਰਲ ਅਤੇ ਹੋਰ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਨ ਕਿ ਇਨ੍ਹਾਂ ਬਿੱਲਾਂ ਬਾਰੇ ਅੰਤਿਮ ਫੈਸਲਾ ਕੀ ਹੋਣਾ ਚਾਹੀਦਾ ਹੈ? ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
