AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Governer vs CM Mann: ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਮੁੜ ਵਧਿਆ ਤਣਾਅ, ਰਾਜਪਾਲ ਬੋਲੇ- ਮੇਰੀਆਂ 10 ਚਿੱਠੀਆਂ ‘ਚੋਂ ਇਕ ਦਾ ਵੀ ਨਹੀਂ ਦਿੱਤਾ ਜਵਾਬ

ਪੰਜਾਬ ਵਿਧਾਨ ਸਭਾ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਤੋਂ ਵਿਸ਼ੇਸ਼ ਸੈਸ਼ਨ ਲਈ ਇਜਾਜ਼ਤ ਮੰਗੀ ਜਾਵੇਗੀ ਤਾਂ ਉਹ ਜਰੂਰ ਦੇਣਗੇ।

Governer vs CM Mann: ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਮੁੜ ਵਧਿਆ ਤਣਾਅ, ਰਾਜਪਾਲ ਬੋਲੇ- ਮੇਰੀਆਂ 10 ਚਿੱਠੀਆਂ 'ਚੋਂ ਇਕ ਦਾ ਵੀ ਨਹੀਂ ਦਿੱਤਾ ਜਵਾਬ
kusum-chopra
| Published: 12 Jun 2023 18:53 PM IST
Share
ਚੰਡੀਗੜ੍ਹ ਨਿਊਜ਼: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਅਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਿਚਾਲੇ ਇੱਕ ਵਾਰ ਮੁੜ ਤੋਂ ਤਣਾਅ ਵਧਣ ਦੇ ਸੰਕੇਤ ਮਿਲ ਰਹੇ ਹਨ। ਸੋਮਵਾਰ ਨੂੰ ਰਾਜਪਾਲ ਪੁਰੋਹਿਤ ਨੇ ਮੁੱਖ ਮੰਤਰੀ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ 10 ਚਿੱਠੀਆਂ ਲਿਖੀਆਂ, ਪਰ ਉਨ੍ਹਾਂ ਨੇ ਇਕ ਵੀ ਚਿੱਠੀ ਦਾ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇਨ੍ਹਾਂ ਚਿੱਠੀਆਂ ਦਾ ਜਵਾਬ ਮੰਗਿਆ ਤਾਂ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਆਪਣੇ ਕੰਮ ਨਾਲ ਕੰਮ ਰੱਖਣ ਦਾ ਮਸ਼ਵਰਾ ਦੇ ਦਿੱਤਾ ਗਿਆ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਸਾਫ ਨਿਰਦੇਸ਼ ਹੈ ਕਿ ਮੁੱਖ ਮੰਤਰੀ ਨੂੰ ਰਾਜਪਾਲ ਦੇ ਹਰ ਸਵਾਲ ਦਾ ਜਵਾਬ ਦੇਣਾ ਹੀ ਹੋਵੇਗਾ ਕਿਉਂਕਿ ਇਹ ਮੁੱਖ ਮੰਤਰੀ ਦੀ ਸੰਵਿਧਾਨਕ ਜ਼ਿੰਮੇਵਾਰੀ ਵੀ ਹੈ।

ਸੀਐੱਮ ਮਾਨ ਦੇ ਵਾਰ ‘ਤੇ ਗਵਰਨਰ ਦਾ ਪਲਟਵਾਰ

ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਪੰਜਾਬ ਦੇ ਰਾਜਪਾਲ ਨੇ ਪੰਜਾਬ ਕੈਬਿਨੇਟ ਦੀਆਂ ਪ੍ਰਾਪਤੀਆਂ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੇ ਆਪਣੇ ਭਾਸ਼ਣ ਵਿੱਚ ਉਨ੍ਹਾਂ ਦੀ ਸਰਕਾਰ ਨੂੰ ‘ਮੇਰੀ ਸਰਕਾਰ’ ਕਹਿ ਕੇ ਨਹੀਂ ਕਹਿਣ ਦੀ ਗੱਲ ਕਹੀ ਸੀ। ਮੁੱਖ ਮੰਤਰੀ ਮਾਨ ਦਿੱਲੀ ਵਿੱਚ ਗੈਰ-ਭਾਜਪਾ ਸਰਕਾਰਾਂ ਦੇ ਰਾਜਪਾਲ ਅਤੇ ਮੁੱਖ ਮੰਤਰੀਆਂ ਨਾਲ ਟਕਰਾਅ ਸਬੰਧੀ ਟਿੱਪਣੀਆਂ ਕਰ ਰਹੇ ਸਨ। ਸੋਮਵਾਰ ਨੂੰ ਚੰਡੀਗੜ੍ਹ ਵਿੱਚ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਸਰਕਾਰ ਹੈ ਅਤੇ ਉਹ ਇਸ ਨੂੰ ਵਾਰ-ਵਾਰ ਮੇਰੀ ਸਰਕਾਰ ਕਹਿਣਗੇ। ਉਨ੍ਹਾਂ ਮੁੱਖ ਮੰਤਰੀ ਨੂੰ ਉਹ ਰਿਕਾਰਡ ਪੇਸ਼ ਕਰਨ ਲਈ ਕਿਹਾ ਜਿਸ ਵਿੱਚ ਰਾਜਪਾਲ ਨੇ ਮੇਰੀ ਸਰਕਾਰ ਨਾ ਬੋਲਣ ਦੀ ਗੱਲ ਕਹੀ ਸੀ।

ਸਰਹੱਦੀ ਖੇਤਰਾਂ ਦੇ ਦੌਰੇ ਤੇ ਕੀ ਬੋਲੇ ਰਾਜਪਾਲ?

ਪਿਛਲੇ ਦਿਨੀਂ ਪੰਜਾਬ ਦੇ ਸਰਹੱਦੀ ਖੇਤਰਾਂ ਦੇ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਇਹ ਦੌਰਾ ਸਿਆਸੀ ਨਹੀਂ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਵਾਰ ਫੌਜ ਅਤੇ ਬੀਐਸਐਫ ਵਿਚਕਾਰ ਸਹਿਯੋਗ ਪਸੰਦ ਆਇਆ ਹੈ। ਸਰਹੱਦ ਤੋਂ 15 ਕਿਲੋਮੀਟਰ ਤੱਕ ਹਰ ਪਿੰਡ ਵਿੱਚ ਸਿਵਿਲ ਡਿਫੈਂਸ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ 3 ਮਹੀਨਿਆਂ ਬਾਅਦ ਮੁੜ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ।

ਪਾਕਿਸਤਾਨ ਡਰੋਨਾਂ ਦੀ ਵੱਧਦੀ ਘੁਸਪੈਠ ਤੇ ਕੇਂਦਰ ਨੂੰ ਚਿੱਠੀ

ਪਾਕਿਸਤਾਨ ਤੋਂ ਵਾਰ-ਵਾਰ ਡਰੋਨ ਦੀ ਘੁਸਪੈਠ ਦੇ ਮੁੱਦੇ ਤੇ ਗਵਰਨਰ ਨੇ ਕਿਹਾ ਕਿ, ਡਰੋਨ ਦੇ ਘੁਸਪੈਠ ਦੀਆਂ ਘਟਨਾਵਾਂ ਪਹਿਲਾ ਨਾਲੋਂ ਕਿਤੇ ਜਿਆਦਾ ਵੱਧੀਆਂ ਹਨ। ਇੰਨੀ ਵੱਡੀ ਗਿਣਤੀ ਵਿੱਚ ਡਰੋਨ ਦਾ ਆਉਣਾ ਪਾਕਿਸਤਾਨ ਦੀ ਆਰਮੀ ਅਤੇ ਦੇਸ਼ ਵਿਰੋਧੀ ਲੋਕਾਂ ਦੇ ਸਾਥ ਬਿਨਾ ਨਾਮੁਨਕਿਨ ਹੈ। ਮੁੜ ਤੋਂ ਸਰਜੀਕਲ ਸਟਰਾਈਕ ਹੋਣੀ ਚਾਹੀਦੀ ਹੈ ਜਿਸ ਨੂੰ ਲੈ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਵੀ ਚਿੱਠੀ ਲਿਖ ਰਿਹਾ ਹਾਂ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...