AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Governor vs CM Mann: ਰਾਜਪਾਲ ਦੇ ਵਾਰ ‘ਤੇ ਮੁੱਖ ਮੰਤਰੀ ਦਾ ਪਲਟਵਾਰ, ਬੋਲੇ – ‘ਮਾਣਯੋਗ ਰਾਜਪਾਲ ਸਾਹਿਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ’

ਸੋਮਵਾਰ ਦੁਪਹਿਰ ਨੂੰ ਰਾਜਪਾਲ ਪੁਰੋਹਿਤ ਨੇ ਮੁੱਖ ਮੰਤਰੀ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ 10 ਚਿੱਠੀਆਂ ਲਿਖੀਆਂ, ਪਰ ਉਨ੍ਹਾਂ ਨੇ ਇਕ ਵੀ ਚਿੱਠੀ ਦਾ ਜਵਾਬ ਨਹੀਂ ਦਿੱਤਾ। ਸ਼ਾਮ ਨੂੰ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਮੋੜਵਾਂ ਜਵਾਬ ਦੇ ਦਿੱਤਾ।

Governor vs CM Mann: ਰਾਜਪਾਲ ਦੇ ਵਾਰ 'ਤੇ ਮੁੱਖ ਮੰਤਰੀ ਦਾ ਪਲਟਵਾਰ, ਬੋਲੇ - 'ਮਾਣਯੋਗ ਰਾਜਪਾਲ ਸਾਹਿਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ'
CM ਭਗਵੰਤ ਮਾਨ
tv9-punjabi
| Published: 12 Jun 2023 22:19 PM IST
Share
ਚੰਡੀਗੜ੍ਹ ਨਿਊਜ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੂੰ ਢੁਕਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਕਿਵੇਂ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇ ਕੇ ਇਸ ਬਾਰੇ ਯਾਦ ਦਿਵਾਉਣ ਤੱਕ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ ਸਨ। ਇੱਕ ਵੀਡੀਓ ਰਿਕਾਰਡਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੇ ਆਪਣਾ ਭਾਸ਼ਣ ਮੇਰੀ ਸਰਕਾਰ ਸ਼ਬਦ ਤੋਂ ਸ਼ੁਰੂ ਕੀਤਾ ਸੀ ਪਰ ਜਦੋਂ ਵਿਰੋਧੀ ਧਿਰ ਵੱਲੋਂ ਬਿਨਾਂ ਕਿਸੇ ਤਰਕ ਦੇ ਰੌਲਾ ਪਾਇਆ ਗਿਆ ਤਾਂ ਉਨ੍ਹਾਂ ਨੇ ਸਿਰਫ਼ ਸਰਕਾਰ ਸ਼ਬਦ ਦੀ ਵਰਤੋਂ ਕਰਨ ਨੂੰ ਤਰਜੀਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਜਦੋਂ ਉਨ੍ਹਾਂ ਨੇ ਰਾਜਪਾਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਯਾਦ ਕਰਵਾਇਆ ਤਾਂ ਉਨ੍ਹਾਂ ਆਪਣਾ ਰੁਖ਼ ਬਦਲ ਲਿਆ ਅਤੇ ਮੇਰੀ ਸਰਕਾਰ ਸ਼ਬਦ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਰਿਕਾਰਡ ਤੋਂ ਮਿਲੀ ਵੀਡੀਓ ਰਿਕਾਰਡਿੰਗ ਇਸ ਗੱਲ ਦਾ ਸਬੂਤ ਹੈ ਕਿ ਰਾਜਪਾਲ ਚੁਣੀ ਹੋਈ ਸੂਬਾ ਸਰਕਾਰ ਪ੍ਰਤੀ ਵਿਰੋਧੀ ਰਵੱਈਆ ਅਪਣਾ ਰਹੇ ਹਨ।

ਗੁਮਰਾਹਕੁੰਨ ਬਿਆਨਬਾਜ਼ੀ ਅਹੁਦੇ ਦੀ ਨਿਰਾਦਰੀ ਕਰ ਰਹੀ – ਸੀਐੱਮ

ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੀ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਇਸ ਅਹੁਦੇ ਦੀ ਨਿਰਾਦਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਜਾਰੀ ਕੀਤੇ ਜਾ ਰਹੇ ਬਿਆਨ ਰਾਜ ਵਿਧਾਨ ਸਭਾ ਵਿੱਚ ਉਨ੍ਹਾਂ ਦੀਆਂ ਕਾਰਵਾਈਆਂ ਦੇ ਬਿਲਕੁਲ ਉਲਟ ਹਨ, ਜਿਨ੍ਹਾਂ ਦੇ ਰਿਕਾਰਡਿਡ ਸਬੂਤ ਵੀ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ ਪੁੱਛਿਆ ਕਿ ਉਹ ਆਪਣੇ ਸੰਬੋਧਨ ਦੌਰਾਨ ਮੇਰੀ ਸਰਕਾਰ ਸ਼ਬਦ ਦੀ ਵਰਤੋਂ ਨਾ ਕਰਕੇ ਆਪਣਾ ਸੰਵਿਧਾਨਕ ਫ਼ਰਜ਼ ਨਿਭਾਉਣ ਵਿੱਚ ਅਸਫ਼ਲ ਕਿਉਂ ਰਹੇ। ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਇਹ ਮੰਦਭਾਗਾ ਹੈ ਕਿ ਮੌਜੂਦਾ ਕੇਂਦਰੀ ਸ਼ਾਸਨ ਤਹਿਤ ਆਏ ਸਿਲੈਕਟਿਡ ਲੋਕ, ਇਲੈਕਟਿਡ ਨੁਮਾਇੰਦਿਆਂ ਦੇ ਮਾਮਲਿਆਂ ਵਿੱਚ ਤਾਕ-ਝਾਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਚਾਰੂ ਕੰਮਕਾਜ ਨੂੰ ਲੀਹੋਂ ਲਾਹੁਣ ਲਈ ਬੇਲੋੜੇ ਅੜਿੱਕੇ ਡਾਹੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਰਾਜ ਭਵਨ ਹੁਣ ਭਾਜਪਾ ਦੇ ਸੂਬਾਈ ਹੈੱਡ-ਕੁਆਰਟਰ ਵਜੋਂ ਕੰਮ ਕਰ ਰਹੇ ਹਨ, ਜੋ ਭਾਰਤੀ ਜਮਹੂਰੀਅਤ ਲਈ ਬਹੁਤ ਖਤਰਨਾਕ ਰੁਝਾਨ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...