Governor vs CM Mann: ਰਾਜਪਾਲ ਦੇ ਵਾਰ ‘ਤੇ ਮੁੱਖ ਮੰਤਰੀ ਦਾ ਪਲਟਵਾਰ, ਬੋਲੇ – ‘ਮਾਣਯੋਗ ਰਾਜਪਾਲ ਸਾਹਿਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ’
ਸੋਮਵਾਰ ਦੁਪਹਿਰ ਨੂੰ ਰਾਜਪਾਲ ਪੁਰੋਹਿਤ ਨੇ ਮੁੱਖ ਮੰਤਰੀ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ 10 ਚਿੱਠੀਆਂ ਲਿਖੀਆਂ, ਪਰ ਉਨ੍ਹਾਂ ਨੇ ਇਕ ਵੀ ਚਿੱਠੀ ਦਾ ਜਵਾਬ ਨਹੀਂ ਦਿੱਤਾ। ਸ਼ਾਮ ਨੂੰ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਮੋੜਵਾਂ ਜਵਾਬ ਦੇ ਦਿੱਤਾ।
CM ਭਗਵੰਤ ਮਾਨ
ਮਾਣਯੋਗ ਰਾਜਪਾਲ ਸਾਹਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ ..ਪਹਿਲਾਂ ਤੁਸੀਂ My Government ਕਿਹਾ ਫੇਰ ਵਿਰੋਧੀ ਧਿਰ ਦੇ ਕਹਿਣ ਤੇ ਤੁਸੀਂ ਸਿਰਫ Government ਕਹਿਣ ਲੱਗ ਪਏ..ਜਦ ਮੈਂ ਤੁਹਾਨੂੰ ਸੁਪਰੀਮ ਕੋਰਟ ਦੇ ਆਦੇਸ਼ ਬਾਰੇ ਦੱਸਿਆ ਕਿ ਜੋ ਲਿਖਿਆ ਹੈ ਓਹੀ ਬੋਲਣਾ ਪਵੇਗਾ ਤਾਂ ਤੁਸੀ ਮੈਨੂੰ ਸਹੀ ਠਹਿਰਾਉਂਦੇ ਹੋਏ MY Government ਕਹਿਣ pic.twitter.com/TmtvGplIl0
— Bhagwant Mann (@BhagwantMann) June 12, 2023
ਗੁਮਰਾਹਕੁੰਨ ਬਿਆਨਬਾਜ਼ੀ ਅਹੁਦੇ ਦੀ ਨਿਰਾਦਰੀ ਕਰ ਰਹੀ – ਸੀਐੱਮ
ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੀ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਇਸ ਅਹੁਦੇ ਦੀ ਨਿਰਾਦਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਜਾਰੀ ਕੀਤੇ ਜਾ ਰਹੇ ਬਿਆਨ ਰਾਜ ਵਿਧਾਨ ਸਭਾ ਵਿੱਚ ਉਨ੍ਹਾਂ ਦੀਆਂ ਕਾਰਵਾਈਆਂ ਦੇ ਬਿਲਕੁਲ ਉਲਟ ਹਨ, ਜਿਨ੍ਹਾਂ ਦੇ ਰਿਕਾਰਡਿਡ ਸਬੂਤ ਵੀ ਹਨ। ਭਗਵੰਤ ਮਾਨ ਨੇ ਰਾਜਪਾਲ ਨੂੰ ਪੁੱਛਿਆ ਕਿ ਉਹ ਆਪਣੇ ਸੰਬੋਧਨ ਦੌਰਾਨ ਮੇਰੀ ਸਰਕਾਰ ਸ਼ਬਦ ਦੀ ਵਰਤੋਂ ਨਾ ਕਰਕੇ ਆਪਣਾ ਸੰਵਿਧਾਨਕ ਫ਼ਰਜ਼ ਨਿਭਾਉਣ ਵਿੱਚ ਅਸਫ਼ਲ ਕਿਉਂ ਰਹੇ। ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਇਹ ਮੰਦਭਾਗਾ ਹੈ ਕਿ ਮੌਜੂਦਾ ਕੇਂਦਰੀ ਸ਼ਾਸਨ ਤਹਿਤ ਆਏ ਸਿਲੈਕਟਿਡ ਲੋਕ, ਇਲੈਕਟਿਡ ਨੁਮਾਇੰਦਿਆਂ ਦੇ ਮਾਮਲਿਆਂ ਵਿੱਚ ਤਾਕ-ਝਾਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਚਾਰੂ ਕੰਮਕਾਜ ਨੂੰ ਲੀਹੋਂ ਲਾਹੁਣ ਲਈ ਬੇਲੋੜੇ ਅੜਿੱਕੇ ਡਾਹੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਰਾਜ ਭਵਨ ਹੁਣ ਭਾਜਪਾ ਦੇ ਸੂਬਾਈ ਹੈੱਡ-ਕੁਆਰਟਰ ਵਜੋਂ ਕੰਮ ਕਰ ਰਹੇ ਹਨ, ਜੋ ਭਾਰਤੀ ਜਮਹੂਰੀਅਤ ਲਈ ਬਹੁਤ ਖਤਰਨਾਕ ਰੁਝਾਨ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
