AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਬਾਣੀ ਪ੍ਰਸਾਰਣ ਦੇ ਮਾਮਲੇ ‘ਤੇ ਛਿੜਿਆ ਸਿਆਸੀ ਘਮਸਾਣ: ਐਸਜੀਪੀਸੀ ਦੇ ਫੈਸਲੇ ‘ਤੇ ਹਮਲਾਵਰ ਸੀਐੱਮ ਮਾਨ

Gurbani Live Telecast Issue: ਬੀਤੇ ਦਿਨ SGPC ਨੇ ਦੱਸਿਆ ਸੀ ਕਿ ਜਦੋਂ ਤੱਕ ਕਮੇਟੀ ਆਪਣਾ ਸੈਟੇਲਾਈਟ ਚੈਨਲ ਨਹੀਂ ਖੋਲਦੀ, ਉਦੋਂ ਤੱਕ ਪੀਟੀਸੀ ਚੈਨਲ ਹੀ ਦੇਸ਼-ਦੁਨੀਆ ਵਿੱਚ ਵੱਸਦੀਆਂ ਸੰਗਤਾਂ ਤੱਕ ਗੁਰਬਾਣੀ ਦਾ ਪ੍ਰਸਾਰਣ ਪਹੁੰਚਾਵੇਗਾ।

ਗੁਰਬਾਣੀ ਪ੍ਰਸਾਰਣ ਦੇ ਮਾਮਲੇ 'ਤੇ ਛਿੜਿਆ ਸਿਆਸੀ ਘਮਸਾਣ: ਐਸਜੀਪੀਸੀ ਦੇ ਫੈਸਲੇ 'ਤੇ ਹਮਲਾਵਰ ਸੀਐੱਮ ਮਾਨ
ਹਰਸਿਮਰਤ ਬਾਦਲ ਦੇ ਵਿਵਾਦਤ ਬਿਆਨ ਤੋਂ ਬਾਅਦ ਮੁੜ ਆਹਮੋ ਸਾਹਮਣੇ ਮੁੱਖਮੰਤਰੀ ਭਗਵੰਤ ਮਾਨ ਤੇ ਪ੍ਰਧਾਨ ਹਰਜਿੰਦਰ ਧਾਮੀ
kusum-chopra
| Updated On: 22 Jul 2023 09:18 AM IST
Share
Gurbani Live Telecast Rights: ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ (Gurbani) ਨੂੰ ਮੁੜ ਤੋਂ ਪੀਟੀਸੀ ਤੋਂ ਹੀ ਪ੍ਰਸਾਰਿਤ ਕੀਤੇ ਜਾਣ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਜਾਰੀ ਹੈ। ਸ਼ੁੱਕਰਵਾਰ ਨੂੰ ਜਿੱਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਪੀਟੀਸੀ ਚੈਨਲ ਰਾਹੀਂ ਪ੍ਰਸਾਰਣ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਇਸ ਫੈਸਲੇ ਨੂੰ ਲੈ ਕੇ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਹਮਲੇ ਬੋਲ ਰਹੇ ਹਨ। ਮੁੱਖ ਮੰਤਰੀ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪੀਟੀਸੀ ਤੇ ਗੁਰਬਾਣੀ ਪ੍ਰਸਾਰਣ ਕਰਨ ਦੇ ਮੁੱਦੇ ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ ਤਾਂ ਅਸੀਂ 24 ਘੰਟਿਆਂ ਵਿੱਚ ਗੁਰਬਾਣੀ ਦੇ ਪ੍ਰਸਾਰਣ ਦੇ ਮੁਕੰਮਲ ਪ੍ਰਬੰਧ ਕਰ ਦੇਵਾਂਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਤੋਂ ਇਹ ਵੀ ਸਪੱਸ਼ਟੀਕਰਨ ਮੰਗਿਆ ਸੀ ਕਿ ਕੀ 24 ਜੁਲਾਈ ਤੋਂ ਸਾਰੇ ਚੈਨਲਾਂ ‘ਤੇ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ਮਿਲੇਗਾ। ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਸਿਰਫ਼ ਇੱਕ ਨਿੱਜੀ ਚੈਨਲ ਨੂੰ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ ਦੀ ਬੇਨਤੀ ਕਰ ਰਹੀ ਹੈ, ਬਾਕੀਆਂ ਨੂੰ ਕਿਉਂ ਨਹੀਂ? …ਕੀ ਉਸ ਚੈਨਲ ਰਾਹੀਂ ਕਿਸੇ ਪਰਿਵਾਰ ਨੂੰ ਗੁਰਬਾਣੀ ਦਾ ਅਧਿਕਾਰ ਫਿਰ ਅਣਮਿੱਥੇ ਸਮੇਂ ਲਈ ਦੇ ਦਿੱਤਾ ਜਾਵੇਗਾ? ਲਾਲਚ ਦੀ ਵੀ ਹੱਦ ਹੂੰਦੀ ਹੈ। ਇਸ ਤੋਂ ਪਹਿਲਾਂ 24 ਜੁਲਾਈ ਨੂੰ ਖ਼ਤਮ ਹੋਏ ਪ੍ਰਸਾਰਣ ਅਧਿਕਾਰ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਚ.ਐਸ.ਧਾਮੀ ਨੂੰ ਹੁਕਮ ਦਿੱਤਾ ਸੀ ਕਿ ਜ਼ਿਆਦਾਤਰ ਸੰਗਤਾਂ ਕੋਲ ਨਾ ਤਾਂ ਸਮਾਰਟ ਫ਼ੋਨ ਹਨ ਅਤੇ ਨਾ ਹੀ ਸਮਾਰਟ ਟੀਵੀ, ਇਸ ਲਈ ਪੀਟੀਸੀ ਦੇ ਚੈਨਲ ਰਾਹੀਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਨਹੀਂ ਸ਼ੁਰੂ ਕਰਦੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਗਰੇਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਯੂ-ਟਿਊਬ ਚੈਨਲ ਰਾਹੀਂ ਗੁਰਬਾਣੀ ਪਾਠ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਜਦੋਂ ਤੱਕ ਉਸ ਦਾ ਆਪਣਾ ਸੈਟੇਲਾਈਟ ਚੈਨਲ ਹੋਂਦ ਵਿੱਚ ਨਹੀਂ ਆਉਂਦਾ, ਉਦੋਂ ਤੱਕ ਪ੍ਰਸਾਰਣ ਦੀ ਜ਼ਿੰਮੇਵਾਰੀ ਪੀਟੀਸੀ ਪਹਿਲਾਂ ਵਾਂਗ ਹੀ ਨਿਭਾਏ। ਗੌਰਤਲਬ ਹੈ ਕਿ ਯੂ-ਟਿਊਬ ਚੈਨਲ ਸ਼ੁਰੂ ਕਰਨ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਏਕਾਧਿਕਾਰ ਦੇ ਮਾਮਲੇ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਪਰ ਉਸੇ ਚੈਨਲ ‘ਤੇ ਟੈਲੀਕਾਸਟ ਜਾਰੀ ਰਹਿਣ ਨਾਲ ਇਹ ਵਿਵਾਦ ਫਿਰ ਭੜਕਣ ਲੱਗਾ ਹੈ। ਗਰੇਵਾਲ ਨੇ ਦੱਸਿਆ ਕਿ ਕਮੇਟੀ ਨੇ ਆਪਣੇ ਯੂ-ਟਿਊਬ ਚੈਨਲ ਨੂੰ ਚਲਾਉਣ ਲਈ ਪ੍ਰਬੰਧ ਕਰ ਲਏ ਹਨ। ਦਿੱਲੀ ਦੀ ਇੱਕ ਕੰਪਨੀ ਨਾਲ 3 ਮਹੀਨੇ ਦਾ ਕਰਾਰ ਕੀਤਾ ਗਿਆ ਹੈ। ਇਸ ਦੇ ਲਈ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਕਰ ਦਿੱਤੇ ਗਏ ਹਨ। ਇਹ ਚੈਨਲ ਐਤਵਾਰ ਤੋਂ ਸ਼ੁਰੂ ਕੀਤਾ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...