ਗੁਰਬਾਣੀ ਪ੍ਰਸਾਰਣ ਦੇ ਮਾਮਲੇ ‘ਤੇ ਛਿੜਿਆ ਸਿਆਸੀ ਘਮਸਾਣ: ਐਸਜੀਪੀਸੀ ਦੇ ਫੈਸਲੇ ‘ਤੇ ਹਮਲਾਵਰ ਸੀਐੱਮ ਮਾਨ

Updated On: 

22 Jul 2023 09:18 AM

Gurbani Live Telecast Issue: ਬੀਤੇ ਦਿਨ SGPC ਨੇ ਦੱਸਿਆ ਸੀ ਕਿ ਜਦੋਂ ਤੱਕ ਕਮੇਟੀ ਆਪਣਾ ਸੈਟੇਲਾਈਟ ਚੈਨਲ ਨਹੀਂ ਖੋਲਦੀ, ਉਦੋਂ ਤੱਕ ਪੀਟੀਸੀ ਚੈਨਲ ਹੀ ਦੇਸ਼-ਦੁਨੀਆ ਵਿੱਚ ਵੱਸਦੀਆਂ ਸੰਗਤਾਂ ਤੱਕ ਗੁਰਬਾਣੀ ਦਾ ਪ੍ਰਸਾਰਣ ਪਹੁੰਚਾਵੇਗਾ।

ਗੁਰਬਾਣੀ ਪ੍ਰਸਾਰਣ ਦੇ ਮਾਮਲੇ ਤੇ ਛਿੜਿਆ ਸਿਆਸੀ ਘਮਸਾਣ: ਐਸਜੀਪੀਸੀ ਦੇ ਫੈਸਲੇ ਤੇ ਹਮਲਾਵਰ ਸੀਐੱਮ ਮਾਨ

ਹਰਸਿਮਰਤ ਬਾਦਲ ਦੇ ਵਿਵਾਦਤ ਬਿਆਨ ਤੋਂ ਬਾਅਦ ਮੁੜ ਆਹਮੋ ਸਾਹਮਣੇ ਮੁੱਖਮੰਤਰੀ ਭਗਵੰਤ ਮਾਨ ਤੇ ਪ੍ਰਧਾਨ ਹਰਜਿੰਦਰ ਧਾਮੀ

Follow Us On

Gurbani Live Telecast Rights: ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ (Gurbani) ਨੂੰ ਮੁੜ ਤੋਂ ਪੀਟੀਸੀ ਤੋਂ ਹੀ ਪ੍ਰਸਾਰਿਤ ਕੀਤੇ ਜਾਣ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਜਾਰੀ ਹੈ। ਸ਼ੁੱਕਰਵਾਰ ਨੂੰ ਜਿੱਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਪੀਟੀਸੀ ਚੈਨਲ ਰਾਹੀਂ ਪ੍ਰਸਾਰਣ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਇਸ ਫੈਸਲੇ ਨੂੰ ਲੈ ਕੇ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਹਮਲੇ ਬੋਲ ਰਹੇ ਹਨ।

ਮੁੱਖ ਮੰਤਰੀ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪੀਟੀਸੀ ਤੇ ਗੁਰਬਾਣੀ ਪ੍ਰਸਾਰਣ ਕਰਨ ਦੇ ਮੁੱਦੇ ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ ਤਾਂ ਅਸੀਂ 24 ਘੰਟਿਆਂ ਵਿੱਚ ਗੁਰਬਾਣੀ ਦੇ ਪ੍ਰਸਾਰਣ ਦੇ ਮੁਕੰਮਲ ਪ੍ਰਬੰਧ ਕਰ ਦੇਵਾਂਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਤੋਂ ਇਹ ਵੀ ਸਪੱਸ਼ਟੀਕਰਨ ਮੰਗਿਆ ਸੀ ਕਿ ਕੀ 24 ਜੁਲਾਈ ਤੋਂ ਸਾਰੇ ਚੈਨਲਾਂ ‘ਤੇ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ਮਿਲੇਗਾ।

ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਸਿਰਫ਼ ਇੱਕ ਨਿੱਜੀ ਚੈਨਲ ਨੂੰ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ ਦੀ ਬੇਨਤੀ ਕਰ ਰਹੀ ਹੈ, ਬਾਕੀਆਂ ਨੂੰ ਕਿਉਂ ਨਹੀਂ? …ਕੀ ਉਸ ਚੈਨਲ ਰਾਹੀਂ ਕਿਸੇ ਪਰਿਵਾਰ ਨੂੰ ਗੁਰਬਾਣੀ ਦਾ ਅਧਿਕਾਰ ਫਿਰ ਅਣਮਿੱਥੇ ਸਮੇਂ ਲਈ ਦੇ ਦਿੱਤਾ ਜਾਵੇਗਾ? ਲਾਲਚ ਦੀ ਵੀ ਹੱਦ ਹੂੰਦੀ ਹੈ।

ਇਸ ਤੋਂ ਪਹਿਲਾਂ 24 ਜੁਲਾਈ ਨੂੰ ਖ਼ਤਮ ਹੋਏ ਪ੍ਰਸਾਰਣ ਅਧਿਕਾਰ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਚ.ਐਸ.ਧਾਮੀ ਨੂੰ ਹੁਕਮ ਦਿੱਤਾ ਸੀ ਕਿ ਜ਼ਿਆਦਾਤਰ ਸੰਗਤਾਂ ਕੋਲ ਨਾ ਤਾਂ ਸਮਾਰਟ ਫ਼ੋਨ ਹਨ ਅਤੇ ਨਾ ਹੀ ਸਮਾਰਟ ਟੀਵੀ, ਇਸ ਲਈ ਪੀਟੀਸੀ ਦੇ ਚੈਨਲ ਰਾਹੀਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਨਹੀਂ ਸ਼ੁਰੂ ਕਰਦੀ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਗਰੇਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਯੂ-ਟਿਊਬ ਚੈਨਲ ਰਾਹੀਂ ਗੁਰਬਾਣੀ ਪਾਠ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਜਦੋਂ ਤੱਕ ਉਸ ਦਾ ਆਪਣਾ ਸੈਟੇਲਾਈਟ ਚੈਨਲ ਹੋਂਦ ਵਿੱਚ ਨਹੀਂ ਆਉਂਦਾ, ਉਦੋਂ ਤੱਕ ਪ੍ਰਸਾਰਣ ਦੀ ਜ਼ਿੰਮੇਵਾਰੀ ਪੀਟੀਸੀ ਪਹਿਲਾਂ ਵਾਂਗ ਹੀ ਨਿਭਾਏ। ਗੌਰਤਲਬ ਹੈ ਕਿ ਯੂ-ਟਿਊਬ ਚੈਨਲ ਸ਼ੁਰੂ ਕਰਨ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਏਕਾਧਿਕਾਰ ਦੇ ਮਾਮਲੇ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਪਰ ਉਸੇ ਚੈਨਲ ‘ਤੇ ਟੈਲੀਕਾਸਟ ਜਾਰੀ ਰਹਿਣ ਨਾਲ ਇਹ ਵਿਵਾਦ ਫਿਰ ਭੜਕਣ ਲੱਗਾ ਹੈ।

ਗਰੇਵਾਲ ਨੇ ਦੱਸਿਆ ਕਿ ਕਮੇਟੀ ਨੇ ਆਪਣੇ ਯੂ-ਟਿਊਬ ਚੈਨਲ ਨੂੰ ਚਲਾਉਣ ਲਈ ਪ੍ਰਬੰਧ ਕਰ ਲਏ ਹਨ। ਦਿੱਲੀ ਦੀ ਇੱਕ ਕੰਪਨੀ ਨਾਲ 3 ਮਹੀਨੇ ਦਾ ਕਰਾਰ ਕੀਤਾ ਗਿਆ ਹੈ। ਇਸ ਦੇ ਲਈ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਕਰ ਦਿੱਤੇ ਗਏ ਹਨ। ਇਹ ਚੈਨਲ ਐਤਵਾਰ ਤੋਂ ਸ਼ੁਰੂ ਕੀਤਾ ਜਾਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version