ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲਿਆ
ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਹਲਕੇ ਤੋਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁਡੀਆਂ ਪੰਜਾਬ ਕੈਬਿਨੇਟ ਚ ਨਵੇਂ ਮੰਤਰੀਆਂ ਵੱਜੋਂ ਸ਼ਾਮਲ ਹੋਏ ਹਨ।
ਚੰਡੀਗੜ੍ਹ ਨਿਊਜ। ਪੰਜਾਬ ਵਜ਼ਾਰਤ ਵਿੱਚ ਸ਼ਾਮਲ ਹੋਏ ਨਵੇਂ ਮੈਂਬਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।ਖੁੱਡੀਆ ਨੇ ਸਾਥੀ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸਾਂਭਿਆ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਖੁੱਡੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਹਾਜ਼ਰ ਲੰਬੀ ਹਲਕੇ ਤੋਂ ਪਾਰਟੀ ਅਹੁਦੇਦਾਰ ਤੇ ਵਰਕਰਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ ਲੰਬੀ ਹਲਕੇ ਤੋਂ ਵਿਧਾਇਕ ਸ. ਖੁੱਡੀਆਂ ਨੂੰ ਕੈਬਨਿਟ ਮੰਤਰੀ ਬਣਾ ਕੇ ਪੇਂਡੂ ਖ਼ਿੱਤੇ ਤੇ ਕਿਸਾਨਾਂ ਨਾਲ ਜੁੜੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
ਇਸ ਮੌਕੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੁੱਡੀਆਂ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਤੀਬਾੜੀ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਆਰੰਭੇ ਕੰਮਾਂ ਨੂੰ ਅੱਗੇ ਲਿਜਾਣ ਲਈ ਪੂਰੀ ਮਿਹਨਤ ਕਰਨਗੇ।MLA Gurmeet Singh Khudian takes charge as Cabinet Minister pic.twitter.com/EKhTPvkMjt
— Gurdeep guru (@Gurdeepgurus) June 1, 2023ਇਹ ਵੀ ਪੜ੍ਹੋ