ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗਿਆ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
ਹਿਮਾਚਲ 'ਚ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਦੇ ਪਿੰਡ ਇਨ੍ਹੀਂ ਦਿਨੀਂ ਹੜ੍ਹਾਂ ਦੀ ਲਪੇਟ 'ਚ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਇਸ ਦੌਰਾਨ ਰਾਹਤ ਅਤੇ ਬਚਾਅ ਕਾਰਜਾ ਦੇ ਕੰਮਾਂ ਵਿੱਚ ਲੱਗੇ ਸੀ। ਇਸ ਦੌਰਾਨ ਉਨ੍ਹਾਂ ਨੂੰ ਸੱਪ ਨੇ ਡੰਗ ਲਿਆ।
(Photo Credit: Twitter-@harjotbains)
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬੈਂਸ ਨੇ ਟਵੀਟ ਕੀਤਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਮੇਰੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਤੋਂ ਹੁਣ ਲੋਕਾਂ ਨੂੰ ਕਾਫੀ ਰਾਹਤ ਆਈ ਹੈ।
ਉਨ੍ਹਾਂ ਨੇ ਲਿਖਿਆ ਕਿ ਰਾਹਤ ਕਾਰਜ ਦੌਰਾਨ ਮੈਨੂੰ 15 ਅਗਸਤ ਦੀ ਅੱਧੀ ਰਾਤ ਨੂੰ ਇੱਕ ਜ਼ਹਿਰੀਲੇ ਸੱਪ ਨੇ ਡੰਗ ਲਿਆ ਸੀ, ਪਰ ਇਸ ਨਾਲ ਮੇਰੇ ਲੋਕਾਂ ਦੀ ਮਦਦ ਕਰਨ ਦਾ ਮੇਰਾ ਇਰਾਦਾ ਟੁੱਟ ਨਹੀਂ ਸਕਿਆ। ਪ੍ਰਮਾਤਮਾ ਦੀ ਕਿਰਪਾ ਅਤੇ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਨਾਲ, ਮੈਂ ਹੁਣ ਠੀਕ ਹਾਂ। ਉਨ੍ਹਾਂ ਦੱਸਿਆ ਕਿ ਜ਼ਹਿਰ ਦਾ ਅਸਰ ਘੱਟ ਰਿਹਾ ਹੈ ਅਤੇ ਮੇਰੇ ਖੂਨ ਦੇ ਟੈਸਟ ਵੀ ਨਾਰਮਲ ਆ ਗਏ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ 4 ਦਿਨ ਪਹਿਲਾਂ ਸੱਪ ਨੇ ਡੰਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਹ ਅਜੇ ਜ਼ੇਰੇ ਇਲਾਜ ਹਨ। ਹਾਲਾਂਕਿ ਬੈਂਸ ਨੇ ਇਸ ਬਾਰੇ ਪਹਿਲਾਂ ਕਿਸੇ ਨੂੰ ਜਾਣਕਾਰੀ ਨਹੀਂ ਦਿੱਤੀ ਸੀ। ਹੁਣ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ।
15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਗੁਰੂ ਸਾਹਿਬ ਜੀ ਵੱਲੋਂ https://t.co/euhLG7V0qo — Harjot Singh Bains (@harjotbains) August 19, 2023ਇਹ ਵੀ ਪੜ੍ਹੋ


