ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗਿਆ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

Updated On: 

19 Aug 2023 15:42 PM

ਹਿਮਾਚਲ 'ਚ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਦੇ ਪਿੰਡ ਇਨ੍ਹੀਂ ਦਿਨੀਂ ਹੜ੍ਹਾਂ ਦੀ ਲਪੇਟ 'ਚ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਇਸ ਦੌਰਾਨ ਰਾਹਤ ਅਤੇ ਬਚਾਅ ਕਾਰਜਾ ਦੇ ਕੰਮਾਂ ਵਿੱਚ ਲੱਗੇ ਸੀ। ਇਸ ਦੌਰਾਨ ਉਨ੍ਹਾਂ ਨੂੰ ਸੱਪ ਨੇ ਡੰਗ ਲਿਆ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗਿਆ, ਖੁਦ ਟਵੀਟ ਕਰ ਦਿੱਤੀ ਜਾਣਕਾਰੀ

(Photo Credit: Twitter-@harjotbains)

Follow Us On

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬੈਂਸ ਨੇ ਟਵੀਟ ਕੀਤਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਮੇਰੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਤੋਂ ਹੁਣ ਲੋਕਾਂ ਨੂੰ ਕਾਫੀ ਰਾਹਤ ਆਈ ਹੈ।

ਉਨ੍ਹਾਂ ਨੇ ਲਿਖਿਆ ਕਿ ਰਾਹਤ ਕਾਰਜ ਦੌਰਾਨ ਮੈਨੂੰ 15 ਅਗਸਤ ਦੀ ਅੱਧੀ ਰਾਤ ਨੂੰ ਇੱਕ ਜ਼ਹਿਰੀਲੇ ਸੱਪ ਨੇ ਡੰਗ ਲਿਆ ਸੀ, ਪਰ ਇਸ ਨਾਲ ਮੇਰੇ ਲੋਕਾਂ ਦੀ ਮਦਦ ਕਰਨ ਦਾ ਮੇਰਾ ਇਰਾਦਾ ਟੁੱਟ ਨਹੀਂ ਸਕਿਆ। ਪ੍ਰਮਾਤਮਾ ਦੀ ਕਿਰਪਾ ਅਤੇ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਨਾਲ, ਮੈਂ ਹੁਣ ਠੀਕ ਹਾਂ। ਉਨ੍ਹਾਂ ਦੱਸਿਆ ਕਿ ਜ਼ਹਿਰ ਦਾ ਅਸਰ ਘੱਟ ਰਿਹਾ ਹੈ ਅਤੇ ਮੇਰੇ ਖੂਨ ਦੇ ਟੈਸਟ ਵੀ ਨਾਰਮਲ ਆ ਗਏ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ 4 ਦਿਨ ਪਹਿਲਾਂ ਸੱਪ ਨੇ ਡੰਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਹ ਅਜੇ ਜ਼ੇਰੇ ਇਲਾਜ ਹਨ। ਹਾਲਾਂਕਿ ਬੈਂਸ ਨੇ ਇਸ ਬਾਰੇ ਪਹਿਲਾਂ ਕਿਸੇ ਨੂੰ ਜਾਣਕਾਰੀ ਨਹੀਂ ਦਿੱਤੀ ਸੀ। ਹੁਣ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਦਾ ਕਹਿਰ

ਹਿਮਾਚਲ ‘ਚ ਹੋਈ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ ਆ ਗਏ ਹਨ। ਫਿਰੋਜ਼ਪੁਰ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਮੋਗਾ, ਰੂਪਨਗਰ, ਤਰਨਤਾਰਨ, ਨਵਾਂਸ਼ਹਿਰ ਅਤੇ ਕਪੂਰਥਲਾ ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਕਈ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਹੜ੍ਹਾਂ ਦੌਰਾਨ ਹੁਣ ਤੱਕ ਕਈ ਮੌਤਾਂ ਹੋ ਚੁੱਕੀਆਂ ਹਨ। ਰੂਪਨਗਰ ਵਿੱਚ ਸਤਲੁਜ ਦੇ ਕੰਢੇ ਵਸੇ ਦਰਜਨਾਂ ਪਿੰਡਾਂ ਵਿੱਚ ਪਾਣੀ ਦਾਖ਼ਲ ਹੋ ਗਿਆ ਹੈ। ਰੋਪੜ ਵਿੱਚ ਆਏ ਹੜ੍ਹ ਤੋਂ ਬਾਅਦ ਸਿੱਖਿਆ ਮੰਤਰੀ ਖੁਦ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਸਨ। ਇਸ ਦੌਰਾਨ ਉਸ ਨੂੰ ਸੱਪ ਨੇ ਡੰਗ ਲਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories
Exit mobile version