ਪੰਜਾਬ ਦੀ ਆਬਕਾਰੀ ਨੀਤੀ ‘ਤੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਸਵਾਲ, ਕੇਂਦਰ ਤੋਂ CBI ਜਾਂਚ ਦੀ ਮੰਗ, ‘ਆਪ’ ਦਾ ਪਲਟਵਾਰ
Punjab Excise Policy: ਪੰਜਾਬ ਵਿੱਚ ਆਬਕਾਰੀ ਨੀਤੀ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਬਕਾਰੀ ਨੀਤੀ 'ਤੇ ਸਵਾਲ ਉਠਾਉਂਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ। ਉੱਧਰ 'ਆਪ' ਨੇ ਹਰਸਿਮਰਤ ਕੌਰ ਬਾਦਲ ਨੂੰ ਕਰਾਰਾ ਜਵਾਬ ਦਿੱਤਾ ਹੈ।
‘ਸ਼ਾਰਾ ਦਾ ਥੋਕ ਬਾਜ਼ਾਰ ਕੁੱਝ ਕੰਪਨੀਆਂ ਨੂੰ ਦਿੱਤਾ’
ਇਸ ਦੇ ਨਾਲ ਹੀ ਪੰਜਾਬ ਦੀ ਆਬਕਾਰੀ ਨੀਤੀ 2022-23 ਵਿਚ ਵੀ ਦਿੱਲੀ ਵਾਂਗ ਸ਼ਰਾਬ ਦਾ ਸਾਰਾ ਥੋਕ ਵਪਾਰ ਕੁਝ ਕੰਪਨੀਆਂ ਨੂੰ ਸੌਂਪਣਾ ਅਤੇ ਉਨ੍ਹਾਂ ਦੇ ਮੁਨਾਫੇ ਨੂੰ ਦੁੱਗਣਾ ਕਰਨਾ ਸਵਾਲਾਂ ਦੇ ਘੇਰੇ ਵਿਚ ਆਉਂਦਾ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਵਿੱਚ ਦਿੱਲੀ ਦੀ ਆਬਕਾਰੀ ਨੀਤੀ ਨੂੰ ਦੁਹਰਾਉਣ ਦਾ ਕਥਿਤ ਉਦੇਸ਼ ਬਦਲਾਖੋਰੀ ਦੀ ਭਾਵਨਾ ਨੂੰ ਭੜਕਾਉਣਾ ਸੀ, ਜਿਸ ਦੇ ਤਹਿਤ ਪੰਜਾਬ ਦੀ ‘ਆਪ’ ਸਰਕਾਰ ਅਤੇ ਦਿੱਲੀ ਵਿੱਚ ‘ਆਪ’ ਹਾਈਕਮਾਂਡ ‘ਤੇ ਕਰੋੜਾਂ ਰੁਪਏ ਦੀ ਰਿਸ਼ਵਤ ਤਬਦੀਲ ਕਰਨ ਦੇ ਇਲਜ਼ਾਮ ਹਨ।ਮਾਲਵਿੰਦਰ ਕੰਗ ਦਾ ਅਕਾਲੀ ਦਲ ਨੂੰ ਜਵਾਬ
ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਅਤੇ ਸੀਬੀਆਈ ਅਤੇ ਈਡੀ ਜਾਂਚ ਦੀ ਮੰਗ ਦਾ ਜਵਾਬ ਦਿੱਤਾ ਹੈ। ਮਾਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਨੂੰ ਘੇਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਨੂੰ ਕਿਹਾ-ਬੀਬਾ ਜੀ, ਆਬਕਾਰੀ ਨੀਤੀ 2007 ਤੋਂ 2017 ਤੱਕ ਤੁਹਾਡੇ ਸ਼ਾਸਨ ‘ਚ ਬਣੀ ਸੀ।‘ਆਪ’ ਸਰਕਾਰ ਨੇ ਵਧਾਇਆ ਮਾਲੀਆ
ਇਸ ਕਾਰਨ ਪੰਜਾਬ ਸਰਕਾਰ 10 ਸਾਲਾਂ ਵਿੱਚ ਐਕਸਾਈਜ਼ ਅਤੇ ਮਾਲੀਏ ਵਿੱਚ 2587 ਕਰੋੜ ਰੁਪਏ ਦਾ ਵਾਧਾ ਨਹੀਂ ਕਰ ਸਕੀ, ਜੋ ਕਿ ਆਪ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਹੀ ਕਰ ਦਿੱਤਾ ਹੈ। ਇਸ ਗਣਿਤ ਅਨੁਸਾਰ 10 ਸਾਲਾਂ ਵਿੱਚ ਤੁਸੀਂ ਪੰਜਾਬ ਦੇ ਖ਼ਜ਼ਾਨੇ ਨੂੰ 25 ਹਜ਼ਾਰ ਕਰੋੜ ਰੁਪਏ ਲੁੱਟ ਕੇ ਆਪਣਾ ਘਰ ਭਰ ਲਿਆ ਹੈ। ਇਹ ਜਾਂਚ ਦਾ ਵਿਸ਼ਾ ਹੋਣਾ ਚਾਹੀਦਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
