ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਵੱਡਾ ਝਟਕਾ, ਹਾਈਕੋਰਟ ਨੇ ਖਾਰਜ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ
ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਐਸਆਈਟੀ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਰਾਜਜੀਤ ਖਿਲਾਫ ਐਫ.ਆਈ.ਆਰ. ਦਰਜ ਕੀਤੀ।
ਬਰਖਾਸਤ AIG ਰਾਜਜੀਤ
ਚੰਡੀਗੜ੍ਹ ਨਿਊਜ਼। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਹਾਈਕੋਰਟ ਨੂੰ ਸੌਂਪੀ ਗਈ ਐਸਆਈਟੀ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਰਾਜਜੀਤ ਸਿੰਘ (Rajjit Singh) ਖਿਲਾਫ ਐਫ.ਆਈ.ਆਰ. ਦਰਜ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ।


