ਬਰਖਾਸਤ AIG ਰਾਜਜੀਤ
ਚੰਡੀਗੜ੍ਹ ਨਿਊਜ਼। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਹਾਈਕੋਰਟ ਨੂੰ ਸੌਂਪੀ ਗਈ ਐਸਆਈਟੀ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ
ਰਾਜਜੀਤ ਸਿੰਘ (Rajjit Singh) ਖਿਲਾਫ ਐਫ.ਆਈ.ਆਰ. ਦਰਜ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ।
ਹਾਈਕੋਰ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ
ਰਾਜਜੀਤ ਸਿੰਘ ਨੇ ਲੁੱਕਆਊਟ ਸਰਕੂਲਰ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਸਰਕੂਲਰ ‘ਤੇ ਰੋਕ ਲਗਾਉਂਦੇ ਹੋਏ ਉਸ ਨੂੰ ਅਗਾਊਂ ਜ਼ਮਾਨਤ
ਪਟੀਸ਼ਨ (Petetion) ਦਾਇਰ ਕਰਨ ਦੀ ਛੁੱਟ ਦਿੱਤੀ ਸੀ। ਰਾਜਜੀਤ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਮੁਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਦੀ ਸ਼ਰਨ ਲਈ ਸੀ।
ਰਾਹਤ ਲਈ ਲੈਣੀ ਪਵੇਗੀ ਸੁਪਰੀਮ ਕੋਰਟ ਦੀ ਸ਼ਰਨ
ਅੱਜ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਅਗਾਊਂ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਦੇ ਹੁਕਮਾਂ ਨਾਲ ਬਰਖ਼ਾਸਤ ਕੀਤੇ ਗਏ ਏਆਈਜੀ ਰਾਜਜੀਤ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਲਈ ਸੁਪਰੀਮ ਕੋਰਟ ਦੀ ਸ਼ਰਨ ਲੈਣੀ ਪਵੇਗੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ