ਚੰਡੀਗੜ੍ਹ ‘ਚ ਹਿੱਸੇਦਾਰੀ ਨੂੰ ਲੈ ਕੇ ਹਿਮਾਚਲ ਵੱਲੋਂ ਬਣਾਈ ਕਮੇਟੀ ‘ਤੇ ਸੀਐੱਮ ਮਾਨ ਬੋਲੇ: ਪ੍ਰਤਾਪ ਸਿੰਘ ‘ਭਾਜਪਾ’ ਪੇਸ਼ ਕਰਨ ਪੱਖ
Himachal Claim on Chandigarh: ਹਿਮਾਚਲ ਦਾ ਕਹਿਣਾ ਹੈ ਕਿ ਪੰਜਾਬ ਆਪਣਾ ਹੱਕ ਦੱਸੇ, ਸਾਨੂੰ ਕੋਈ ਇਤਰਾਜ਼ ਨਹੀਂ। ਪਰ ਜਦੋਂ ਚੰਡੀਗੜ੍ਹ ਬਣਿਆ, ਉਦੋਂ ਤੋਂ ਇਹ ਕਿਹਾ ਜਾਂਦਾ ਸੀ ਕਿ 7.19% ਹਿੱਸਾ ਹਿਮਾਚਲ ਦਾ ਹੈ।
ਹਿਮਾਚਲ ਪ੍ਰਦੇਸ਼ ਨੇ ਚੰਡੀਗੜ੍ਹ ਨੇ ਆਪਣੀ ਹਿੱਸੇਦਾਰੀ ਦਾ ਦਾਅਵਾ ਠੋਕ ਕੇ ਪੰਜਾਬ ਵਿੱਚ ਸਿਆਸੀ ਉਬਾਲ ਲਿਆ ਦਿੱਤਾ ਹੈ। ਚੰਡੀਗੜ੍ਹ ਦੀ ਜ਼ਮੀਨ ਵਿੱਚ 7.19% ਹਿੱਸੇਦਾਰੀ ਦਾ ਦਾਅਵਾ ਕਰਦੇ ਹੋਏ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੋਂ ਰਾਇਲਟੀ ਲੈਣ ਲਈ ਇੱਕ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ। ਜਿਸਨੂੰ ਪੰਜਾਬ ਸਰਕਾਰ ਨੇ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਹੈ ਕਿ ਅਜਿਹੀ ਬੇਤੁਕੀ ਮੰਗ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਹਿਮਾਚਲ ਪ੍ਰਦੇਸ਼ ਸਰਕਾਰ ਦੇ ਦਾਅਵੇ ਵਿਰੁੱਧ ਕਾਨੂੰਨੀ ਰਾਏ ਲੈ ਰਹੀ ਹੈ। ਕਾਰਨ ਇਹ ਹੈ ਕਿ ਜਿਸ ਸਮੇਂ ਬੀਬੀਐਮਬੀ ਦੇ ਪ੍ਰੋਜੈਕਟ ਲਗਾਏ ਗਏ ਸਨ, ਉਸ ਸਮੇਂ ਰਾਇਲਟੀ ਦਾ ਕੋਈ ਪ੍ਰਬੰਧ ਨਹੀਂ ਸੀ। ਸਬ-ਕਮੇਟੀ ਸਰਕਾਰ ਨੂੰ ਬੀਬੀਐਮਬੀ ਪ੍ਰਾਜੈਕਟਾਂ ਤੋਂ ਰਾਇਲਟੀ ਲੈਣ ਜਾਂ ਬਿਜਲੀ ਦੇ ਰੂਪ ਵਿੱਚ ਹਿੱਸੇਦਾਰੀ ਵਧਾਉਣ ਲਈ ਸੁਝਾਅ ਦੇਵੇਗੀ।
ਸੀਐਮ ਮਾਨ ਦਾ ਕਾਂਗਰਸ ‘ਤੇ ਤਿੱਖਾ ਨਿਸ਼ਾਨਾ
ਇਸ ਮਾਮਲੇ ਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਿੱਥੇ ਸਾਫ ਕਰ ਦਿੱਤਾ ਹੈ ‘ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪ ਹੈ ਤਾਂ ਉੱਥੇ ਹੀ ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵੀ ਤਿੱਖੇ ਨਿਸ਼ਾਨੇ ਲਾਏ ਹਨ। ਉਨ੍ਹਾਂ ਨੇ ਲਿੱਖਿਆ – ਪ੍ਰਤਾਪ ਸਿੰਘ ‘ਭਾਜਪਾ’ (ਬਾਜਵਾ) ਦੀ ਚੁੱਪ ਹੈਰਾਨੀਜਨਕ ਹੈ। ਬਾਜਵਾ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।ਚੰਡੀਗੜ ਦੇ ਮੁੱਦੇ ਤੇ ਹਿਮਾਚਲ ਦੀ ਕਾਂਗਰਸ ਸਰਕਾਰ ਦੇ ਦਾਅਵੇ ਬਾਰੇ ਹਿਮਾਚਲ ਦੇ ਇੰਚਾਰਜ ਪ੍ਰਤਾਪ ਸਿੰਘ ਭਾਜਪਾ ਜੀ ਦੋਵਾਂ ਪਾਰਟੀਆਂ ਦਾ ਪੱਖ ਪੇਸ਼ ਕਰ ਦੇਣਸ਼ਰਮ ਦਾ ਘਾਟਾ..
— Bhagwant Mann (@BhagwantMann) July 1, 2023ਇਹ ਵੀ ਪੜ੍ਹੋ


