ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Indian Students in Canada: ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨਾਲ ਧਾਲੀਵਾਲ ਨੇ ਕੀਤੀ ਗੱਲ, ਟਰੂਡੋ ਬੋਲੇ – ਮਾਮਲੇ ਦੀ ਤਹਿ ਤੱਕ ਜਾਵਾਂਗੇ

ਪੰਜਾਬ ਦੇ ਐਨਆਰਆਈ ਮੰਤਰੀ ਨੇ ਵੀਰਵਾਰ ਨੂੰ ਕੈਨੇਡਾ ਚ ਡਿਪੋਰਟ ਹੋਣ ਦੇ ਖਦਸ਼ੇ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸਭੰਵ ਮਦਦ ਦਾ ਭਰੋਸਾ ਦਿੱਤਾ ।

Indian Students in Canada: ਕੈਨੇਡਾ 'ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨਾਲ ਧਾਲੀਵਾਲ ਨੇ ਕੀਤੀ ਗੱਲ, ਟਰੂਡੋ ਬੋਲੇ - ਮਾਮਲੇ ਦੀ ਤਹਿ ਤੱਕ ਜਾਵਾਂਗੇ
Follow Us
kusum-chopra
| Updated On: 08 Jun 2023 15:43 PM IST
ਕੈਨੇਡਾ ਚ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ (Deport) ਕਰਨ ਦਾ ਮਾਮਲਾ ਪੰਜਾਬ ਤੋਂ ਲੈ ਕੇ ਕੇਂਦਰ ਦੇ ਸਿਆਸੀ ਗਲਿਆਰਿਆਂ ਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੰਜਾਬ ਸਰਕਾਰ ਇਸ ਮੁੱਦੇ ਨੂੰ ਲੈ ਕੇ ਕਾਫੀ ਗੰਭੀਰ ਦਿਖਾਈ ਦੇ ਰਹੀ ਹੈ। ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕਸਭਾ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਇਸ ਮੁੱਦੇ ਤੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਚਿੱਠੀ ਲਿੱਖ ਕੇ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਇਸ ਮੁੱਦੇ ਨੂੰ ਲੈ ਕੇ ਧਾਲੀਵਾਲ ਨੇ ਵੀਰਵਾਰ ਨੂੰ ਜਿੱਥੇ ਇਨ੍ਹਾਂ ਵਿਦਿਆਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਤਾਂ ਉੱਤੇ ਹੀ ਇਸ ਮਾਮਲੇ ਦਾ ਕਾਨੂੰਨੀ ਪੱਖ ਵੀ ਜਾਣਿਆ।

ਧਾਲੀਵਾਲ ਨੇ ਕੀਤੀ ਵਿਦਿਆਰਥੀਆਂ ਨਾਲ ਗੱਲਬਾਤ

ਮੰਤਰੀ ਧਾਲੀਵਾਲ ਨੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਨੇ ਵੀਰਵਾਰ ਨੂੰ ਕੈਨੇਡਾ ਚੋਂ ਕੱਢੇ ਜਾਣ ਦੇ ਡਰ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਧਾਲੀਵਾਲ ਕਾਫੀ ਭਾਵੁਕ ਨਜ਼ਰ ਆਏ। ਧਾਲੀਵਾਲ ਨੇ ਆਪਣੀ ਪੋਸਟ ਵਿੱਚ ਲਿੱਖਿਆ, ਕੈਨੇਡਾ ਵਿੱਚ ਦੇਸ਼ ਨਿਕਾਲਾ ਦੀ ਤਲਵਾਰ ਝੱਲ ਰਹੇ ਪੰਜਾਬ ਅਤੇ ਹੋਰ ਸੂਬਿਆਂ ਦੇ ਬੱਚਿਆਂ ਨਾਲ ਗੱਲ ਕੀਤੀ, ਮੇਰਾ ਦਿਲ ਦੁੱਖੀ ਹੈ, ਮੇਰੇ ਬੱਚੇ ਬਹੁਤ ਪਰੇਸ਼ਾਨ ਹਨ। ਉਨ੍ਹਾਂ ਨੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਉਨ੍ਹਾਂ ਦੀ ਪਰੇਸ਼ਾਨੀ ਦਾ ਹੱਲ ਲੱਭ ਲਿਆ ਜਾਵੇਗਾ।

ਧਾਲੀਵਾਲ ਨੇ ਬੁਲਾਈ ਐਮਰਜੈਂਸੀ ਮੀਟਿੰਗ

ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ ਇਸ ਮਾਮਲੇ ਤੇ ਉਨ੍ਹਾਂ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ ਅਤੇ ਨਾਲ ਹੀ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਜੀ ਨੂੰ ਚਿੱਠੀ ਲਿਖ ਕੇ ਪੰਜਾਬ ਅਤੇ ਬਾਕੀ ਸੂਬਿਆਂ ਦੇ ਬੱਚਿਆਂ ਦੀ ਕੈਨੇਡਾ ਵਿਦੇਸ਼ ਮੰਤਰੀ ਨੂੰ ਮਦਦ ਕਰਨ ਅਤੇ ਉਹਨਾਂ ਨੂੰ ਦੇਸ਼ ਨਿਕਾਲਾ ਨਾ ਦੇਣ ਦੀ ਬੇਨਤੀ ਕੀਤੀ ਹੈ ਅਤੇ ਇਸ ਸਬੰਧੀ ਉਹਨਾਂ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ ।

ਧਾਲੀਵਾਲ ਨੇ ਜਾਣਿਆ ਮਾਮਲੇ ਦਾ ਕਾਨੂਨੀ ਪੱਖ

ਆਪਣੇ ਦੂਜੇ ਟਵੀਟ ਵਿੱਚ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਦੇ ਮੁੱਦੇ ਤੇ ਕਾਨੂੰਨੀ ਪੱਖ ਵੀ ਜਾਣਿਆ ਹੈ। ਧਾਲੀਵਾਲ ਨੇ ਕਿਹਾ ਕਿ ਉਨ੍ਹਾ ਨੇ ਵੀਰਵਾਰ ਸੇਵੇਰੇ ਸੂਬੇ ਦੇ ਐਡਵੋਕੇਟ ਜਨਰਲ ਵਿਨੋਦ ਘਈ ਜੀ ਨਾਲ ਮਿਲ ਕੇ ਕੈਨੇਡਾ ਵਿੱਚ ਡਿਪੋਰਟੇਸ਼ਨ ਦੀ ਤਲਵਾਰ ਝੱਲ ਰਹੇ ਵਿਦਿਆਰਥੀਆਂ ਦੀ ਮਦਦ ਲਈ ਕਾਨੂੰਨੀ ਪੱਖ ਜਾਣਿਆ ।

ਕੈਨੇਡਾ ਦੇ ਪੀਐੱਮ ਟ੍ਰੂਡੋ ਨੇ ਦਿੱਤਾ ਭਰੋਸਾ

ਉੱਧਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣਾ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦੇਣਾ ਨਹੀਂ ਹੈ, ਉਨ੍ਹਾਂ ਨਾਲ ਪੂਰਾ ਨਿਆਂ ਕੀਤਾ ਜਾਵੇਗਾ। ਅਸੀਂ ਮਾਮਲੇ ਦੀ ਤਹਿ ਤੱਕ ਜਾਵਾਂਗੇ। ਉਨ੍ਹਾਂ ਭਰੋਸਾ ਦਿੱਤਾ ਪੀੜਤ ਵਿਦਿਆਰਥੀ ਨੂੰ ਪੂਰਾ ਇਨਸਾਫ ਮਿਲੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...