ਇਸਰੋ ਪੰਜਾਬ ‘ਚ ਬਣਾਏਗਾ ਸਪੇਸ ਮਿਊਜ਼ੀਅਮ, ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ ਗੱਲਬਾਤ ਤੋਂ ਬਾਅਦ ਬੋਲੇ ਸੀਐੱਮ ਮਾਨ
ISRO Space Museum in Punjab: ਬੱਚਿਆਂ ਨੇ ਚੰਦਰਯਾਨ-3 ਦੀ ਲਾਂਚਿੰਗ ਸਬੰਧੀ ਆਪਣੇ ਤਜ਼ਰਬੇ ਮੁੱਖ ਮੰਤਰੀ ਨਾਲ ਸਾਂਝੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸਰੋ ਨੇ ਪੰਜਾਬ ਵਿੱਚ ਸਪੇਸ ਮਿਊਜ਼ੀਅਮ ਬਣਾਉਣ ਵਿੱਚ ਗਹਿਰੀ ਦਿਲਚਸਪੀ ਦਿਖਾਈ ਹੈ।
ਇਸਰੋ ਨਾਲ ਗੱਲਬਾਤ ਕੀਤੀ ਹੈ ਕਿ 13 ਸੈਟਾਲਾਈਟਾਂ ਜਿਹੜੀਆਂ ਆਉਣ ਵਾਲੇ ਸਮੇਂ ਚ ਲਾਂਚ ਕੀਤੀਆਂ ਜਾਣਗੀਆਂ, ਉੱਥੇ ਸਾਡੇ ਬੱਚੇ ਲਾਂਚਿੰਗ ਸਮਾਗਮ ਤੇ ਜਾਣਗੇਇੱਕ ਹੋਰ ਖ਼ੁਸ਼ੀ ਦੀ ਗੱਲ ਹੈ ਕਿ ਇਸਰੋ ਸਪੇਸ ਮਿਊਜ਼ੀਅਮ ਪੰਜਾਬ ਚ ਖੋਲ੍ਹਣ ਜਾ ਰਿਹਾ ਹੈ pic.twitter.com/uby5ph7oTe
— Bhagwant Mann (@BhagwantMann) July 16, 2023
#Chandrayaan3 ਦੀ ਲਾਂਚਿੰਗ ਵੇਖ ਪਰਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀਜਾਣ ਕੇ ਖ਼ੁਸ਼ੀ ਹੋਈ ਸਾਰੇ ਬੱਚੇ ਕੁਝ ਨਾ ਕੁਝ ਉੱਥੋਂ ਸਿੱਖ ਕੇ ਆਏ ਨੇਆਉਣ ਵਾਲੇ ਸਮੇਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਚ ਇਸੇ ਤਰਾਂ ਹੀ ਬੱਚਿਆਂ ਨੂੰ ਸਿੱਖਣ ਲਈ ਭੇਜਿਆ ਕਰਾਂਗੇ
ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ pic.twitter.com/JCp0RCzKPE — Bhagwant Mann (@BhagwantMann) July 16, 2023ਇਹ ਵੀ ਪੜ੍ਹੋ
‘ਮੁਫ਼ਤ ਟੂਰ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ’
ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਾਂਚਿੰਗ ਦੇਖਣ ਲਈ ਮੁਫ਼ਤ ਟੂਰ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੀ ਸਮਝ ਨੂੰ ਹੋਰ ਵਿਸ਼ਾਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਤੋਂ ਚੁਣੇ ਗਏ 15 ਲੜਕਿਆਂ ਅਤੇ 15 ਲੜਕੀਆਂ ਦੇ ਬੈਚ ਨੂੰ ਇਸ ਯਾਤਰਾ ਲਈ ਭੇਜਿਆ ਗਿਆ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ। ਇਨ੍ਹਾਂ ਵਿਦਿਆਰਥੀਆਂ ਦੇ ਆਉਣ-ਜਾਣ, ਖਾਣ-ਪੀਣ ਅਤੇ ਰਿਹਾਇਸ਼ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ। ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਨਾਲ ਗਏ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਹੋਏ ਸਨ ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਦਾ ਵਿਸਥਾਰ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ ਅਹਿਮ ਸਾਬਤ ਹੋਵੇਗਾ।ਵੱਖ-ਵੱਖ ਜ਼ਿਲ੍ਹਿਆਂ ਤੋਂ 30 ਬੱਚੇ ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਆਏ ਨੇਬੱਚੇ ਬਹੁਤ ਕੁਝ ਸਿੱਖ ਕੇ ਆਏ ਨੇ, ਦੇਸ਼ ਦੇ ਨਾਮੀ ਵਿਗਿਆਨੀਆਂ ਨਾਲ ਇਹਨਾਂ ਨੇ ਗੱਲਬਾਤ ਕੀਤੀਸਿੱਖਿਆ ਮੰਤਰੀ ਹਰਜੋਤ ਬੈਂਸ ਜੀ ਵਿਸ਼ੇਸ਼ ਉਪਰਾਲੇ ਲਈ ਵਧਾਈ ਦੇ ਹੱਕਦਾਰ ਨੇ pic.twitter.com/FAdezFwoZJ
— Bhagwant Mann (@BhagwantMann) July 16, 2023
ਸਕੂਲ ਦੇ ਪ੍ਰਿੰਸੀਪਲਾਂ ਦਾ ਅਗਲਾ ਬੈਚ 23 ਨੂੰ ਜਾਵੇਗਾ ਸਿੰਗਾਪੁਰ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੋ ਗਰੁੱਪ 23 ਜੁਲਾਈ ਨੂੰ ਸਿੰਗਾਪੁਰ ਭੇਜੇਗੀ ਤਾਂ ਜੋ ਉੱਥੋਂ ਦੀ ਸਿੱਖਿਆ ਪ੍ਰਣਾਲੀ ਦਾ ਨਵਾਂ ਤਜਰਬਾ ਹਾਸਲ ਕੀਤਾ ਜਾ ਸਕੇ। ਅਤੀਤ ਵਿੱਚ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਦੁਨੀਆ ਭਰ ਵਿੱਚ ਪ੍ਰਚਲਿਤ ਸਿੱਖਿਆ ਵਿੱਚ ਵਧੀਆ ਅਭਿਆਸਾਂ ਤੋਂ ਜਾਣੂ ਹੋ ਸਕਣ।ਵਿਦਿਆਰਥਣਾਂ ਲਈ ਬੱਸ ਸੇਵਾ ਹੋਵੇਗੀ ਸ਼ੁਰੂ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਵਿੱਚ ਸਹੂਲਤ ਪ੍ਰਦਾਨ ਕਰਨਾ ਹੈ। ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
