AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar Bypoll 2023: ਸ਼ਾਂਤੀਪੂਰਨ ਜਲੰਧਰ ਜ਼ਿਮਨੀ ਚੋਣ ਨੇਪਰੇ ਚੜ੍ਹਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦਾ ਕੀਤਾ ਧੰਨਵਾਦ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ 'ਤੇ ਸ਼ਾਮ 5.40 ਵਜੇ ਤੱਕ 52.03 ਫੀਸਦੀ ਵੋਟਿੰਗ ਦਰਜ ਕੀਤੀ ਗਈ।

Jalandhar Bypoll 2023: ਸ਼ਾਂਤੀਪੂਰਨ ਜਲੰਧਰ ਜ਼ਿਮਨੀ ਚੋਣ ਨੇਪਰੇ ਚੜ੍ਹਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦਾ ਕੀਤਾ ਧੰਨਵਾਦ
tv9-punjabi
| Updated On: 10 May 2023 18:59 PM IST
Share
ਚੰਡੀਗੜ੍ਹ ਨਿਊਜ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C)ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਵਕ ਢੰਗ ਨਾਲ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਤੇ ਕੇਂਦਰਤ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੱਧ ਤੋਂ ਵੱਧ ਵੋਟਰਾਂ ਨੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ‘ਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਜ਼ਿਮਨੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨ ਲਈ ਸਾਰੇ ਪੋਲਿੰਗ ਕਰਮਚਾਰੀਆਂ, ਸੁਰੱਖਿਆ ਕਰਮੀਆਂ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਬੂਥ ਲੈਵਲ ਅਫਸਰਾਂ (ਬੀ.ਐਲ.ਓ.), ਲੋਕ ਨਿਰਮਾਣ ਵਿਭਾਗ ਦੇ ਕੋਆਰਡੀਨੇਟਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਪਿੰਡ ਦੇ ਚੌਕੀਦਾਰਾਂ ਦਾ ਵੀ ਚੋਣ ਪ੍ਰਕਿਰਿਆ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ।

ਵੋਟਿੰਗ ਪੂਰੀ, 13 ਮਈ ਨੂੰ ਨਤੀਜਾ

ਛੋਟੀਆਂ-ਮੋਟੀਆਂ ਘਟਨਾਵਾਂ ਵਿਚਾਲੇ ਜਲੰਧਰ ਲੋਕ ਸਭਾ ਹਲਕੇ ਦੀ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਗਈ। ਬੇਸ਼ੱਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਬੀਜੇਪੀ ਨੇ ਆਪਣੇ ਵੱਲੋਂ ਮਜ਼ਬੂਤ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ, ਪਰ ਇਨ੍ਹਾਂ ਚੋਂ ਕਿਸ ਦੀ ਕਿਸਮਤ ਦਾ ਤਾਲਾ ਖੁੱਲ੍ਹਦਾ ਹੈ ਅਤੇ ਕੌਣ ਬਣਦਾ ਹੈ ਜਲੰਧਰ ਦਾ ਸਿਕੰਦਰ, ਇਸ ਦਾ ਪਤਾ ਤਾਂ 13 ਮਈ ਨੂੰ ਹੀ ਲੱਗ ਸਕੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...