ਖਾਲਿਸਤਾਨ ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ‘ਤੇ ਅੱਜ ਸੁਣਵਾਈ, NSA ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ‘ਚ ਚੁਣੌਤੀ
ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਅਤੇ ਹੋਰਨਾਂ ਨੇ ਉਸ ਖ਼ਿਲਾਫ਼ ਵਰਤੇ ਗਏ NSA ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਪਟੀਸ਼ਨਰ ਨੇ ਪੰਜਾਬ ਪੁਲਿਸ ਵੱਲੋਂ ਉਸ ਤੇ ਲਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤੇ ਅੱਜ ਸੁਣਵਾਈ ਹੋਣੀ ਹੈ।
ਅੰਮ੍ਰਿਤਪਾਲ ਸਿੰਘ
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਅਤੇ ਹੋਰਨਾਂ ਨੇ ਉਸ ਖ਼ਿਲਾਫ਼ ਵਰਤੇ ਗਏ NSA ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਪਟੀਸ਼ਨਰ ਨੇ ਪੰਜਾਬ ਪੁਲਿਸ ਵੱਲੋਂ ਉਸ ਤੇ ਲਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤੇ ਅੱਜ ਸੁਣਵਾਈ ਹੋਣੀ ਹੈ।
ਪੰਜਾਬ ਤੇ ਕੇਂਦਰ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕਰਨਾ ਹੈ। ਇਸ ਤੋਂ ਪਹਿਲਾਂ ਗੁਰਿੰਦਰ ਔਜਲਾ ਵੱਲੋਂ ਦਾਇਰ ਪਟੀਸ਼ਨ ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਦਾਇਰ ਪਟੀਸ਼ਨ ਵਿੱਚ ਔਜਲਾ ਨੇ ਕਿਹਾ ਕਿ ਸਰਕਾਰ ਵੱਲੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਪਰ ਉਹ ਵੀ ਇਸ ਮੁਹਿੰਮ ਤਹਿਤ ਫੜਿਆ ਗਿਆ।
ਹਾਈਕੋਰਟ ਵਿੱਚ ਪੁੱਜੇ ਗੁਰਿੰਦਰ ਸਿੰਘ ਔਜਲਾ ਅਤੇ ਹੋਰ ਪਟੀਸ਼ਨਰਾਂ ਵਿੱਚ ਪ੍ਰਧਾਨ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਸ਼ਾਮਲ ਹਨ।


