ਖਾਲਿਸਤਾਨ ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ‘ਤੇ ਅੱਜ ਸੁਣਵਾਈ, NSA ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ‘ਚ ਚੁਣੌਤੀ

Published: 

15 Sep 2023 10:53 AM

ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਅਤੇ ਹੋਰਨਾਂ ਨੇ ਉਸ ਖ਼ਿਲਾਫ਼ ਵਰਤੇ ਗਏ NSA ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਪਟੀਸ਼ਨਰ ਨੇ ਪੰਜਾਬ ਪੁਲਿਸ ਵੱਲੋਂ ਉਸ ਤੇ ਲਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤੇ ਅੱਜ ਸੁਣਵਾਈ ਹੋਣੀ ਹੈ।

ਖਾਲਿਸਤਾਨ ਅੰਮ੍ਰਿਤਪਾਲ ਦੇ ਸਾਥੀਆਂ ਦੀ ਪਟੀਸ਼ਨ ਤੇ ਅੱਜ ਸੁਣਵਾਈ, NSA ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਚ ਚੁਣੌਤੀ

ਅੰਮ੍ਰਿਤਪਾਲ ਸਿੰਘ

Follow Us On

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਅਤੇ ਹੋਰਨਾਂ ਨੇ ਉਸ ਖ਼ਿਲਾਫ਼ ਵਰਤੇ ਗਏ NSA ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਪਟੀਸ਼ਨਰ ਨੇ ਪੰਜਾਬ ਪੁਲਿਸ ਵੱਲੋਂ ਉਸ ਤੇ ਲਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤੇ ਅੱਜ ਸੁਣਵਾਈ ਹੋਣੀ ਹੈ।

ਪੰਜਾਬ ਤੇ ਕੇਂਦਰ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕਰਨਾ ਹੈ। ਇਸ ਤੋਂ ਪਹਿਲਾਂ ਗੁਰਿੰਦਰ ਔਜਲਾ ਵੱਲੋਂ ਦਾਇਰ ਪਟੀਸ਼ਨ ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਦਾਇਰ ਪਟੀਸ਼ਨ ਵਿੱਚ ਔਜਲਾ ਨੇ ਕਿਹਾ ਕਿ ਸਰਕਾਰ ਵੱਲੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਪਰ ਉਹ ਵੀ ਇਸ ਮੁਹਿੰਮ ਤਹਿਤ ਫੜਿਆ ਗਿਆ।

ਹਾਈਕੋਰਟ ਵਿੱਚ ਪੁੱਜੇ ਗੁਰਿੰਦਰ ਸਿੰਘ ਔਜਲਾ ਅਤੇ ਹੋਰ ਪਟੀਸ਼ਨਰਾਂ ਵਿੱਚ ਪ੍ਰਧਾਨ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਸ਼ਾਮਲ ਹਨ।

ਦਾਇਰ ਪਟੀਸ਼ਨ ‘ਚ ਇਹ ਦਲੀਲ ਦਿੱਤੀ

ਦਾਇਰ ਪਟੀਸ਼ਨ ਵਿੱਚ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਫਿਰ ਉਸ ਦੇ ਸਾਥੀਆਂ ‘ਤੇ ਸ਼ਿਕੰਜਾ ਕੱਸਿਆ ਗਿਆ ਪਰ ਉਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇੱਥੋਂ ਤੱਕ ਕਿ ਉਨ੍ਹਾਂ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਗੁਰਿੰਦਰ ਔਜਲਾ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਉਸ ਵਿਰੁੱਧ ਨਹੀਂ ਕੀਤੀ ਗਈ। ਪਟੀਸ਼ਨਰ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ।