AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Last Journey: ਪਿੰਡ ਬਾਦਲ ਲਈ ਰਵਾਨਾ ਹੋਈ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ, ਕੱਲ੍ਹ ਦਿੱਤੀ ਜਾਵੇਗੀ ਵਿਦਾਈ

ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਦੀ ਜਿੰਮੇਦਾਰੀ ਸੰਭਾਲੀ। ਆਪਣੇ ਕਾਰਜਕਾਲ ਦੌਰਾਨ ਨਾ ਸਿਰਫ਼ ਇੱਕ ਸਫਲ ਮੁੱਖ ਮੰਤਰੀ ਰਹੇ, ਸਗੋਂ ਨਿਵੇਸ਼ ਦੇ ਮਾਮਲੇ ਵਿੱਚ ਵੀ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲੋਂ ਅੱਗੇ ਰਹੇ।

Last Journey: ਪਿੰਡ ਬਾਦਲ ਲਈ ਰਵਾਨਾ ਹੋਈ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ, ਕੱਲ੍ਹ ਦਿੱਤੀ ਜਾਵੇਗੀ ਵਿਦਾਈ
kusum-chopra
| Updated On: 26 Apr 2023 14:48 PM IST
Share
ਚੰਡੀਗੜ੍ਹ ਨਿਊਜ: ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਲੈ ਜਾਇਆ ਜਾ ਰਿਹਾ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਦੁਪਹਿਰ ਨੂੰ ਤਕਰਬੀਨ 1.15 ਵਜੇ ਚੰਡੀਗੜ੍ਹ ਤੋਂ ਪਿੰਡ ਬਾਦਲ ਲਈ ਰਵਾਨਾ ਹੋਈ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਹੁੰਦੇ ਹੋਏ ਰਾਤ ਨੂੰ ਤਕਰੀਬਨ 8 ਵਜੇ ਪਿੰਡ ਬਾਦਲ ਪਹੁੰਚੇਗੀ। ਉੱਥੇ ਕੱਲ੍ਹ ਦੁਪਹਿਰ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿੱਚ ਅੱਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਤਾਂ ਪੰਜਾਬ ਦੇ ਕਈ ਵੱਡੇ ਅਤੇ ਛੋਟੇ ਆਗੂਆਂ ਨੇ ਵੀ ਬਾਦਲ ਪਰਿਵਾਰ ਦਾ ਦੁੱਖ ਸਾਂਝਾ ਕੀਤਾ।

ਸਾਬਕਾ ਪੀਐੱਮ ਮਨਮੋਹਨ ਸਿੰਘ ਨੇ ਪ੍ਰਗਟਾਇਆ ਦੁੱਖ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਰਾਜਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਮਨਮੋਹਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਸੋਗ ਪ੍ਰਗਟਾਇਆ ਹੈ। ਮਨਮੋਹਨ ਸਿੰਘ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਦਹਾਕਿਆਂ ਤੱਕ ਪੰਜਾਬ ਦੀ ਸਿਆਸਤ ਵਿੱਚ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਅਤੇ ਪੰਜਾਬ ਦੀ ਤਰੱਕੀ ਦੇ ਨਾਲ-ਨਾਲ ਉੱਥੋਂ ਦੇ ਕਿਸਾਨਾਂ ਦੇ ਹਿੱਤ ਵਿੱਚ ਵੀ ਕਈ ਵੱਡੇ ਕਦਮ ਚੁੱਕੇ। ਦੱਸ ਦੇਈਏ ਕਿ ਅੱਜ ਜਿਸ ਹਾਈਵੇਅ ਤੋਂ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਪਿੰਡ ਲੈ ਜਾਈ ਜਾ ਰਹੀ ਹੈ। ਉਸ ਨੂੰ ਬਣਵਾਉਣ ਵਾਲੇ ਵੀ ਉਹ ਆਪ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਹੀ ਆਪਣੇ ਪਿੰਡ ਬਾਦਲ ਤੋਂ ਚੰਡੀਗੜ੍ਹ ਸੌਖੇ ਤਰੀਕੇ ਨਾਲ ਪਹੁੰਚਣ ਲਈ ਇਸ ਹਾਈਵੇਅ ਦਾ ਨਿਰਮਾਣ ਕਰਵਾਇਆ ਸੀ। ਇਸ ਤੋਂ ਪਹਿਲਾਂ ਚੰਡੀਗੜ੍ਹ ਪਹੁੰਚਣ ਲਈ ਲੋਕਾਂ ਨੂੰ ਕਾਫੀ ਖੱਜਲ-ਖੁਆਰ ਹੁੰਦਾ ਪੈਂਦਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...