Last Journey: ਪਿੰਡ ਬਾਦਲ ਲਈ ਰਵਾਨਾ ਹੋਈ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ, ਕੱਲ੍ਹ ਦਿੱਤੀ ਜਾਵੇਗੀ ਵਿਦਾਈ

Updated On: 

26 Apr 2023 14:48 PM

ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਦੀ ਜਿੰਮੇਦਾਰੀ ਸੰਭਾਲੀ। ਆਪਣੇ ਕਾਰਜਕਾਲ ਦੌਰਾਨ ਨਾ ਸਿਰਫ਼ ਇੱਕ ਸਫਲ ਮੁੱਖ ਮੰਤਰੀ ਰਹੇ, ਸਗੋਂ ਨਿਵੇਸ਼ ਦੇ ਮਾਮਲੇ ਵਿੱਚ ਵੀ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲੋਂ ਅੱਗੇ ਰਹੇ।

Last Journey: ਪਿੰਡ ਬਾਦਲ ਲਈ ਰਵਾਨਾ ਹੋਈ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ, ਕੱਲ੍ਹ ਦਿੱਤੀ ਜਾਵੇਗੀ ਵਿਦਾਈ
Follow Us On

ਚੰਡੀਗੜ੍ਹ ਨਿਊਜ: ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਲੈ ਜਾਇਆ ਜਾ ਰਿਹਾ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਦੁਪਹਿਰ ਨੂੰ ਤਕਰਬੀਨ 1.15 ਵਜੇ ਚੰਡੀਗੜ੍ਹ ਤੋਂ ਪਿੰਡ ਬਾਦਲ ਲਈ ਰਵਾਨਾ ਹੋਈ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਹੁੰਦੇ ਹੋਏ ਰਾਤ ਨੂੰ ਤਕਰੀਬਨ 8 ਵਜੇ ਪਿੰਡ ਬਾਦਲ ਪਹੁੰਚੇਗੀ। ਉੱਥੇ ਕੱਲ੍ਹ ਦੁਪਹਿਰ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿੱਚ ਅੱਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਤਾਂ ਪੰਜਾਬ ਦੇ ਕਈ ਵੱਡੇ ਅਤੇ ਛੋਟੇ ਆਗੂਆਂ ਨੇ ਵੀ ਬਾਦਲ ਪਰਿਵਾਰ ਦਾ ਦੁੱਖ ਸਾਂਝਾ ਕੀਤਾ।

ਸਾਬਕਾ ਪੀਐੱਮ ਮਨਮੋਹਨ ਸਿੰਘ ਨੇ ਪ੍ਰਗਟਾਇਆ ਦੁੱਖ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਰਾਜਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਮਨਮੋਹਨ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਸੋਗ ਪ੍ਰਗਟਾਇਆ ਹੈ। ਮਨਮੋਹਨ ਸਿੰਘ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਦਹਾਕਿਆਂ ਤੱਕ ਪੰਜਾਬ ਦੀ ਸਿਆਸਤ ਵਿੱਚ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਅਤੇ ਪੰਜਾਬ ਦੀ ਤਰੱਕੀ ਦੇ ਨਾਲ-ਨਾਲ ਉੱਥੋਂ ਦੇ ਕਿਸਾਨਾਂ ਦੇ ਹਿੱਤ ਵਿੱਚ ਵੀ ਕਈ ਵੱਡੇ ਕਦਮ ਚੁੱਕੇ।

ਦੱਸ ਦੇਈਏ ਕਿ ਅੱਜ ਜਿਸ ਹਾਈਵੇਅ ਤੋਂ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਪਿੰਡ ਲੈ ਜਾਈ ਜਾ ਰਹੀ ਹੈ। ਉਸ ਨੂੰ ਬਣਵਾਉਣ ਵਾਲੇ ਵੀ ਉਹ ਆਪ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਹੀ ਆਪਣੇ ਪਿੰਡ ਬਾਦਲ ਤੋਂ ਚੰਡੀਗੜ੍ਹ ਸੌਖੇ ਤਰੀਕੇ ਨਾਲ ਪਹੁੰਚਣ ਲਈ ਇਸ ਹਾਈਵੇਅ ਦਾ ਨਿਰਮਾਣ ਕਰਵਾਇਆ ਸੀ। ਇਸ ਤੋਂ ਪਹਿਲਾਂ ਚੰਡੀਗੜ੍ਹ ਪਹੁੰਚਣ ਲਈ ਲੋਕਾਂ ਨੂੰ ਕਾਫੀ ਖੱਜਲ-ਖੁਆਰ ਹੁੰਦਾ ਪੈਂਦਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ