AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਕਾਰ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, 8 ਤੋਂ 10 ਗੱਡੀਆਂ ਸੜ ਕੇ ਹੋਈਆਂ ਸੁਆਹ

ਬੀਤੇ ਰਾਤ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਦੇ ਇੱਕ ਕਾਰ ਸ਼ੋਅਰੂਮ ਵਿੱਚ ਅੱਗ ਲੱਗਣ ਨਾਲ ਹੜਕੰਪ ਮੱਚ ਗਿਆ। ਦੱਸ ਦਈਏ ਕਿ ਅੱਗ ਇਨ੍ਹੀਂ ਜਿਆਦਾ ਭਿਆਨਕ ਸੀ ਕਿ ਮੁਰੰਮਤ ਲਈ ਆਈਆਂ 8 ਤੋਂ 10 ਕਾਰਾਂ ਸੜ ਕੇ ਸੁਆਹ ਹੋ ਗਈਆਂ। ਫਿਹਾਲ ਸਥਾਨਕ ਪੁਲਿਸ ਵੀ ਅੱਗ ਬੁਝਾਊ ਵਿਭਾਗ ਦੀ ਮਦਦ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

ਚੰਡੀਗੜ੍ਹ ਕਾਰ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, 8 ਤੋਂ 10 ਗੱਡੀਆਂ ਸੜ ਕੇ ਹੋਈਆਂ ਸੁਆਹ
abhishek-thakur
| Updated On: 18 Sep 2023 07:59 AM IST
Share
ਚੰਡੀਗੜ੍ਹ ਨਿਊਜ਼। ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ ਵਨ ਸਥਿਤ ਟੋਇਟਾ ਦੀ ਵਰਕਸ਼ਾਪ ਵਿੱਚ ਐਤਵਾਰ ਰਾਤ ਨੂੰ ਅਚਾਨਕ ਅੱਗ ਲੱਗ ਗਈ। ਇਹ ਵਰਕਸ਼ਾਪ ਪਲਾਟ ਨੰਬਰ 177 ਵਿੱਚ ਸਥਿਤ ਹੈ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਪੂਰੀ ਵਰਕਸ਼ਾਪ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਤੇਜ਼ੀ ਨਾਲ ਫੈਲਣ ਕਾਰਨ ਵਰਕਸ਼ਾਪ ਵਿੱਚ ਮੁਰੰਮਤ ਲਈ ਆਈਆਂ ਕਰੀਬ 8-10 ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੀ ਘਟਨਾ ਸ਼ਾਮ ਕਰੀਬ ਪੌਣੇ ਸੱਤ ਵਜੇ ਵਾਪਰੀ। ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਹਾਲਾਂਕਿ ਅੱਗ ‘ਤੇ ਅਜੇ ਵੀ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਨਹੀਂ ਹੋਇਆ ਖੁਲਾਸਾ

ਫਾਇਰ ਵਿਭਾਗ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਰਕਸ਼ਾਪ ਐਤਵਾਰ, ਛੁੱਟੀ ਵਾਲੇ ਦਿਨ ਬੰਦ ਸੀ ਜਾਂ ਕਿਸੇ ਕਰਮਚਾਰੀ ਵੱਲੋਂ ਖੋਲ੍ਹੀ ਗਈ ਸੀ ਜਾਂ ਕੋਈ ਜਨਰੇਟਰ ਜਾਂ ਬਿਜਲੀ ਦਾ ਸਾਮਾਨ ਚੱਲ ਰਿਹਾ ਸੀ। ਵਰਕਸ਼ਾਪ ਵਿੱਚ ਅੱਗ ਬੁਝਾਊ ਯੰਤਰਾਂ ਦੀ ਮੌਜੂਦਗੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਪੁਲਿਸ ਸਟੇਸ਼ਨ ਵੀ ਅੱਗ ਬੁਝਾਊ ਵਿਭਾਗ ਦੀ ਮਦਦ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਹਿਲਾਂ ਵੀ ਕਈ ਵਾਰ ਲੱਗ ਚੁੱਕੀ ਹੈ ਅੱਗ

ਮਿਲੀ ਜਾਣਕਾਰੀ ਮੁਤਾਬਕ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਇਹ ਚੰਡੀਗੜ੍ਹ ਇੰਡਸਟਰੀਅਲ ਏਰੀਆ ‘ਚ ਅੱਗ ਲੱਗਣ ਦੀ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆ ਚੁੱਕਿਆਂ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...