AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ

MGNREGA Schemes: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ, ਭਾਰਤ ਸਰਕਾਰ ਨੂੰ ਇਸ ਸਕੀਮ ਤਹਿਤ ਕਾਰਪਸ ਫੰਡ ਮੁਹੱਈਆ ਕਰਵਾਉਣ ਲਈ ਵੀ ਬੇਨਤੀ ਕਰੇਗੀ।

ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ
CM ਭਗਵੰਤ ਮਾਨ
tv9-punjabi
| Updated On: 16 Jun 2023 19:31 PM IST
Share
ਚੰਡੀਗੜ੍ਹ ਨਿਊਜ਼।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ।ਇੱਥੇ ਇਸ ਸਕੀਮ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਮਹੱਤਵਪੂਰਨ ਹੈ ਕਿਉਂਕਿ ਇਹ ਸਕੀਮ ਹਰੇਕ ਵਿੱਤੀ ਸਾਲ ਵਿੱਚ ਹਰੇਕ ਉਸ ਘਰ ਨੂੰ ਘੱਟੋ-ਘੱਟ 100 ਦਿਨਾਂ ਦਾ ਗਰੰਟੀਸ਼ੁਦਾ ਰੋਜ਼ਗਾਰ ਦੇ ਕੇ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਦੇ ਬਾਲਗ ਮੈਂਬਰ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਅਪ੍ਰੈਲ 2008 ਤੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਹੈ ਅਤੇ ਰਾਜ ਸਰਕਾਰ ਇਸ ਅਹਿਮ ਯੋਜਨਾ ਦੇ ਬਜਟ ਨੂੰ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਸੂਬੇ ਵਿੱਚ 14.86 ਲੱਖ ਸਰਗਰਮ ਵਰਕਰਾਂ ਦੇ ਨਾਲ 11.53 ਲੱਖ ਸਰਗਰਮ ਜੌਬ ਕਾਰਡ ਹਨ।

ਮਜ਼ਦੂਰੀ ਦਰ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ

ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸੂਬੇ ਲਈ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ 303 ਰੁਪਏ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ ਹੈ, ਜਿੱਥੇ ਇਹ 357 ਰੁਪਏ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿੰਜਾਈ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ “ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ” ਦੇ ਕੰਮਾਂ ਨੂੰ ਪ੍ਰਵਾਨਿਤ ਸੂਚੀ ਵਿੱਚ ਸ਼ਾਮਲ ਕਰਨ ਲਈ ਵੀ ਠੋਸ ਉਪਰਾਲੇ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਵੱਲੋਂ ਦਿੱਤੇ ਦਿਹਾੜੀਆਂ ਦੇ ਬਜਟ ਵਿੱਚ ਵੀ ਵਾਧਾ ਕਰਨ ਦੀ ਮੰਗ ਕਰੇਗੀ ਕਿਉਂਕਿ ਸੂਬੇ ਲਈ ਸਿਰਫ਼ 250 ਲੱਖ ਦਿਹਾੜੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਦੀਆਂ 321 ਲੱਖ ਦਿਹਾੜੀਆਂ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਨੇ ਆਮ ਆਦਮੀ ਨੂੰ ਲਾਭ ਦੇਣ ਲਈ ਇਸ ਸਕੀਮ ਨੂੰ ਹੋਰ ਮਕਬੂਲ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੀਮ ਤਹਿਤ ਹਰ ਕੰਮ ਵਾਲੀ ਥਾਂ ‘ਤੇ ਸੂਚਨਾ ਬੋਰਡ ਲਗਾਇਆ ਜਾਵੇ ਤਾਂ ਜੋ ਆਮ ਲੋਕਾਂ ਵਿਚ ਇਸ ਸਕੀਮ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਕੀਤੇ ਗਏ ਕੰਮਾਂ ਦਾ ਵੇਰਵਾ ਲੋਕਾਂ ਤੱਕ ਪਹੁੰਚ ਸਕੇ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਫੇਸਬੁੱਕ ਪੇਜ, ਯੂਟਿਊਬ ਚੈਨਲ, ਟਵਿੱਟਰ ਅਤੇ ਵਟਸਐਪ ਗਰੁੱਪਾਂ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਸਕੀਮ ਨੂੰ ਹਰਮਨ ਪਿਆਰਾ ਬਣਾਉਣ ਲਈ ਵੀ ਆਖਿਆ ਤਾਂ ਕਿ ਸਕੀਮ ਦੇ ਵਧੀਆ ਪਹਿਲੂਆਂ ਦਾ ਪ੍ਰਚਾਰ ਅਤੇ ਪੇਂਡੂ ਲੋਕਾਂ ਤੱਕ ਲੋੜੀਂਦੀ ਜਾਣਕਾਰੀ ਦਾ ਪ੍ਰਸਾਰ ਹੋ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਮੀਲ ਦਾ ਪੱਥਰ ਸਾਬਤ ਹੋ ਸਕਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...