ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ
MGNREGA Schemes: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ, ਭਾਰਤ ਸਰਕਾਰ ਨੂੰ ਇਸ ਸਕੀਮ ਤਹਿਤ ਕਾਰਪਸ ਫੰਡ ਮੁਹੱਈਆ ਕਰਵਾਉਣ ਲਈ ਵੀ ਬੇਨਤੀ ਕਰੇਗੀ।
CM ਭਗਵੰਤ ਮਾਨ ਲੁਧਿਆਣਾ 'ਚ ਪੰਜਾਬ ਉਦਯੋਗਿਕ ਨੀਤੀ 2026 ਦੀ ਅੱਜ ਕਰਨਗੇ ਸ਼ੁਰੂਆਤ
ਮਜ਼ਦੂਰੀ ਦਰ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ
ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸੂਬੇ ਲਈ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ 303 ਰੁਪਏ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ ਹੈ, ਜਿੱਥੇ ਇਹ 357 ਰੁਪਏ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿੰਜਾਈ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ “ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ” ਦੇ ਕੰਮਾਂ ਨੂੰ ਪ੍ਰਵਾਨਿਤ ਸੂਚੀ ਵਿੱਚ ਸ਼ਾਮਲ ਕਰਨ ਲਈ ਵੀ ਠੋਸ ਉਪਰਾਲੇ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਵੱਲੋਂ ਦਿੱਤੇ ਦਿਹਾੜੀਆਂ ਦੇ ਬਜਟ ਵਿੱਚ ਵੀ ਵਾਧਾ ਕਰਨ ਦੀ ਮੰਗ ਕਰੇਗੀ ਕਿਉਂਕਿ ਸੂਬੇ ਲਈ ਸਿਰਫ਼ 250 ਲੱਖ ਦਿਹਾੜੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਦੀਆਂ 321 ਲੱਖ ਦਿਹਾੜੀਆਂ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਨੇ ਆਮ ਆਦਮੀ ਨੂੰ ਲਾਭ ਦੇਣ ਲਈ ਇਸ ਸਕੀਮ ਨੂੰ ਹੋਰ ਮਕਬੂਲ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੀਮ ਤਹਿਤ ਹਰ ਕੰਮ ਵਾਲੀ ਥਾਂ ‘ਤੇ ਸੂਚਨਾ ਬੋਰਡ ਲਗਾਇਆ ਜਾਵੇ ਤਾਂ ਜੋ ਆਮ ਲੋਕਾਂ ਵਿਚ ਇਸ ਸਕੀਮ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਕੀਤੇ ਗਏ ਕੰਮਾਂ ਦਾ ਵੇਰਵਾ ਲੋਕਾਂ ਤੱਕ ਪਹੁੰਚ ਸਕੇ |ਅੱਜ MGNREGA ਸਕੀਮ ਨੂੰ ਲੈਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ…MGNREGA ਸਕੀਮ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋਈ…
MGNREGA ਦਾ ਬਜਟ ਵਧਾਉਣ ‘ਤੇ ਚਰਚਾ ਹੋਈ ਤੇ ਕਿਵੇਂ MGNREGA ਦੀ ਲੇਬਰ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਖਾਸ ਤੌਰ ‘ਤੇ ਖੇਡ ਸਟੇਡੀਅਮਾਂ ਦੀ ਉਸਾਰੀ ‘ਚ ਲਾਇਆ ਜਾਵੇ…ਇਸ pic.twitter.com/4c8GYtuZX6 — Bhagwant Mann (@BhagwantMann) June 16, 2023
Follow Us
