ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਆਹ ਲਓ ਰੰਧਾਵਾ ਸਾਹਿਬ ਤੁਹਾਡੇ ‘ਅੰਸਾਰੀ’ ਵਾਲਾ ਨੋਟਿਸ, ਮੁਖਤਾਰ ਅੰਸਾਰੀ ਮਾਮਲੇ ‘ਚ ਸੀਐੱਮ ਮਾਨ ਨੇ ਕੈਪਟਨ ਅਤੇ ਰੰਧਾਵਾ ਖਿਲਾਫ ਜਾਰੀ ਕੀਤੇ ਰਿਕਵਰੀ ਦੇ ਹੁਕਮ

Punjab Politics on Mukhtar Ansari: ਰੰਧਾਵਾ ਵੱਲੋਂ ਸੀਐੱਮ ਨੂੰ ਚੁਣੌਤੀ ਦੇਣ ਦੇ ਕੁਝ ਦੇਰ ਬਾਅਦ ਹੀ ਮੁੱਖ ਮੰਤਰੀ ਨੇ ਜਵਾਬ ਵਿੱਚ ਰਿਕਵਰੀ ਦਾ ਨੋਟਿਸ ਜਾਰੀ ਕਰ ਦਿੱਤਾ।

‘ਆਹ ਲਓ ਰੰਧਾਵਾ ਸਾਹਿਬ ਤੁਹਾਡੇ ‘ਅੰਸਾਰੀ’ ਵਾਲਾ ਨੋਟਿਸ, ਮੁਖਤਾਰ ਅੰਸਾਰੀ ਮਾਮਲੇ ‘ਚ ਸੀਐੱਮ ਮਾਨ ਨੇ ਕੈਪਟਨ ਅਤੇ ਰੰਧਾਵਾ ਖਿਲਾਫ ਜਾਰੀ ਕੀਤੇ ਰਿਕਵਰੀ ਦੇ ਹੁਕਮ
Follow Us
kusum-chopra
| Updated On: 03 Jul 2023 17:57 PM

Politics on Mukhtar Ansari: ਯੂਪੀ ਦੀ ਜੇਲ੍ਹ ਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੇ ਕੇਸ ਲੜਣ ਦੇ ਬਦਲੇ ਵਕੀਲਾਂ ਵੱਲੋਂ ਭੇਜੇ ਗਏ 55 ਲੱਖ ਰੁਪਏ ਦੇ ਬਿਲਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਉਬਾਲ ਆਇਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਮੌਜੂਦਾ ਸੀਐਮ ਭਗਵੰਤ ਮਾਨ, ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਗ੍ਰਹਿ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਆਹਮੋ-ਸਾਹਮਣੇ ਆ ਗਏ ਹਨ। ਇਸ ਮਾਮਲੇ ਚ ਹੁਣ ਸੀਐੱਮ ਮਾਨ ਨੇ ਕੈਪਟਨ ਅਤੇ ਰੰਧਾਵਾ ਖਿਲਾਫ ਰਿਕਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਰਿਕਵਰੀ ਦੇ ਹੁਕਮ ਜਾਰੀ ਕਰਨ ਵਾਲੇ ਪੱਤਰ ਨੂੰ ਜਨਤਕ ਕੀਤਾ ਹੈ। ਉਨ੍ਹਾਂ ਨੇ ਟਵੀਟ ਦੇ ਕੈਪਸ਼ਨ ਵਿੱਚ ਦੋਵਾਂ ਆਗੂਆਂ ਤੇ ਤਿੱਖਾ ਨਿਸ਼ਾਨਾ ਵੀ ਲਾਇਆ ਹੈ। ਸੀਐੱਮ ਮਾਨ ਨੇ ਇਸ ਰਿਕਵਰੀ ਆਰਡਰ ਵਿੱਚ ਲਿੱਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ (Captain Amrinder Singh) ਅਤੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਮੁਖਤਾਰ ਅੰਸਾਰੀ ਦਾ ਕੇਸ ਲੜਣ ਵਾਲੇ ਵਕੀਲਾਂ ਦੀ ਫੀਸ ਬਰਾਬਰ ਵਸੂਲੀ ਕੀਤੀ ਜਾਵੇ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਪਟਨ ਵਿਚਾਲੇ ਟਵਿੱਟਰ ਅਮਰਿੰਦਰ ਸਿੰਘ ਵਿਚਾਲੇ ਟਵਿਟਰ ‘ਤੇ ਤਿੱਖੀ ਬਹਿਸ ਹੋਈ। ਜਿੱਥੇ ਕੈਪਟਨ ਨੇ ਸੀਐਮ ਮਾਨ ਦੇ ਬਿਆਨ ਨੂੰ ਮੁਰਖਤਾ ਭਰਿਆ ਦੱਸਿਆ ਤਾਂ ਸੀਐੱਮ ਮਾਨ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਜਿੰਮੇਦਾਰ ਕੈਪਟਨ ਦੀ ਸਮਝ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾੜੇ ਹਾਲਾਤਾਂ ਨੂੰ ਠੀਕ ਕਰਨ ਵਿੱਚ ਹਾਲੇ ਉਨ੍ਹਾਂ ਨੂੰ ਕਾਫੀ ਸਮਾਂ ਲੱਗੇਗਾ।

ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਸਾਬਕਾ ਸੀਐੱਮ ਨੇ ਚੇਤਾਵਨੀ ਦਿੱਤੀ ਕਿ ਉਹ ਮੁੱਖ ਮੰਤਰੀ ਨੂੰ ਹਾਈਕੋਰਟ ਘੜੀਸ ਕੇ ਲੈ ਜਾਣਗੇ। ਬੇਸ਼ੱਕ ਉਹ ਸਾਰੀਆਂ ਸਹੂਲਤਾਂ ਬੰਦ ਕਰ ਦੇਣ। ਮਾਨ ਕੋਲ 2 ਸਾਲ ਬਾਕੀ ਹਨ, ਉਸ ਤੋਂ ਬਾਅਦ ਉਨ੍ਹਾਂ ਨੂੰ ਹੇਠਾਂ ਲਿਆ ਕੇ ਜ਼ਮੀਨ ‘ਤੇ ਨੱਕ ਰਗੜਵਾਇਆ ਜਾਵੇਗਾ। ਮਾਨ ਨੇ ਸਾਰੀ ਉਮਰ ਕਾਮੇਡੀ ਕੀਤੀ ਹੈ, ਇਸ ਲਈ ਹੁਣ ਵੀ ਉਹ ਇਹੀ ਕਰ ਰਹੇ ਹਨ।

ਦੂਜੇ ਪਾਸੇ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਵੀ ਮਾਨ ਦੇ ਵਾਰ ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸੀਐਮ ਮਾਨ ਮੈਨੂੰ ਨੋਟਿਸ ਭੇਜਦੇ ਹਨ ਤਾਂ ਮੈਂ ਮਾਣਹਾਨੀ ਦਾ ਕੇਸ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਜਾਣਾ ਸੀ ਅਤੇ ਫਲਾਈਟ ਦੀਆਂ ਟਿਕਟਾਂ ਵੀ ਬੁੱਕ ਕਰਵਾਈਆਂ ਸਨ ਪਰ ਹੁਣ ਨੋਟਿਸ ਮਿਲਣ ਤੋਂ ਬਾਅਦ ਹੀ ਜਾਵਾਂਗਾ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਜਵਾਬ ਵਿੱਚ ਰਿਕਵਰੀ ਦਾ ਨੋਟਿਸ ਜਾਰੀ ਕਰ ਦਿੱਤਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...