Photo: PTI
Subscribe to
Notifications
Subscribe to
Notifications
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ
ਅਮਿਤ ਸ਼ਾਹ (Amit Shah) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ ਅਮਿਤ ਸ਼ਾਹ ਨੇ ਇਸ ਦੌਰਾਨ ਅੰਮ੍ਰਿਤਸਰ ‘ਚ ਨਾਰਕੋਟਿਕ ਕੰਟਰੋਲ ਬਿਊਰੋ (NCB) ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ।
ਇਸ ਦੌਰਾਨ ਗ੍ਰਹਿ ਮੰਤਰੀ ਨੇ ਹਰ ਸੂਬੇ ਨੂੰ ਚਰਚਾ ਲਈ 5 ਮਿੰਟ ਦਿੱਤੇ। ਇਹ ਪ੍ਰੋਗਰਾਮ ਐਨਸੀਬੀ ਦੁਆਰਾ ਪ੍ਰਬੰਧਿਤ ਕੀਤਾ ਗਿਆ ਸੀ, ਇਸ ਕਰਕੇ ਇਸ ਮੀਟਿੰਗ ਵਿੱਚ ਸਿਰਫ ਨਸ਼ਿਆਂ ਦੀ ਹੀ ਚਰਚਾ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ
ਨਸ਼ਾ ਤਸਕਰਾਂ ਦੇ ਨੈੱਟਵਰਕ ਦੀ ਗੱਲ ਹੋਈ।
ਕਰੋੜਾਂ ਦਾ ਨਸ਼ਾ ਨਸ਼ਟ
ਪ੍ਰੋਗਰਾਮ ਸਵੇਰੇ 10.15 ਵਜੇ ਦੇ ਕਰੀਬ ਆਨਲਾਈਨ ਸ਼ੁਰੂ ਹੋਇਆ। ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਨੇ ਸ਼ਮੂਲੀਅਤ ਕੀਤੀ।
NCB ‘ਤੇ ਆਧਾਰਿਤ ਇਸ ਮੀਟਿੰਗ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਆਨਲਾਈਨ ਸੰਕੇਤ ‘ਤੇ 1,44,000 ਕਿਲੋਗ੍ਰਾਮ
ਨਸ਼ੀਲੇ ਪਦਾਰਥ , ਜਿਨ੍ਹਾਂ ਦੀ ਕੀਮਤ 2,416 ਕਰੋੜ ਰੁਪਏ ਹੈ, ਨੂੰ ਨਸ਼ਟ ਕੀਤਾ ਗਿਆ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ ,ਮਨੋਰੰਜਨ ਦੀ ਖਬਰ ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼ ,ਪਾਕਿਸਤਾਨ ਦਾ ਹਰ ਅਪਡੇਟ ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ