News Power Tarrif: ਬਿਜਲੀ ਦੀਆਂ ਵਧੀਆਂ ਦਰਾਂ ‘ਤੇ ਬੋਲੋ ਮੰਤਰੀ, ਮੁਫ਼ਤ ਬਿਜਲੀ ਸਕੀਮ ਤੇ ਨਹੀਂ ਪਵੇਗਾ ਅਸਰ
ਕੈਬਨਿਟ ਮੰਤਰੀ ਈਟੀਓ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ।
ਹਰਭਜਨ ਸਿੰਘ ਈਟੀਓ, ਕੈਬਿਨੇਟ ਮੰਤਰੀ, ਪੰਜਾਬ
ਮੰਤਰੀ ਨੇ ਬੋਲੇ ਵਿਰੋਧੀਆਂ ਤੇ ਹਮਲੇ
ਵਿਰੋਧੀ ਪਾਰਟੀਆਂ ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ਚ ਕਈ ਵਾਰ ਬਿਜਲੀ ਦਰਾਂ ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
