PU ‘ਚ ਹਿੱਸੇਦਾਰੀ ਨੂੰ ਲੈ ਕੇ ਪੰਜਾਬ-ਹਰਿਆਣਾ ‘ਚ ਨਹੀਂ ਬਣੀ ਸਹਿਮਤੀ, 3 ਜੁਲਾਈ ਨੂੰ ਮੁੜ ਹੋਵੇਗੀ ਬੈਠਕ
ਪੰਜਾਬ ਦੇ ਸੀਐੱਮ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਤੇ ਉਹ ਇਸ ਨਾਲ ਕੋਈ ਸਮਝੋਤਾ ਨਹੀਂ ਕਰਨਗੇ। ਉੱਧਰ ਹਰਿਆਣਾ ਦੇ ਸੀਐੱਮ ਨੇ ਵੀ ਯੂਨੀਵਰਸਿਟੀ ਚੋਂ ਆਪਣਾ ਹਿੱਸਾ ਮੰਗਿਆ ਤੇ ਕਿਹਾ ਹਰਿਆਣਾ ਪੰਜਾਬ ਯੂਨੀਵਰਸਿਟੀ ਨੂੰ ਹੋਰ ਅੱਗੇ ਲੈ ਕੇ ਜਾਵੇਗਾ।

ਚੰਡੀਗੜ੍ਹ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਇਸ ਅਹਿਮ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਹਨ। ਇਸ ਮੁੱਦੇ ‘ਤੇ ਭਗਵੰਤ ਮਾਨ ਨੇ ਇਤਰਾਜ਼ ਉਠਾਇਆ ਹੈ। ਉਸ ਦਾ ਕਹਿਣਾ ਹੈ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ। ਪੰਜਾਬ ਇਸ ਵਿੱਚ ਕੋਈ ਤਬਦੀਲੀ ਬਰਦਾਸ਼ਤ ਨਹੀਂ ਕਰੇਗਾ। ਪੰਜਾਬ ਯੂਨੀਵਰਸਿਟੀ ‘ਚ ਹਿੱਸੇਦਾਰੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਖਤਮ ਹੋ ਗਈ ਹੈ।
ਇਕ ਵਾਰ ਫਿਰ ਇਸ ਮੁੱਦੇ ‘ਤੇ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਹੈ। ਹੁਣ 3 ਜੁਲਾਈ ਨੂੰ ਮੁੜ ਮੀਟਿੰਗ ਹੋਵੇਗੀ। ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਅਹਿਮ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕੀਤੀ।
ਮਾਨ ਜਤਾ ਚੁੱਕੇ ਹਨ ਇਤਰਾਜ਼
ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ‘ਤੇ ਪਹਿਲਾਂ ਹੀ ਇਤਰਾਜ਼ ਉਠਾ ਚੁੱਕੇ ਹਨ। ਮਾਨ ਨੇ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ। ਪੰਜਾਬ ਇਸ ਵਿੱਚ ਕੋਈ ਤਬਦੀਲੀ ਬਰਦਾਸ਼ਤ ਨਹੀਂ ਕਰੇਗਾ। ਮਾਨ ਨੇ ਕਿਹਾ ਕਿ ਪੀਯੂ ਦਾ ਪੰਜਾਬ ਦੇ ਲੋਕਾਂ ਨਾਲ ਜਜ਼ਬਾਤੀ ਰਿਸ਼ਤਾ ਹੈ। ਇਹ ਰਾਜ ਦੀ ਵਿਰਾਸਤ ਦਾ ਪ੍ਰਤੀਕ ਹੈ।
ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਲੋੜਾਂ ਪੂਰੀਆਂ ਕਰਦੀ ਹੈ। ਪੀਯੂ ‘ਤੇ ਪੰਜਾਬ ਦੀ ਮੌਜੂਦਾ ਕਾਨੂੰਨੀ ਅਤੇ ਪ੍ਰਸ਼ਾਸਨਿਕ ਸਥਿਤੀ ਨੂੰ ਬਹਾਲ ਕੀਤਾ ਜਾਵੇ। ਮਾਨ ਨੇ ਯਾਦ ਦੁਆਇਆ ਕਿ ਸਾਲ 1966 ਵਿੱਚ ਪੰਜਾਬ ਦੇ ਪੁਨਰਗਠਨ ਮੌਕੇ, ਪੰਜਾਬ ਯੂਨੀਵਰਸਿਟੀ ਨੂੰ ਪਾਰਲੀਮੈਂਟ ਦੁਆਰਾ ਲਾਗੂ ਕੀਤੇ ਗਏ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72(1) ਤਹਿਤ ਅੰਤਰਰਾਜੀ ਬਾਡੀ ਕਾਰਪੋਰੇਟ ਘੋਸ਼ਿਤ ਕੀਤਾ ਗਿਆ ਸੀ।
ਹਰਿਆਣਾ ਦੇ ਕਾਲਜਾਂ ਨੂੰ ਵੀ ਪੀਯੂ ਤੋਂ ਮਿਲੇ ਮਾਨਤਾ: ਮਨੋਹਰ
ਮੁੱਖ ਮੰਤਰੀ ਮਨੋਹਰ ਲਾਲ (Manohar Lal) ਨੇ ਕਿਹਾ ਕਿ ਹਰਿਆਣਾ ਦੇ ਕਾਲਜਾਂ ਦੀ ਵੀ ਪੀਯੂ ਨਾਲ ਮਾਨਤਾ ਹੋਣੀ ਚਾਹੀਦੀ ਹੈ। ਹਰਿਆਣਾ ਪੀਯੂ ਵਿੱਚ ਰਾਜ ਦਾ ਹਿੱਸਾ ਬਹਾਲ ਕਰਨ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਸਰਕਾਰ ਕੇਂਦਰ ਦੇ ਨਾਲ ਮਿਲ ਕੇ ਪੰਜਾਬ ਯੂਨੀਵਰਸਿਟੀ ਨੂੰ ਅੱਗੇ ਲੈ ਕੇ ਜਾਵੇਗੀ ਤਾਂ ਜੋ ਯੂਨੀਵਰਸਿਟੀ ਦੀ ਤਰੱਕੀ ਅਤੇ ਲੋੜਾਂ ਪੂਰੀਆਂ ਹੋ ਸਕਣ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ