Good News: ਸਰਕਾਰੀ ਸਕੂਲਾਂ ਵਿੱਚ ਨਾਨ ਟੀਚਿੰਗ ਸਟਾਫ਼ ਦੀਆਂ 5200 ਖਾਲੀ ਅਸਾਮੀਆਂ ਨੂੰ ਛੇਤੀ ਭਰਨ ਜਾ ਰਹੀ ਸਰਕਾਰ

Published: 

25 Jun 2023 08:16 AM IST

Non Teaching Staff Recruitment: ਇਸ ਵਾਰ ਕੈਬਨਿਟ ਮੰਤਰੀਆਂ ਨੇ ਮੁਲਾਜ਼ਮ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਵਿਭਾਗ ਵੱਲੋਂ ਨਾਨ-ਟੀਚਿੰਗ ਸਟਾਫ਼ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪੱਕਾ ਭਰੋਸਾ ਦਿੱਤਾ ਗਿਆ ਸੀ।

Good News: ਸਰਕਾਰੀ ਸਕੂਲਾਂ ਵਿੱਚ ਨਾਨ ਟੀਚਿੰਗ ਸਟਾਫ਼ ਦੀਆਂ 5200 ਖਾਲੀ ਅਸਾਮੀਆਂ ਨੂੰ ਛੇਤੀ ਭਰਨ ਜਾ ਰਹੀ ਸਰਕਾਰ
Follow Us On
Non Teaching Staff Recruitment: ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਦੇ ਪੱਧਰ ਨੂੰ ਸੁਧਾਰਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਸਰਕਾਰ ਨੇ ਜਿੱਥੇ ਪਿਛਲੇ ਦਿਨੀਂ ਅਧਿਆਪਕਾਂ ਦੀ ਭਰਤੀਆਂ ਅਤੇ ਪੱਕੇ ਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਸੀ, ਉੱਥੇ ਹੀ ਹੁਣ ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਗੈਰ-ਅਧਿਆਪਕ ਅਸਾਮੀਆਂ ਨੂੰ ਵੀ ਭਰਨ ਜਾ ਰਹੀ ਹੈ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ 5200 ਦੇ ਕਰੀਬ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਕੀਤੀ ਜਾਵੇਗੀ। ਇਸ ਦੇ ਲਈ ਸਿੱਖਿਆ ਵਿਭਾਗ ਨੇ ਇਕ ਏਜੰਡਾ ਤਿਆਰ ਕੀਤਾ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਕਿਹੜੇ-ਕਿਹੜੇ ਜ਼ਿਲਿਆਂ ਦੇ ਸਕੂਲਾਂ ‘ਚ ਨਾਨ-ਟੀਚਿੰਗ ਸਟਾਫ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਇਨ੍ਹਾਂ ਵੇਰਵਿਆਂ ਅਨੁਸਾਰ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ। ਇਸ ਏਜੰਡੇ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਰੱਖਿਆ ਜਾਵੇਗਾ ਅਤੇ ਉਮੀਦ ਹੈ ਕਿ ਸਰਕਾਰ ਇਸ ਏਜੰਡੇ ‘ਤੇ ਮੋਹਰ ਲਾ ਦੇਵੇਗੀ ਅਤੇ ਉਸ ਤੋਂ ਬਾਅਦ ਸਾਰੇ ਸਕੂਲਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਨੌਜਵਾਨਾਂ ਨੂੰ ਮਿਲ ਸਕਣਗੇ ਰੁਜ਼ਗਾਰ ਦੇ ਮੌਕੇ

ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣਗੇ। ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲਾਂ ਵਿੱਚ ਅਧਿਆਪਕਾਂ ਤੋਂ ਇਲਾਵਾ ਹੋਰ ਖਾਲੀ ਪਈਆਂ ਅਸਾਮੀਆਂ ਨੂੰ ਵੀ ਤੁਰੰਤ ਭਰਿਆ ਜਾਵੇ। ਇਸ ਸਬੰਧੀ ਮੁੱਖ ਮੰਤਰੀ ਸਮੇਤ ਸਿੱਖਿਆ ਮੰਤਰੀ ਨੂੰ ਵਾਰ-ਵਾਰ ਮੰਗ ਪੱਤਰ ਸੌਂਪੇ ਗਏ ਸਨ। ਪਰ ਪਿਛਲੀਆਂ ਸਰਕਾਰਾਂ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਦਾ ਭਰੋਸਾ ਹੀ ਦਿੰਦੀਆਂ ਰਹੀਆਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ