One Day World Cup-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਪੰਜਾਬ ਨੂੰ ਬਾਹਰ ਰੱਖਣਾ ਖੁੱਲੇਆਮ ਵਿਤਕਰੇਬਾਜ਼ੀ, ਖੇਡ ਮੰਤਰੀ ਬੋਲੇ – ਸਿਆਸੀ ਫੈਸਲਾ
ਖੇਡ ਮੰਤਰੀ ਦਾ ਕਹਿਣਾ ਹੈ ਕਿ ਮੁਹਾਲੀ ਨੂੰ ਮੇਜ਼ਬਾਨ ਸ਼ਹਿਰਾਂ ਦੀ ਲਿਸਟ ਚ ਸ਼ਾਮਲ ਨਾ ਕਰਨਾ ਬਹੁਤ ਵੱਡੀ ਧੱਕੇਸ਼ਾਹੀ ਹੈ। ਪੰਜਾਬ ਨਾਲ ਹੋਈ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਇਸ ਮੁੱਦੇ ਨੂੰ ਬੀਸੀਸੀਆਈ ਅੱਗੇ ਚੁੱਕੇਗੀ।
ਮੀਤ ਹੇਅਰ
ਚੰਡੀਗੜ੍ਹ ਨਿਊਜ਼। ਆਈਸੀਸੀ ਨੇ ਇਸ ਸਾਲ ਅਕਤੂਬਰ-ਨਵੰਬਰ ਦੌਰਾਨ ਭਾਰਤ ਵਿੱਚ ਹੋਣ ਵਾਲੇ ਵਨਡੇ ਕ੍ਰਿਕਟ ਵਿਸ਼ਵ ਕੱਪ-2023 ਦਾ ਮੰਗਲਵਾਰ ਸ਼ੈਡਿਊਲ ਜਾਰੀ ਕਰ ਦਿੱਤਾ। ਇਸ ਸ਼ੈਡਿਊਲ ਮੁਤਾਬਕ, ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਕ੍ਰਿਕੇਟ ਮੈਚ ਦੇ ਮੁਕਾਬਲੇ ਕਰਵਾਏ ਜਾਣਗੇ। ਬੀਸੀਸੀਆਈ ਨੇ ਇਨ੍ਹਾਂ ਸ਼ਹਿਰਾਂ ਦੇ ਨਾਂ ਵੀ ਨਸ਼ਰ ਕੀਤੇ ਹਨ। ਪਰ ਇਨ੍ਹਾਂ ਸ਼ਹਿਰਾਂ ਵਿੱਚ ਮੁਹਾਲੀ ਦਾ ਨਾਂ ਸ਼ਾਮਲ ਨਹੀਂ ਹੈ। ਇਸ ਫੈਸਲੇ ਦੀ ਨਿਖੇਧੀ ਕਰਦਿਆਂ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ।
ਮੀਤ ਹੇਅਰ ਦਾ ਕਹਿਣਾ ਹੈ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ। ਮੁਹਾਲੀ ਦਾ ਪੀਸੀਏ ਸਟੇਡੀਅਮ ਬਣਨ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੋਵੇ ਅਤੇ ਮੁਹਾਲੀ ਵਿਖੇ ਕੋਈ ਮੈਚ ਨਾ ਕਰਵਾਇਆ ਜਾਵੇ।
ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਚੋਂ ਮੁਹਾਲੀ ਨੂੰ ਬਾਹਰ ਕਰਨਾ ਬਹੁਤ ਮੰਦਭਾਗਾ ਹੈ।ਇਹ ਵਿਤਕਰੇਬਾਜ਼ੀ ਸਿਆਸਤ ਤੋਂ ਪ੍ਰੇਰਿਤ ਹੈ।ਪੰਜਾਬ ਨੇ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਅਤੇ ਮੁਹਾਲੀ ਸਟੇਡੀਅਮ ਦੁਨੀਆਂ ਦੇ ਚੋਟੀ ਦੇ ਸਟੇਡੀਅਮਾਂ ਚੋਂ ਇਕ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਇਹ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।
— Gurmeet Singh Meet Hayer (@meet_hayer) June 27, 2023ਇਹ ਵੀ ਪੜ੍ਹੋ


