One Day World Cup-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਪੰਜਾਬ ਨੂੰ ਬਾਹਰ ਰੱਖਣਾ ਖੁੱਲੇਆਮ ਵਿਤਕਰੇਬਾਜ਼ੀ, ਖੇਡ ਮੰਤਰੀ ਬੋਲੇ – ਸਿਆਸੀ ਫੈਸਲਾ

Updated On: 

27 Jun 2023 19:13 PM

ਖੇਡ ਮੰਤਰੀ ਦਾ ਕਹਿਣਾ ਹੈ ਕਿ ਮੁਹਾਲੀ ਨੂੰ ਮੇਜ਼ਬਾਨ ਸ਼ਹਿਰਾਂ ਦੀ ਲਿਸਟ ਚ ਸ਼ਾਮਲ ਨਾ ਕਰਨਾ ਬਹੁਤ ਵੱਡੀ ਧੱਕੇਸ਼ਾਹੀ ਹੈ। ਪੰਜਾਬ ਨਾਲ ਹੋਈ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਇਸ ਮੁੱਦੇ ਨੂੰ ਬੀਸੀਸੀਆਈ ਅੱਗੇ ਚੁੱਕੇਗੀ।

One Day World Cup-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਪੰਜਾਬ ਨੂੰ ਬਾਹਰ ਰੱਖਣਾ ਖੁੱਲੇਆਮ ਵਿਤਕਰੇਬਾਜ਼ੀ, ਖੇਡ ਮੰਤਰੀ ਬੋਲੇ - ਸਿਆਸੀ ਫੈਸਲਾ

ਮੀਤ ਹੇਅਰ

Follow Us On

ਚੰਡੀਗੜ੍ਹ ਨਿਊਜ਼। ਆਈਸੀਸੀ ਨੇ ਇਸ ਸਾਲ ਅਕਤੂਬਰ-ਨਵੰਬਰ ਦੌਰਾਨ ਭਾਰਤ ਵਿੱਚ ਹੋਣ ਵਾਲੇ ਵਨਡੇ ਕ੍ਰਿਕਟ ਵਿਸ਼ਵ ਕੱਪ-2023 ਦਾ ਮੰਗਲਵਾਰ ਸ਼ੈਡਿਊਲ ਜਾਰੀ ਕਰ ਦਿੱਤਾ। ਇਸ ਸ਼ੈਡਿਊਲ ਮੁਤਾਬਕ, ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਕ੍ਰਿਕੇਟ ਮੈਚ ਦੇ ਮੁਕਾਬਲੇ ਕਰਵਾਏ ਜਾਣਗੇ। ਬੀਸੀਸੀਆਈ ਨੇ ਇਨ੍ਹਾਂ ਸ਼ਹਿਰਾਂ ਦੇ ਨਾਂ ਵੀ ਨਸ਼ਰ ਕੀਤੇ ਹਨ। ਪਰ ਇਨ੍ਹਾਂ ਸ਼ਹਿਰਾਂ ਵਿੱਚ ਮੁਹਾਲੀ ਦਾ ਨਾਂ ਸ਼ਾਮਲ ਨਹੀਂ ਹੈ। ਇਸ ਫੈਸਲੇ ਦੀ ਨਿਖੇਧੀ ਕਰਦਿਆਂ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ।

ਮੀਤ ਹੇਅਰ ਦਾ ਕਹਿਣਾ ਹੈ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ। ਮੁਹਾਲੀ ਦਾ ਪੀਸੀਏ ਸਟੇਡੀਅਮ ਬਣਨ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੋਵੇ ਅਤੇ ਮੁਹਾਲੀ ਵਿਖੇ ਕੋਈ ਮੈਚ ਨਾ ਕਰਵਾਇਆ ਜਾਵੇ।

‘ਮੁਹਾਲੀ ਨੂੰ ਨਹੀਂ ਦਿੱਤੀ ਗਈ ਲੀਗ ਮੈਚ ਦੀ ਵੀ ਮੇਜ਼ਬਾਨੀ’

ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀ ਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇਕ ਲੀਗ ਮੈਚ ਦੀ ਵੀ ਮੇਜ਼ਬਾਨੀ ਮੁਹਾਲੀ ਨੂੰ ਨਹੀਂ ਦਿੱਤੀ ਗਈ ਹੈ। ਜਦਕਿ ਅਹਿਮਦਾਬਾਦ ਵਿੱਚ ਪਹਿਲਾਂ ਤੇ ਫ਼ਾਈਨਲ ਮੈਚ ਕਰਵਾਉਣ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਵੀ ਇੱਥੇ ਹੀ ਕਰਵਾਇਆ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇਕ ਹੈ, ਸਗੋਂ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸ਼੍ਰੇਣੀ ਚੋਂ ਬਾਹਰ ਰੱਖਣਾ ਪੂਰੀ ਤਰ੍ਹਾਂ ਨਾਲ ਸਿਆਸਤ ਤੋਂ ਪ੍ਰੇਰਿਤ ਹੈ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿੱਥੇ ਕੌਮਾਂਤਰੀ ਹਵਾਈ ਅੱਡਾ ਹੈ ਤਾਂ ਉੱਥੇ ਹੀ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਸ਼ਾਨਦਾਰ ਹੋਟਲ ਅਤੇ ਵੇਖਣ ਲਈ ਕਈ ਇਤਿਹਾਸਕ ਥਾਵਾਂ ਵੀ ਹਨ। ਮੁਹਾਲੀ ਵੱਚ ਮੈਚ ਹੋਣ ਨਾਲ ਖੇਡ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲਣਾ ਸੀ, ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਨੂੰ ਬਹੁਤ ਵੱਡੀ ਮਦਦ ਮਿਲਦੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ