AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਉਮਰ ਮਹਿਜ਼ 8 ਸਾਲ, ਦਿਮਾਗ਼ ਸ਼ਾਤਰ… ਪੰਚਕੂਲਾ ‘ਚ KG ਦੀ ਬੱਚੀ ‘ਤੇ ਜਾਨਲੇਵਾ ਹਮਲਾ ਕਰਕੇ ਮੁਲਜ਼ਮ ਵਿਦਿਆਰਥੀ ਨੇ ਰਚੀ ਝੂਠੀ ਕਹਾਣੀ

ਪੰਚਕੂਲਾ ਦੇ ਸੰਸਕ੍ਰਿਤੀ ਮਾਡਲ ਸਕੂਲ ਵਿੱਚ 8 ਸਾਲਾ ਮੁਲਜ਼ਮ ਵਿਦਿਆਰਥੀ ਨੇ ਕੇਜੀ ਦੀ ਮਾਸੂਮ ਬੱਚੀ ਨੂੰ ਵਰਗਲਾ ਕੇ ਸੁੰਨਸਾਨ ਕਮਰੇ ਵਿੱਚ ਲਿਜਾ ਕੇ ਗਮਲੇ ਤੇ ਪੱਥਰਾਂ ਨਾਲ ਜਾਨਲੇਵਾ ਹਮਲਾ ਕੀਤਾ। ਗੰਭੀਰ ਜ਼ਖ਼ਮੀ ਬੱਚੀ ਪੀਜੀਆਈ ਚੰਡੀਗੜ੍ਹ ਵਿਖੇ ਵੈਂਟੀਲੇਟਰ ਤੇ ਹੈ। ਸਕੂਲ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਉਣ ਮਗਰੋਂ ਸਿੱਖਿਆ ਮੰਤਰੀ ਨੇ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

ਉਮਰ ਮਹਿਜ਼ 8 ਸਾਲ, ਦਿਮਾਗ਼ ਸ਼ਾਤਰ... ਪੰਚਕੂਲਾ 'ਚ KG ਦੀ ਬੱਚੀ 'ਤੇ ਜਾਨਲੇਵਾ ਹਮਲਾ ਕਰਕੇ ਮੁਲਜ਼ਮ ਵਿਦਿਆਰਥੀ ਨੇ ਰਚੀ ਝੂਠੀ ਕਹਾਣੀ
mohit-malhotra
| Published: 31 Oct 2026 16:52 PM IST
Share

ਪੰਚਕੂਲਾ ਸਥਿਤ ਸੰਸਕ੍ਰਿਤੀ ਮਾਡਲ ਸਕੂਲ ਅੰਦਰ ਕੇਜੀ (KG) ਜਮਾਤ ਦੀ ਇੱਕ ਮਾਸੂਮ ਬੱਚੀ ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਸਕੂਲ ਪ੍ਰਸ਼ਾਸਨ ਦੀਆਂ ਇੱਕ ਤੋਂ ਬਾਅਦ ਇੱਕ ਗੰਭੀਰ ਲਾਪ੍ਰਵਾਹੀਆਂ ਉੱਭਰ ਕੇ ਸਾਹਮਣੇ ਆਈਆਂ ਹਨ। ਮਾਮਲੇ ਮੁਤਾਬਕ 8 ਸਾਲਾ ਮੁਲਜ਼ਮ ਵਿਦਿਆਰਥੀ ਨੇ ਨਾ ਸਿਰਫ਼ ਪਿਤਾ ਦਾ ਝੂਠਾ ਬਹਾਨਾ ਬਣਾ ਕੇ ਮਾਸੂਮ ਬੱਚੀ ਨੂੰ ਇੱਕ ਸੁੰਨਸਾਨ ਕਮਰੇ ਵਿੱਚ ਲਿਜਾ ਕੇ ਗਮਲਿਆਂ ਅਤੇ ਪੱਥਰਾਂ ਨਾਲ ਬੇਰਹਿਮੀ ਨਾਲ ਕੁੱਟਿਆ, ਸਗੋਂ ਭੇਤ ਖੁੱਲ੍ਹਣ ਦੇ ਡਰੋਂ ਬੱਚੀ ਦੇ ਪਿਤਾ ਨੂੰ ਗੁਮਰਾਹ ਕਰਨ ਲਈ ਇੱਕ ਮਨਘੜਤ ਕਹਾਣੀ ਵੀ ਰਚ ਦਿੱਤੀ।

ਦੂਜੇ ਪਾਸੇ, ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਵੀਡੀਓ ਇੰਨੀ ਭਿਆਨਕ ਤੇ ਖ਼ੌਫ਼ਨਾਕ ਸੀ ਕਿ ਉਨ੍ਹਾਂ ਕੋਲੋਂ ਪੂਰੀ ਵੇਖੀ ਵੀ ਨਹੀਂ ਗਈ। ਇਸ ਪੂਰੇ ਘਟਨਾਕ੍ਰਮ ਦੀ ਬਾਰੀਕੀ ਨਾਲ ਪੜਤਾਲ ਲਈ ਉੱਚ ਪੱਧਰੀ ਜਾਂਚ ਕਮੇਟੀ ਗਠਿਤ ਕਰ ਦਿੱਤੀ ਗਈ ਹੈ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵਿਦਿਆਰਥੀ ਦੀਆਂ ਅਜਿਹੀਆਂ ਹਰਕਤਾਂ ਅਤੇ ਛੋਟੇ ਬੱਚਿਆਂ ਨਾਲ ਕੁੱਟਮਾਰ ਕਰਨ ਸਬੰਧੀ ਸ਼ਿਕਾਇਤਾਂ ਪਹਿਲਾਂ ਵੀ ਸਕੂਲ ਪ੍ਰਬੰਧਕਾਂ ਕੋਲ ਪਹੁੰਚੀਆਂ ਸਨ, ਪ੍ਰੰਤੂ ਇਸ ਦੇ ਬਾਵਜੂਦ ਉਸ ਉੱਪਰ ਕੋਈ ਨਿਗਰਾਨੀ ਨਹੀਂ ਰੱਖੀ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਕੈਮਰੇ ਵਿੱਚ ਇਸ ਘਟਨਾ ਦੀ ਸਮੁੱਚੀ ਵਾਰਦਾਤ ਕੈਦ ਹੋਈ, ਉਸ ਦੀ ਲਾਈਵ ਸਕ੍ਰੀਨ ਪ੍ਰਿੰਸੀਪਲ ਦੇ ਦਫ਼ਤਰ ਵਿੱਚ ਬਿਲਕੁਲ ਸਾਹਮਣੇ ਚੱਲ ਰਹੀ ਸੀ। ਇਸ ਦੇ ਬਾਵਜੂਦ ਘਟਨਾ ਸਮੇਂ ਕੈਮਰਿਆਂ ਦੀ ਲਾਈਵ ਨਿਗਰਾਨੀ ਕਰਨ ਲਈ ਕੋਈ ਵੀ ਜ਼ਿੰਮੇਵਾਰ ਵਿਅਕਤੀ ਮੌਜੂਦ ਨਹੀਂ ਸੀ। ਲਾਚਾਰ ਪਿਤਾ ਸਕੂਲ ਕੰਪਲੈਕਸ ਵਿੱਚ ਕਰੀਬ 3 ਘੰਟਿਆਂ ਤੱਕ ਆਪਣੀ ਮਾਸੂਮ ਬੱਚੀ ਦੀ ਭਾਲ ਕਰਦਾ ਰਿਹਾ, ਪਰ ਸੁਰੱਖਿਆ ਮੁਲਾਜ਼ਮਾਂ ਨੇ ਉੱਪਰਲੀਆਂ ਮੰਜ਼ਿਲਾਂ ਦੇ ਕਮਰਿਆਂ ਨੂੰ ਬਿਨਾਂ ਜਾਂਚ ਕੀਤਿਆਂ ਹੀ ਬਾਹਰੋਂ ਜਿੰਦਰੇ ਜੜ ਦਿੱਤੇ ਅਤੇ ਨਾ ਹੀ ਸੀਸੀਟੀਵੀ ਫੁਟੇਜ ਦੀ ਫ਼ੌਰੀ ਜਾਂਚ ਕੀਤੀ ਗਈ।

ਪਾਪਾ ਬੁਲਾ ਰਹੇ ਨੇ ਕਹਿ ਕੇ ਉੱਪਰ ਲੈ ਗਿਆ

ਮਿਲੀ ਜਾਣਕਾਰੀ ਮੁਤਾਬਕ ਆਰੋਪੀ ਵਿਦਿਆਰਥੀ ਬੱਚੀ ਕੋਲ ਪਹੁੰਚਿਆ ਅਤੇ ਕਹਿਣ ਲੱਗਾ ਕਿ “ਤੁਹਾਡੀ ਛੁੱਟੀ ਹੋ ਗਈ ਹੈ ਅਤੇ ਤੁਹਾਡੇ ਪਾਪਾ ਬਾਹਰ ਬੁਲਾ ਰਹੇ ਹਨ।” ਮਾਸੂਮ ਬੱਚੀ ਉਸ ਦੇ ਝਾਂਸੇ ਵਿੱਚ ਆ ਗਈ ਅਤੇ ਉਹ ਉਸ ਨੂੰ ਸਕੂਲ ਦੀ ਪਹਿਲੀ ਮੰਜ਼ਿਲ ਤੇ ਸਥਿਤ ਇੱਕ ਸੁੰਨਸਾਨ ਕਮਰੇ ਵਿੱਚ ਲੈ ਗਿਆ। ਪਹਿਲੀ ਮੰਜ਼ਿਲ ਤੇ ਲਿਜਾ ਕੇ ਉਸ ਨੇ ਬੱਚੀ ਨੂੰ ਲੱਤਾਂ ਮਾਰੀਆਂ, ਪੱਥਰਾਂ ਨਾਲ ਹਮਲਾ ਕੀਤਾ ਅਤੇ ਭਾਰੀ ਗਮਲੇ ਚੁੱਕ ਕੇ ਉਸ ਦੇ ਸਿਰ ਤੇ ਚਿਹਰੇ ਤੇ ਵਾਰ ਕੀਤੇ। ਬੱਚੀ ਦੇ ਬੇਹੋਸ਼ ਹੋ ਜਾਣ ਮਗਰੋਂ ਵੀ ਉਹ ਉਸ ਨੂੰ ਬੇਰਹਿਮੀ ਨਾਲ ਜ਼ਮੀਨ ਤੇ ਘੜੀਸਦਾ ਰਿਹਾ। ਜਦੋਂ ਕਾਫ਼ੀ ਦੇਰ ਤੱਕ ਬੱਚੀ ਨਹੀਂ ਮਿਲੀ ਅਤੇ ਉਸ ਦਾ ਪਿਤਾ ਲੱਭਦਾ ਹੋਇਆ ਉੱਪਰ ਪਹੁੰਚਿਆ, ਤਾਂ ਮੁਲਜ਼ਮ ਬੱਚਾ ਡਰ ਗਿਆ। ਉਹ ਖ਼ੁਦ ਪਿਤਾ ਨੂੰ ਉਸ ਕਮਰੇ ਤੱਕ ਲੈ ਕੇ ਗਿਆ ਅਤੇ ਬੜੀ ਚਲਾਕੀ ਨਾਲ ਕਹਿਣ ਲੱਗਾ “ਕੁਝ ਸੀਨੀਅਰ ਵਿਦਿਆਰਥੀਆਂ ਨੇ ਤੁਹਾਡੀ ਧੀ ਦੀ ਕੁੱਟਮਾਰ ਕਰਕੇ ਉਸ ਨੂੰ ਇੱਥੇ ਜ਼ਖ਼ਮੀ ਹਾਲਤ ਵਿੱਚ ਸੁੱਟ ਦਿੱਤਾ ਹੈ।”

‘ਮੈਥੋਂ ਦੇਖੀ ਨਹੀਂ ਗਈ ਵੀਡੀਓ’: ਸਿੱਖਿਆ ਮੰਤਰੀ

ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਇਹ ਵੀਡੀਓ ਦੇਖੀ ਹੈ ਅਤੇ ਇਹ ਇੰਨੀ ਦਰਦਨਾਕ ਸੀ ਕਿ ਉਨ੍ਹਾਂ ਕੋਲੋਂ ਪੂਰੀ ਵੇਖੀ ਨਹੀਂ ਗਈ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਬੱਚੀ ਨਾਲ ਅਜਿਹੀ ਘਟਨਾ ਵਾਪਰਨਾ ਬੇਹੱਦ ਦਿਲ ਕੰਬਾਊ ਹੈ। ਉਨ੍ਹਾਂ ਨੇ ਤੁਰੰਤ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਅੱਜ ਜਾਂ ਕੱਲ੍ਹ ਤੱਕ ਇਸ ਕਮੇਟੀ ਦੀ ਜਾਂਚ ਰਿਪੋਰਟ ਸਾਹਮਣੇ ਆ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਵਿੱਚ ਜੋ ਵੀ ਅਧਿਕਾਰੀ ਜਾਂ ਸਕੂਲ ਪ੍ਰਸ਼ਾਸਨ ਦਾ ਮੁਲਾਜ਼ਮ ਲਾਪ੍ਰਵਾਹ ਪਾਇਆ ਗਿਆ, ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਤੇ ਪ੍ਰਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੀਜੀਆਈ ਚੰਡੀਗੜ੍ਹ ਚ ਵੈਂਟੀਲੇਟਰ ਤੇ ਮਾਸੂਮ

ਸੈਕਟਰ-6 ਸਥਿਤ ਸਿਵਲ ਹਸਪਤਾਲ ਵਿੱਚ ਮੁੱਢਲੇ ਇਲਾਜ ਮਗਰੋਂ ਗੰਭੀਰ ਹਾਲਤ ਨੂੰ ਦੇਖਦਿਆਂ ਬੱਚੀ ਨੂੰ ਤੁਰੰਤ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਆਈਸੀਯੂ ਅੰਦਰ ਵੈਂਟੀਲੇਟਰ ਤੇ ਉਸ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਸੈਕਟਰ-20 ਥਾਣੇ ਦੇ ਮੁਖੀ ਯਸ਼ਦੀਪ ਅਤੇ ਜਾਂਚ ਅਧਿਕਾਰੀ ਪ੍ਰਦੀਪ ਕੁਮਾਰ ਪੁਲਿਸ ਟੀਮ ਸਮੇਤ ਸਕੂਲ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮ ਬੱਚੇ ਦੇ ਪਰਿਵਾਰਕ ਮੈਂਬਰਾਂ ਕੋਲੋਂ ਵੀ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਸ ਦੇ ਅਜਿਹੇ ਹਿੰਸਕ ਵਤੀਰੇ ਅਤੇ ਕਾਰਨਾਂ ਦੀ ਅਸਲੀਅਤ ਸਾਹਮਣੇ ਆ ਸਕੇ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...