AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਯੂਨੀਵਰਸਿਟੀ ਚੋਣਾਂ: ABVP ਦੇ ਅੰਕਿਤ ਦੂਜੀ ਵਾਰ ਬਣੇ ਪ੍ਰਧਾਨ; CYSS ਦੂਜੇ ਤੇ NSUI ਤੀਜੇ ਨੰਬਰ ‘ਤੇ ਰਹੀ

ਪੰਜਾਬ ਯੂਨੀਵਰਸਿਟੀ (ਪੀ.ਯੂ.) ਚੰਡੀਗੜ੍ਹ ਵਿਦਿਆਰਥੀ ਕੌਂਸਲ ਚੋਣਾਂ ਦੇ ਸਾਹਮਣੇ ਆਏ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਨੇ ਵੱਡੀ ਜਿੱਤ ਦਰਜ ਕਰਦਿਆਂ ਬਾਜ਼ੀ ਮਾਰ ਲਈ ਹੈ। ਵਿਦਿਆਰਥੀ ਆਗੂ ਅੰਕਿਤ ਨੇ ਲਗਾਤਾਰ ਦੂਜੀ ਵਾਰ ਪ੍ਰਧਾਨਗੀ ਦੇ ਅਹੁਦੇ 'ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।

ਪੰਜਾਬ ਯੂਨੀਵਰਸਿਟੀ ਚੋਣਾਂ: ABVP ਦੇ ਅੰਕਿਤ ਦੂਜੀ ਵਾਰ ਬਣੇ ਪ੍ਰਧਾਨ; CYSS ਦੂਜੇ ਤੇ NSUI ਤੀਜੇ ਨੰਬਰ 'ਤੇ ਰਹੀ
shubham-anand
| Updated On: 31 Aug 2026 19:33 PM IST
Share

ਪੰਜਾਬ ਯੂਨੀਵਰਸਿਟੀ (ਪੀ.ਯੂ.) ਚੰਡੀਗੜ੍ਹ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਦੇ ਉਮੀਦਵਾਰ ਅੰਕਿਤ ਬਿਢਾਨ ਨੇ ਪ੍ਰਧਾਨਗੀ ਦੇ ਅਹੁਦੇ ‘ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਅੰਕਿਤ ਬਿਢਾਨ ਨੂੰ ਇਨ੍ਹਾਂ ਚੋਣਾਂ ਵਿੱਚ ਕੁੱਲ 2,879 ਵੋਟਾਂ ਹਾਸਲ ਹੋਈਆਂ। ਉਹ ਮੂਲ ਰੂਪ ਵਿੱਚ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਜੀਂਦ ਤੋਂ ਗ੍ਰੈਜੂਏਸ਼ਨ ਮੁਕੰਮਲ ਕਰਨ ਉਪਰੰਤ ਪੰਜਾਬ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਤੋਂ ਲਾਅ ਦੀ ਪੜ੍ਹਾਈ ਕੀਤੀ ਹੈ। ਮੌਜੂਦਾ ਸਮੇਂ ਵਿੱਚ ਉਹ ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਦ ਸਟੱਡੀ ਆਫ਼ ਸੋਸ਼ਲ ਇਨਕਲੂਜ਼ਨ ਵਿੱਚ ਰਿਸਰਚ ਸਕਾਲਰ (ਪੀ.ਐੱਚ.ਡੀ.) ਵਜੋਂ ਅਧਿਐਨ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ, ਅੰਮ੍ਰਿਤਪਾਲ ਸਮਰਥਕ ਜਥੇਬੰਦੀ ‘ਸੱਥ’ ਨੂੰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਪਿਛਲੀ ਵਾਰ ਦੇ ਫ਼ਤਵੇ ਨੂੰ ਉਲਟਾ ਕੇ ਰੱਖ ਦਿੱਤਾ ਹੈ, ਜਿਸ ਦੇ ਪੰਜਾਬ ਦੀ ਸਿਆਸਤ ਵਿੱਚ ਦੂਰਗਾਮੀ ਪ੍ਰਭਾਵ ਪੈਣ ਦੇ ਆਸਾਰ ਹਨ।

ਸਾਲ 2021 ਤੋਂ ਵਿਦਿਆਰਥੀ ਰਾਜਨੀਤੀ ਵਿੱਚ ਸਰਗਰਮ

ਇਸ ਸ਼ਾਨਦਾਰ ਜਿੱਤ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਅੰਕਿਤ ਬਿਢਾਨ ਨੇ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੀ ਨਿੱਜੀ ਜਿੱਤ ਨਹੀਂ ਹੈ, ਸਗੋਂ ਸਮੁੱਚੀ ‘ਜੈਨ-ਜ਼ੀ’ (ਨੌਜਵਾਨ ਪੀੜ੍ਹੀ) ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਚੋਣ ਨਤੀਜਿਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨੌਜਵਾਨ ਪੀੜ੍ਹੀ ਦੇ ਦਿਲਾਂ ਵਿੱਚ ABVP ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਪ੍ਰਤੀ ਅਟੁੱਟ ਵਿਸ਼ਵਾਸ ਹੈ। ਅੰਕਿਤ ਨੇ ਵਿਦਿਆਰਥੀਆਂ ਵੱਲੋਂ ਪ੍ਰਗਟਾਏ ਭਰੋਸੇ ਲਈ ਸਮੂਹ ਸਾਥੀਆਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਂਪਸ ਦੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਜ਼ਿਕਰਯੋਗ ਹੈ ਕਿ ਉਹ ਸਾਲ 2021 ਤੋਂ ਲਗਾਤਾਰ ABVP ਜਥੇਬੰਦੀ ਨਾਲ ਜੁੜੇ ਹੋਏ ਹਨ।

ਸਿਆਸੀ ਸੰਦੇਸ਼ ਅਤੇ SOI ਦਾ ਅਹਿਮ ਸਮਰਥਨ

ਅੰਕਿਤ ਬਿਢਾਨ ਦੇ ਬਿਆਨਾਂ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ABVP ਇਸ ਜਿੱਤ ਨੂੰ ਸਿਰਫ਼ ਵਿਦਿਆਰਥੀ ਰਾਜਨੀਤੀ ਤੱਕ ਸੀਮਤ ਨਾ ਰੱਖ ਕੇ ਇੱਕ ਵਿਆਪਕ ਸਿਆਸੀ ਸੁਨੇਹੇ ਵਜੋਂ ਵੇਖ ਰਹੀ ਹੈ। ਦੱਸਣਯੋਗ ਹੈ ਕਿ ਵੋਟਿੰਗ ਤੋਂ ਠੀਕ ਪਹਿਲਾਂ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (SOI) ਨੇ ਵੀ ਅੰਕਿਤ ਬਿਢਾਨ ਨੂੰ ਆਪਣਾ ਰਸਮੀ ਸਮਰਥਨ ਦੇਣ ਦਾ ਐਲਾਨ ਕੀਤਾ ਸੀ, ਜਿਸ ਨੇ ਉਨ੍ਹਾਂ ਦੀ ਜਿੱਤ ਦੀ ਰਾਹ ਹੋਰ ਪੱਧਰੀ ਕੀਤੀ।

ਲਗਾਤਾਰ ਦੂਜੇ ਸਾਲ ਪੰਜਾਬ ਯੂਨੀਵਰਸਿਟੀ ‘ਚ ABVP ਦਾ ਕਬਜ਼ਾ

ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ABVP ਦਾ ਉਮੀਦਵਾਰ ਪ੍ਰਧਾਨਗੀ ਦੇ ਅਹੁਦੇ ‘ਤੇ ਕਾਬਜ਼ ਹੋਇਆ ਹੈ। ਪਿਛਲੇ ਵਰ੍ਹੇ ਹੋਈਆਂ ਵਿਦਿਆਰਥੀ ਚੋਣਾਂ ਵਿੱਚ ABVP ਦੇ ਉਮੀਦਵਾਰ ਗੌਰਵ ਵੀਰ ਸੋਹਲ ਨੇ ਪ੍ਰਧਾਨਗੀ ਜਿੱਤ ਕੇ ਯੂਨੀਵਰਸਿਟੀ ਵਿੱਚ ਜਥੇਬੰਦੀ ਦਾ ਪਹਿਲਾ ਇਤਿਹਾਸਕ ਖ਼ਾਤਾ ਖੋਲ੍ਹਿਆ ਸੀ।

ਉਸ ਸਮੇਂ ਗੌਰਵ ਵੀਰ ਸੋਹਲ ਨੇ 3,148 ਵੋਟਾਂ ਪ੍ਰਾਪਤ ਕਰਕੇ ਸਟੂਡੈਂਟ ਫਰੰਟ ਦੇ ਉਮੀਦਵਾਰ ਸੁਮਿਤ ਸ਼ਰਮਾ ਨੂੰ 488 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਹੁਣ ਇਸ ਵਾਰ ਅੰਕਿਤ ਬਿਢਾਨ ਦੀ ਜਿੱਤ ਨਾਲ ਜਥੇਬੰਦੀ ਨੇ ਆਪਣੀ ਪਕੜ ਹੋਰ ਮਜ਼ਬੂਤ ਕਰ ਲਈ ਹੈ। ਲਗਾਤਾਰ ਦੂਜੀ ਵਾਰ ਮਿਲੀ ਇਸ ਇਤਿਹਾਸਕ ਜਿੱਤ ਤੋਂ ਬਾਅਦ ABVP ਆਗੂਆਂ ਅਤੇ ਸਮਰਥਕਾਂ ਨੇ ਕੈਂਪਸ ਵਿੱਚ ਢੋਲ ਦੇ ਡੱਗੇ ‘ਤੇ ਭੰਗੜੇ ਪਾ ਕੇ ਜ਼ੋਰਦਾਰ ਜਸ਼ਨ ਮਨਾਇਆ।

ਚੰਡੀਗੜ੍ਹ ਦੇ ਪ੍ਰਮੁੱਖ ਕਾਲਜਾਂ ਦੇ ਵਿਦਿਆਰਥੀ ਚੋਣ ਨਤੀਜੇ

ਪੰਜਾਬ ਯੂਨੀਵਰਸਿਟੀ ਕੈਂਪਸ ਦੇ ਨਾਲ-ਨਾਲ ਚੰਡੀਗੜ੍ਹ ਦੇ ਵੱਖ-ਵੱਖ ਕਾਲਜਾਂ ਵਿੱਚ ਵੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

ਡੀ.ਏ.ਵੀ. ਕਾਲਜ (ਸੈਕਟਰ-10): ਚੰਡੀਗੜ੍ਹ ਦੇ ਸੈਕਟਰ-10 ਸਥਿਤ ਡੀ.ਏ.ਵੀ. ਕਾਲਜ ਵਿੱਚ ਵਿਦਿਆਰਥੀ ਜਥੇਬੰਦੀ ਐੱਚ.ਐੱਸ.ਏ. (HSA) ਦੇ ਉਮੀਦਵਾਰ ਦੀਪਾਂਸ਼ੂ ਨੇ ਪ੍ਰਧਾਨਗੀ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ।

ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਫ਼ਾਰ ਗਰਲਜ਼ (ਸੈਕਟਰ-42): ਸੈਕਟਰ-42 ਸਥਿਤ ਲੜਕੀਆਂ ਦੇ ਸਰਕਾਰੀ ਪੀ.ਜੀ. ਕਾਲਜ ਵਿੱਚ ਵਨਿਕਾ ਚੌਧਰੀ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਚੁਣੀ ਗਈ ਹੈ।

ਜੀ.ਜੀ.ਡੀ.ਐੱਸ.ਡੀ. ਕਾਲਜ (ਸੈਕਟਰ-32): ਗੋਸਵਾਮੀ ਗਣੇਸ਼ ਦੱਤ ਸਨਾਤਨ ਧਰਮ (GGDSD) ਕਾਲਜ ਵਿੱਚ SDCU, NSUI ਅਤੇ HIMSU ਗਠਜੋੜ ਦੇ ਸਾਂਝੇ ਉਮੀਦਵਾਰ ਅਭਿਰਾਜ ਸਿੰਘ ਨੇ ਪ੍ਰਧਾਨਗੀ ਦੀ ਚੋਣ ਜਿੱਤੀ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ (ਸੈਕਟਰ-26): ਸੈਕਟਰ-26 ਸਥਿਤ ਖ਼ਾਲਸਾ ਕਾਲਜ ਵਿੱਚ ਸੀ.ਐੱਸ.ਐੱਫ. (CSF) ਜਥੇਬੰਦੀ ਦੇ ਨਵਜੋਤ ਸਿੰਘ ਪ੍ਰਧਾਨ ਚੁਣੇ ਗਏ ਹਨ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...