ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਗਮ ‘ਚ ਸ਼ਾਮਲ ਹੋਣਗੇ ਸੁਖਬੀਰ ਬਾਦਲ, ਸੀਐਮ ਬੋਲੇ -ਰਾਸ਼ਟਰਪਤੀ ਉਦਘਾਟਨ ਕਰਦੇ ਤਾਂ ਜਰੂਰ ਜਾਂਦੇ
Dr. Daljit Cheema ਨੇ ਕਿਹਾ ਕਿ ਕੇਜਰੀਵਾਲ ਜੀ ਇਸ ਗੱਲ ਦਾ ਜਵਾਬ ਦੇਣ ਕਿ ਜਦੋਂ ਰਾਸ਼ਟਰਪਤੀ ਜੀ ਚੰਡੀਗੜ੍ਹ ਦੌਰੇ 'ਤੇ ਰਾਜਭਵਨ ਵਿੱਚ ਆਏ ਸਨ ਤਾਂ ਉਨ੍ਹਾਂ ਨੇ ਆਪਣੇ ਮੁੱਖ ਮੰਤਰੀ ਨੂੰ ਉੱਥੇ ਜਾਣ ਲਈ ਕਿਉਂ ਨਹੀਂ ਕਿਹਾ। ਗਵਰਨਰ ਨੂੰ ਖੁਦ ਕਹਿਣਾ ਪਿਆ ਕਿ ਮੁੱਖ ਮੰਤਰੀ ਨੂੰ ਉੱਥੇ ਹੋਣਾ ਚਾਹੀਦਾ ਸੀ।
Politics on New Parliament Inauguration: ਆਉਂਦੀ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narender Modi) ਨਵੇਂ ਸਸੰਦ ਭਵਨ ਦਾ ਉਦਘਾਟਨ ਕਰਨਗੇ। ਇਸ ਸਮਾਗਮ ਵਿੱਚ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੀ ਸ਼ਾਮਲ ਹੋਣਗੇ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਦਿੱਤੀ ਹੈ। ਇਸ ਮੌਕੇ ਸੀਐੱਮ ਮਾਨ ਵੱਲੋਂ ਸਮਾਗਮ ਵਿੱਚ ਨਾ ਜਾਣ ਦੇ ਫੈਸਲੇ ਤੇ ਤੰਜ ਕੱਸਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਦੇਸ਼ ਲਈ ਬਹੁਤ ਮਾਣ ਦਾ ਮੌਕਾ ਹੈ, ਇਸ ਲਈ ਸਿਆਸਤ ਕਰਨ ਦੀ ਬਜਾਏ ਇਸ ਇਤਿਹਾਸਕ ਮੌਕੇ ਦਾ ਗਵਾਹ ਬਣਨਾ ਚਾਹੀਦਾ ਹੈ।
ਬੁੱਧਵਾਰ ਨੂੰ ਸੀਨੀਅਰ ਅਕਾਲੂ ਆਗੂ ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਫੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੇਂ ਸਸੰਦ ਭਵਨ ਦੇ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨਹੀਂ ਚਾਹੁੰਦੀ ਕਿ ਇਸ ਮੌਕੇ ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਕੀਤੀ ਜਾਵੇ। ਨਾਲ ਹੀ ਚੀਮਾ ਨੇ ਆਮ ਆਦਮੀ ਪਾਰਟੀ ਤੇ ਵੀ ਤਿੱਖੇ ਤੰਜ ਕੱਸੇ। ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕਿ ਜਿਹੜੀ ਆਮ ਆਦਮੀ ਪਾਰਟੀ ਇਸ ਸਮਾਗਮ ਵਿੱਚ ਸ਼ਾਮਲ ਨਾ ਹੋਣ ਦੀ ਗੱਲ ਕਹਿ ਰਹੀ ਹੈ। ਉਹ ਪਹਿਲਾਂ ਆਪਣੇ ਆਪ ਨੂੰ ਵੇਖੇ।
ਚੀਮਾ ਨੇ ਕਾਂਗਰਸ ‘ਤੇ ਵੀ ਕੀਤਾ ਤਿੱਖਾ ਤੰਜ
ਚੀਮਾ ਨੇ ਕਾਂਗਰਸ ਤੇ ਵੀ ਤਿੱਖੇ ਸ਼ਬਦੀ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਸਵਾਲ ਚੁੱਕ ਰਹੀ ਕਾਂਗਰਸ ਪਹਿਲਾਂ ਦੱਸੇ ਕਿ ਐਮਰਜੈਂਸੀ ਦੌਰਾਨ ਸੰਵਿਧਾਨ ਦਾ ਜਿਨ੍ਹਾਂ ਸਨਮਾਨ ਉਸਨੇ ਰਾਸ਼ਟਰਪਤੀ ਜੀ ਦਾ ਕੀਤਾ ਸੀ, ਉਹ ਵੀ ਸਭ ਨੂੰ ਪਤਾ ਹੈ। ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਦੇ ਵੇਲ੍ਹੇ ਰਾਸ਼ਟਰਪਤੀ ਜੀ ਦਾ ਸਨਮਾਨ ਹੁੰਦਾ ਰਿਹਾ, ਉਹ ਵੀ ਸਭ ਨੂੰ ਪਤਾ ਹੈ। ਉਨ੍ਹਾਂ ਸਿਆਸੀ ਆਗੂਆਂ ਨੂੰ ਸਲਾਹ ਦਿੱਤੀ ਕਿ ਇਸ ਵੇਲ੍ਹੇ ਸਿਆਸਤ ਛੱਡ ਕੇ ਨਵੇਂ ਸੰਸਦ ਭਵਨ ਦਾ ਦਰਵਾਜ਼ਾ ਖੋਲ੍ਹਣ ਅਤੇ ਫੇਰ ਜੋ ਕਹਿਣਾ ਹੈ, ਅੰਦਰ ਜਾ ਕੇ ਕਹਿਣ।
ਮੁੱਖ ਮੰਤਰੀ ਨੇ ਟਵੀਟ ਕਰ ਦਿੱਤੀ ਸੀ ਫੈਸਲੇ ਦੀ ਜਾਣਕਾਰੀ
ਜਿਕਰਯੋਗ ਹੈ ਕਿ ਬੁੱਧਵਾਰ ਦੁਪਹਿਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਸੰਦ ਭਵਨ ਦੇ ਉਦਘਾਟਨ ਸਮਾਗਮ ਵਿੱਚ ਨਾ ਜਾਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਲਿੱਖਿਆ ਕਿ ਜੇਕਰ ਮਾਣਯੋਗ ਰਾਸ਼ਟਰਪਤੀ ਜੀ ਉਦਘਾਟਨ ਕਰਦੇ ਤਾਂ ਉਹ ਜਰੂਰ ਜਾਂਦੇ ਪਰ ਹੁਣ ਉਹ ਜਾਂ ਉਨ੍ਹਾਂ ਦੇ ਸੰਸਦ ਮੈਂਬਰ ਇਸ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ।
ਜਦ ਵੀ ਪਾਰਲੀਮੈਂਟ ਦਾ ਸ਼ੈਸਨ ਬੁਲਾਇਆ ਜਾਂਦਾ ਹੈ ਤਾਂ ਮਾਣਯੋਗ ਰਾਸ਼ਟਰਪਤੀ ਜੀ ਹਰ ਇੱਕ MP ਨੂੰ ਸੈਸ਼ਨ ਵਿੱਚ ਹਾਜ਼ਰ ਹੋਣ ਲਈ ਸੱਦਾ ਪੱਤਰ ਭੇਜਦੇ ਹਨ..ਪਰ ਨਵੀਂ ਪਾਰਲੀਮੈਂਟ ਦੇ ਉਦਘਾਟਨ ਕਰਾਉਣ ਦੀ ਗੱਲ ਤਾਂ ਦੂਰ ਓਹਨਾਂ ਨੂੰ ਬੁਲਾਇਆ ਵੀ ਨਹੀਂ ਗਿਆਜੇਕਰ ਮਾਣਯੋਗ ਰਾਸ਼ਟਰਪਤੀ ਜੀ ਉਦਘਾਟਨ ਕਰਦੇ ਤਾਂ ਜਰੂਰ ਜਾਂਦੇ ਪਰ ਹੁਣ ਨਹੀਂ ਜਾਵਾਂਗੇ
ਇਹ ਵੀ ਪੜ੍ਹੋ
— Bhagwant Mann (@BhagwantMann) May 24, 2023
28 ਮਈ ਨੂੰ ਹੋਣ ਜਾ ਰਿਹਾ ਨਵੇਂ ਸੰਸਦ ਭਵਨ ਦਾ ਉਦਘਾਟਨ
ਨਵੇਂ ਸੰਸਦ ਭਵਨ ਦਾ ਉਦਘਾਟਨ 28 ਮਈ ਨੂੰ ਹੋਣ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। 20 ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਉਹ ਉਦਘਾਟਨ ਸਮਾਰੋਹ ਵਿੱਚ ਹਿੱਸਾ ਨਹੀਂ ਲੈਣਗੀਆਂ। ਇਸ ਪਿੱਛੇ ਵੱਖ-ਵੱਖ ਆਗੂਆਂ ਦਾ ਆਪਣਾ-ਆਪਣਾ ਤਰਕ ਹੈ। ਭਾਜਪਾ ਤੋਂ ਇਲਾਵਾ 17 ਹੋਰ ਪਾਰਟੀਆਂ ਇਸ ਵਿੱਚ ਹਿੱਸਾ ਲੈਣ ਜਾ ਰਹੀਆਂ ਹਨ। ਫਿਲਹਾਲ AIMIM ਅਤੇ BRS ਦੀ ਸਥਿਤੀ ਸਪੱਸ਼ਟ ਨਹੀਂ ਹੈ। ਹਾਲਾਂਕਿ ਅਜਿਹੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਹੈ ਕਿ ਜੇਕਰ ਲੋਕ ਸਭਾ ਸਪੀਕਰ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹਨ ਤਾਂ ਸਾਡੀ ਪਾਰਟੀ ਹਿੱਸਾ ਲਵੇਗੀ, ਨਹੀਂ ਤਾਂ ਅਸੀਂ ਇਸ ਦਾ ਬਾਈਕਾਟ ਕਰਾਂਗੇ।
ਇਨ੍ਹਾਂ ਪਾਰਟੀਆਂ ਨੇ ਕੀਤਾ ਹੈ ਸਮਾਗਮ ਦਾ ਬਾਈਕਾਟ
ਆਮ ਆਦਮੀ ਪਾਰਟੀ ਤੋਂ ਇਲਾਵਾ ਕਾਂਗਰਸ, ਟੀਐਮਸੀ (ਟੀਐਮਸੀ), ਡੀਐਮਕੇ (ਦ੍ਰਵਿੜ ਮੁਨੇਤਰ ਕੜਗਮ), ਜੇਡੀਯੂ (ਜੇਡੀਯੂ), , ਐਨਸੀਪੀ (ਐਨਸੀਪੀ), ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ), ਸਮਾਜਵਾਦੀ ਪਾਰਟੀ, ਮਾਰਕਸਵਾਦੀ ਕਮਿਊਨਿਸਟ ਪਾਰਟੀ, ਰਾਸ਼ਟਰੀ ਜਨਤਾ ਦਲ (ਆਰਜੇਡੀ), ਭਾਰਤੀ ਕਮਿਊਨਿਸਟ ਪਾਰਟੀ, ਇੰਡੀਅਨ ਯੂਨੀਅਨ ਮੁਸਲਿਮ ਲੀਗ, ਝਾਰਖੰਡ ਮੁਕਤੀ ਮੋਰਚਾ, ਨੈਸ਼ਨਲ ਕਾਨਫਰੰਸ (ਐਨਸੀ), ਕੇਰਲਾ ਕਾਂਗਰਸ (ਮਨੀ), ਰਾਸ਼ਟਰੀ ਲੋਕ ਦਲ (ਆਰਐਲਡੀ), ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ, ਵਿਦੁਥਲਾਈ ਚਿਰੂਥੈਗਲ ਕਾਚੀ (ਵੀਸੀਕੇ), ਮਾਰੂਮਾਲਾਰਚੀ। ਦ੍ਰਵਿੜ ਮੁਨੇਤਰ ਕੜਗਮ (MDMK) ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ