AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਨਿਰਵਿਘਨ 8 ਘੰਟੇ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਯਕੀਨੀ ਬਣਾਵਾਂਗੇ ਬਿਜਲੀ ਸਪਲਾਈ : ਈਟੀਓ

ਈਟੀਓ ਨੇ ਦੱਸਿਆ ਕਿ ਡਿਸਟਰੀਬਿਊਸ਼ਨ ਟਰਾਂਸਫਾਰਮਰਾਂ ਅਤੇ ਪਾਵਰ ਲਾਈਨਾਂ ਸਮੇਤ ਬਿਜਲੀ ਵੰਡ ਪ੍ਰਣਾਲੀ ਦਾ ਵਿਆਪਕ ਰੱਖ-ਰਖਾਅ ਸੁਨਿਸ਼ਚਿਤ ਕੀਤਾ ਗਿਆ ਹੈ।

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਨਿਰਵਿਘਨ 8 ਘੰਟੇ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਯਕੀਨੀ ਬਣਾਵਾਂਗੇ ਬਿਜਲੀ ਸਪਲਾਈ : ਈਟੀਓ
ਹਰਭਜਨ ਸਿੰਘ ਈਟੀਓ, ਬਿਜਲੀ ਮੰਤਰੀ, ਪੰਜਾਬ
kusum-chopra
| Published: 14 Jun 2023 19:29 PM IST
Share
ਚੰਡੀਗੜ੍ਹ ਨਿਊਜ਼: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਭਰੋਸਾ ਦੁਆਇਆ ਹੈ ਕਿ ਗਰਮੀਆਂ ਦੌਰਾਨ ਲੋਕਾਂ ਨੂੰ 24 ਘੰਟੇ ਅਤੇ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ ਹੈ ਅਤੇ ਲੋੜ ਪੈਣ ਤੇ ਇਹ 1200 ਮੈਗਾਵਾਟ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਕਰਕੇ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋਵੇਗਾ। ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਬਿਜਲੀ ਦੀ ਦਰਾਮਦ ਸਮਰੱਥਾ (ਏ.ਟੀ.ਸੀ. ਸੀਮਾ) ਨੂੰ ਵਧਾ ਕੇ 8800 ਮੈਗਾਵਾਟ ਕਰ ਦਿੱਤਾ ਗਿਆ ਹੈ ਜਿਸ ਨੂੰ ਇੱਕ-ਦੋ ਦਿਨਾਂ ਵਿੱਚ ਵਧਾ ਕੇ 9000 ਮੈਗਾਵਾਟ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅੰਦਰ ਲਗਭਗ 6400 ਮੈਗਾਵਾਟ ਉਤਪਾਦਨ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿੱਚ ਰਾਜ ਦੇ 4800 ਮੈਗਾਵਾਟ ਹਿੱਸੇ ਅਤੇ 2950 ਮੈਗਾਵਾਟ ਥੋੜ੍ਹੇ ਸਮੇਂ ਦੇ ਪ੍ਰਬੰਧਾਂ ਦੇ ਨਾਲ, ਭਾਵ ਥੋੜ੍ਹੇ ਸਮੇਂ ਦੇ ਅਧਾਰ ‘ਤੇ ਬਾਹਰਲੇ ਰਾਜ ਤੋਂ 7750 ਮੈਗਾਵਾਟ ਪ੍ਰਬੰਧਾਂ ਨਾਲ ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ ਹੈ।

PSPCL ਮੰਗ ਨੂੰ ਪੂਰਾ ਕਰਨ ਚ ਸਮਰੱਥ

ਉਨ੍ਹਾਂ ਅੱਗੇ ਦੱਸਿਆ ਕਿ 1200 ਮੈਗਾਵਾਟ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਕਰਕੇ ਪੀ.ਐਸ.ਪੀ.ਸੀ.ਐਲ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਬਚੀ ਟਰਾਂਸਮਿਸ਼ਨ ਸਮਰੱਥਾ ਨੂੰ ਲੋੜ ਪੈਣ ‘ਤੇ ਅਸਲ ਸਮੇਂ ਦੀ ਮੰਗ ਅਤੇ ਉਪਲਬਧਤਾ ਦੇ ਅੰਤਰ ਦੇ ਆਧਾਰ ‘ਤੇ ਅਦਲਾਬਦਲੀ ਰਾਹੀਂ ਖੁੱਲ੍ਹੇ ਬਾਜ਼ਾਰ ਤੋਂ ਬਿਜਲੀ ਖਰੀਦ ਕੇ ਪੂਰਾ ਕੀਤਾ ਜਾਵੇਗਾ। ਝੋਨੇ ਦੇ ਸੀਜ਼ਨ 2022 ਤੋਂ ਬਾਅਦ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਬਾਰੇ ਵਿਸਥਾਰ ਨਾਲ ਦੱਸਦਿਆਂ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ 11 ਨਵੇਂ 66 ਕੇਵੀ ਗਰਿੱਡ ਸਬਸਟੇਸ਼ਨਾਂ ਦੀ ਸਥਾਪਨਾ, ਮੌਜੂਦਾ 66 ਕੇਵੀ ਗਰਿੱਡ ਸਬਸਟੇਸ਼ਨਾਂ ਵਿਖੇ ਨਵੇਂ 52 ਪਾਵਰ ਟ੍ਰਾਂਸਫਾਰਮਰਾਂ ਨੂੰ ਜੋੜਨ, 378 ਕਿਲੋਮੀਟਰ ਲੰਬੀਆਂ 66 ਕੇਵੀ ਟਰਾਂਸਮਿਸ਼ਨ ਲਾਈਨ ਵਿਛਾਉਣ, 352 ਨਵੇਂ 11 ਕੇਵੀ ਫੀਡਰ, ਨਵੇਂ 27,047 ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਲਗਾਉਣ, 11 ਕੇਵੀ ਦੇ 1367 ਫੀਡਰਾਂ ਦੀ ਡੀਲੋਡਿੰਗ ਅਤੇ ਡੀ.ਵੀ.ਐਸ ਸਕੀਮ ਤਹਿਤ ਖੇਤੀਬਾੜੀ ਲਈ 43,628 ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀ.ਟੀ ਨੁਕਸਾਨ ਦਰ ਵੀ 4.56 ਫੀਸਦੀ ‘ਤੇ ਨਿਯੰਤਰਨ ਕੀਤੀ ਗਈ ਹੈ। ਈ.ਟੀ.ਓ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਏ ਭਾਰੀ ਤੂਫਾਨਾਂ ਨੇ ਸੂਬੇ ਦੇ ਬਿਜਲੀ ਸੰਚਾਰ ਅਤੇ ਵੰਡ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਤੂਫਾਨ ਕਾਰਨ ਲਗਭਗ 8150 ਖੰਭਿਆਂ, 1839 ਟਰਾਂਸਫਾਰਮਰਾਂ ਅਤੇ ਲਗਭਗ 73 ਕਿਲੋਮੀਟਰ ਕੰਡਕਟਰ ਦਾ ਨੁਕਸਾਨ ਹੋਇਆ ਹੈ, ਜਿਸ ਦਾ ਕੁੱਲ ਵਿੱਤੀ ਨੁਕਸਾਨ ਲਗਭਗ 16.5 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਲਗਾਤਾਰ ਨਿਗਰਾਨੀ, ਫੀਡਰਾਂ ਦੀ ਯੋਜਨਾਬੱਧ ਗਸ਼ਤ ਅਤੇ ਲਾਈਨਾਂ ਨੂੰ ਸਾਫ਼ ਕਰਨ ਸਦਕਾ ਘੱਟ ਤੋਂ ਘੱਟ ਸੰਭਾਵਤ ਸਮੇਂ ਵਿੱਚ ਤੂਫਾਨ ਕਾਰਨ ਪ੍ਰਭਾਵਿਤ ਖੇਤਰਾਂ ਅੰਦਰ ਬਿਜਲੀ ਸਪਲਾਈ ਨੂੰ ਬਹਾਲ ਕਰਨ ਦੇ ਯੋਗ ਰਿਹਾ।

ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ

ਇਸੇ ਦੌਰਾਨ ਅੱਜ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਹ ਇਸ ਗਰਮੀ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਕੇਂਦਰਾਂ ‘ਤੇ ਮੋਬਾਈਲ ਟਰਾਂਸਫਾਰਮਰਾਂ, ਡਿਵੀਜ਼ਨ ਪੱਧਰ ਅਤੇ ਗਰਿੱਡ ਸਬ ਸਟੇਸ਼ਨਾਂ ‘ਤੇ ਮਟੀਰੀਅਲ ਸਟੋਰਾਂ ਦਾ ਪ੍ਰਬੰਧ ਕਰਨ ਅਤੇ ਸ਼ਿਕਾਇਤਾਂ ਨਾਲ ਨਜਿੱਠਣ ਲਈ ਲੋੜੀਂਦੇ ਮਨੁੱਖੀ ਸਰੋਤ ਤਾਇਨਾਤ ਕਰਨ ਤੋਂ ਇਲਾਵਾ ਡਵੀਜ਼ਨ ਪੱਧਰ ‘ਤੇ 104 ਨੋਡਲ ਸ਼ਿਕਾਇਤ ਕੇਂਦਰ, 21 ਸਰਕਲਾਂ ਵਿੱਚ ਕੰਟਰੋਲ ਰੂਮ ਅਤੇ 5 ਜ਼ੋਨ ਸਥਾਪਤ ਕਰਨ ਦੇ ਨਾਲ-ਨਾਲ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ ਸ਼ਥਾਪਤ ਕੀਤਾ ਗਿਆ ਹੈ। ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ, ਕੇਬਲਾਂ/ਪੀਵੀਸੀ, ਕੰਡਕਟਰ, ਖੰਭਿਆਂ ਅਤੇ ਹੋਰ ਉਪਕਰਣਾਂ ਦੀ ਸਟਾਕ ਸਥਿਤੀ ਅਤੇ ਸਪਲਾਈ ਲੋੜਾਂ ਨੂੰ ਪੂਰਾ ਕਰਨ ਲਈ ਕਾਫੀ ਹੈ। ਉਨਾਂ ਕਿਹਾ ਕਿ ਇਸ ਰੋਕਥਾਮ ਅਤੇ ਰੱਖ-ਰਖਾਅ ਉਪਰਾਲਿਆਂ ਦੇ ਨਤੀਜੇ ਵਜੋਂ ਹੀ ਇਸ ਸਾਲ ਪੰਜਾਬ ਵਿੱਚ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਹੀਂ ਵਾਪਰੀ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...