Prakash Singh Badal ਦਾ 27 ਅਪ੍ਰੈਲ ਨੂੰ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ Punjabi news - TV9 Punjabi

Prakash Singh Badal ਦਾ 27 ਅਪ੍ਰੈਲ ਨੂੰ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ

Updated On: 

25 Apr 2023 23:31 PM

President ਦ੍ਰੌਪਦੀ ਮੁਰਮੂ, Vice President ਜਗਦੀਪ ਧਨਖੜ ਅਤੇ PM ਨਰੇਂਦਰ ਮੋਦੀ ਸਮੇਤ ਦੇਸ਼ ਦੇ ਸੀਨੀਅਰ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਸ਼ਰਧਾਜੰਲੀ ਦਿੱਤੀ ਹੈ।

Follow Us On

ਪੰਜਾਬ ਨਿਊਜ: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ। 89 ਸਾਲ ਦੀ ਉਮਰ ਤੱਕ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ਤੇ ਲੋਕਾਂ ਦੀ ਸੇਵਾ ਕੀਤੀ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਤਮਾਮ ਛੋਟੇ-ਵੱਡੇ ਆਗੂਆਂ ਨੇ ਦੁੱਖ ਪ੍ਰਗਟਾਇਆ ਹੈ। ਇਨ੍ਹਾਂ ਸਾਰੇ ਆਗੂਆਂ ਨੇ ਟਵੀਟ ਕਰ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਘੀ ਸ਼ਰਧਾਜੰਲੀ ਦਿੱਤੀ ਹੈ।

ਉੱਧਰ ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਗਏ ਟਵੀਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਚ ਅੰਤਿਮ ਦਰਸ਼ਨਾਂ 10 ਵਜੇ ਤੋਂ 12 ਵੇਜ ਤੱਕ ਰੱਖੀ ਜਾਵੇਗੀ। ਇਸ ਤੋਂ ਬਆਦ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲਿਜਾਇਆ ਜਾਵੇਗਾ, ਜਿਥੇ 27 ਅਪ੍ਰੈਲ ਨੂੰ ਦੁਪਿਹਰ 1 ਵਜੇ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

‘ਰਾਸ਼ਟਰਪਤੀ ਅਤੇ ਉੱਪ ਰਾਸ਼ਟਰਪਤੀ ਨੇ ਜਤਾਇਆ ਸੋਗ’

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਆਜ਼ਾਦੀ ਤੋਂ ਬਾਅਦ ਦੇ ਯੁੱਗ ਦੇ ਦਿੱਗਜ ਸਿਆਸਤਦਾਨਾਂ ਵਿੱਚੋਂ ਇੱਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਵਿੱਚ ਉਨ੍ਹਾਂ ਦਾ ਸ਼ਾਨਦਾਰ ਕੈਰੀਅਰ ਪੰਜਾਬ ਤੱਕ ਹੀ ਸੀ। ਪਰ ਪੂਰੇ ਦੇਸ਼ ਵਿਚ ਉਸ ਦਾ ਸਤਿਕਾਰ ਕੀਤਾ ਜਾਂਦਾ ਹੈ। ਉੱਧਰ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਪ੍ਰਗਟਾਉਂਦਿਆਂ ਸ਼ਰਧਾਜੰਲੀ ਦਿੱਤੀ ਹੈ।

ਮੈਂ ਬਾਦਲ ਸਾਹਿਬ ਨੂੰ ਦਹਾਕਿਆਂ ਤੋਂ ਜਾਣਦਾ ਸੀ-ਮੋਦੀ

ਪੀਐੱਮ ਮੋਦੀ ਨੇ ਵੀ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਜਤਾਇਆ ਹੈ। ਟਵੀਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਉਹ ਕਈ ਦਹਾਕਿਆਂ ਤੋਂ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੇ ਹੋਏ ਸਨ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੋਂ ਬਹੁਤ ਕੁੱਝ ਸਿੱਖਿਆ। ਪੀਐੱਮ ਨੇ ਕਿਹਾ ਕਿ ਉਨਾਂ ਦੀ ਮੌਤ ਹੋਣ ਨਾਲ ਦੇਸ਼ ਨੂੰ ਬਹੁਤ ਘਾਟਾ ਪਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੁੱਖ ਜਤਾਇਆ ਹੈ। ਉਨਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਭਾਰਤ ਦੇ ਦਿੱਗਜ ਸਿਆਸੀ ਆਗੂ ਸਨ।

ਸਾਬਕਾ ਮੁੱਖ ਮੰਤਰੀ ਕਰਦੇ ਸਨ ਸਭ ਦਾ ਸਤਿਕਾਰ-ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਕਾਸ਼ ਸਿੰਘ ਦੀ ਮੌਤ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ, ਇਸ ਦੌਰਾਨ ਉਨ੍ਹਾਂ ਨੇ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਸਾਹਿਬ ਦਾ ਪਾਰਟੀ ਅਤੇ ਸਿਆਸਤ ਤੋਂ ਉੱਪਰ ਉੱਠ ਕੇ ਹਰ ਕੋਈ ਸਤਿਕਾਰ ਕਰਦਾ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪ੍ਰਕਾਸ਼ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਦੱਸ ਦੇਈਏ ਕਿ ਮੰਗਲਵਾਰ ਸ਼ਾਮ ਨੂੰ ਮੋਹਾਲੀ ਦੇ ਫੋਰਟੀਜ ਹਸਪਤਾਲ ਵਿੱਖੇ ਪ੍ਰਕਾਸ਼ ਸਿੰਘ ਬਾਦਲ ਨੇ ਅੰਤਿਮ ਸਾਹ ਲਏ। ਉਹ ਬੀਤੀ 21 ਅਪ੍ਰੈਲ ਤੋਂ ਹੀ ਇੱਥੇ ਆਈਸੀਯੂ ਵਿੱਚ ਭਰਤੀ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version